NewsBreaking NewsIndiaLatest News

ਹਾਈ ਕਰੋਟ ਨੇ ਕਿਹਾ ਕਾਨੂੰਨ ਸਾਰਿਆਂ ਲਈ ਬਰਾਬਰ ਹੈ, ਕਿਵੇਂ ਦਿੱਤੀ ਗਈ 500 ਲੋਕਾਂ ਨੂੰ ਪ੍ਰਦਰਸ਼ਨ ਦੀ ਮਨਜ਼ੂਰੀ

ਨਵੀਂ ਦਿੱਲੀ – ਸ਼ਰਨਾਰਥੀਆਂ ਲਈ ਸੰਯੁਕਤ ਰਾਸ਼ਟਰ ਹਾਈ ਕਮਿਸ਼ਨਰ ਦੇ ਦਫ਼ਤਰ ਬਾਹਰ ਪ੍ਰਦਰਸ਼ਨ ਕਰਨ ਲਈ 500 ਲੋਕਾਂ ਨੂੰ ਇਕੱਠੇ ਹੋਣ ਦੀ ਮਨਜ਼ੂਰੀ ਦੇਣ ’ਤੇ ਦਿੱਲੀ ਹਾਈ ਕੋਰਟ ਨੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਸਾਰਿਆਂ ਲਈ ਕਾਨੂੰਨ ਬਰਾਬਰ ਹੈ। ਜਸਟਿਸ ਰੇਖ ਪਲੀ ਦੇ ਬੈਂਚ ਨੇ ਦਿੱਲੀ ਪੁਲਿਸ ਨੂੰ ਸਵਾਲ ਕੀਤਾ ਕਿ ਜਦ ਦਿੱਲੀ ਆਪਦਾ ਪ੍ਰਬੰਧਨ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਬੰਧਨ ਅਧੀਨ ਸੀਮਤ ਹੈ ਤਾਂ ਫਿਰ 500 ਲੋਕਾਂ ਨੂੰ ਇਕੱਠੇ ਹੋਣ ਦੀ ਮਨਜ਼ੂਰੀ ਕਿਉਂ ਦਿੱਤੀ।

ਬੈਂਚ ਨੇ ਕਿਹਾ ਕਿ ਸਿਰਫ਼ ਸ਼ਰਨਾਰਥੀ ਹੋਣ ਦੇ ਕਾਰਨ ਅਸੀਂ ਇਸ ਤਰ੍ਹਾਂ ਦੀ ਮਨਜ਼ੂਰੀ ਨਹੀਂ ਦੇ ਸਕਦੇ। ਬੈਂਚ ਨੇ ਕੇਂਦਰ ਸਰਕਾਰ ਨੂੰ ਦਿਸ਼ਾ-ਨਿਰਦੇਸ਼ ਦਿੱਤਾ ਕਿ ਦੋ ਦਿਨਾਂ ਦੇ ਅੰਦਰ ਪ੍ਰਦਰਸ਼ਨਕਾਰੀਆਂ ਨੂੰ ਤਬਦੀਲ ਕਰਨ ਦਾ ਫੈਸਲਾ ਲਵੇ। ਨਾਲ ਹੀ ਇਸ ਵਿਚਕਾਰ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਘੱਟ ਕਰਨ ਲਈ ਕਦਮ ਚੁੱਕੇ।

Related posts

ਈਡੀ ਵਲੋਂ ਆਪ ਵਿਧਾਇਕ ਅਮਾਨਤੁੱਲਾ ਖਾਨ ਨਾਲ ਜੁੜੇ ਵਕਫ ਬੋਰਡ ਮਾਮਲੇ ਵਿਚ ਚਾਰਜਸ਼ੀਟ ਦਾਇਰ

Bunty

ਸ਼ੰਭੂ ਬਾਰਡਰ ਖੋਲ੍ਹਣ ਦਾ ਮਾਮਲਾ ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਮਸਲੇ ਦੋਸਤਾਨਾ ਢੰਗ ਨਾਲ ਹੱਲ ਕਰਨ ਲਈ ਕਮੇਟੀ ਗਠਿਤ

Bunty

ਪਰਾਲੀ ਸਾੜਨ ਦੀਆਂ ਘਟਨਾਵਾਂ ਤੇ ਸੁਪਰੀਮ ਕੋਰਟ ਨੇ ਪੰਜਾਬ ਸਮੇਤ ਕਈ ਸੂਬਿਆਂ ਨੂੰ ਪਾਈ ਝਾੜ

Bunty