ਚੰਡੀਗੜ੍ਹ – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਬਿਕਰਮ ਸਿੰਘ ਮਜੀਠੀਆ ਨੂੰ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 20 ਨਵੰਬਰ ਨੂੰ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ ਜਿਸ ਬਾਰੇ ਅਦਾਲਤ ਨੇ ਅੱਜ ਫ਼ੈਸਲਾ ਸੁਣਾਇਆ ਹੈ।
