India

ਹਾਥਰਸ ਮਾਮਲਾ: ਕਮਿਸ਼ਨ ਵੱਲੋਂ ਸਥਾਨਕ ਵਾਸੀਆਂ ਤੇ ਗਵਾਹਾਂ ਨਾਲ ਗੱਲਬਾਤ

ਨੋਇਡਾ – ਹਾਥਰਸ ਮਾਮਲੇ ਦੀ ਜਾਂਚ ਲਈ ਗਠਿਤ ਕੀਤੇ ਗਏ ਨਿਆਂਇਕ ਕਮਿਸ਼ਨ ਦੇ ਮੈਂਬਰਾਂ ਨੇ ਅੱਜ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਚਸ਼ਮਦੀਦਾਂ ਤੇ ਹੋਰ ਗਵਾਹਾਂ ਨਾਲ ਵੀ ਗੱਲਬਾਤ ਕੀਤੀ ਤੇ ਘਟਨਾ ਦੇ ਵੇਰਵੇ ਹਾਸਲ ਕੀਤੇ। ਇਹ ਟੀਮ ਪੀਡਬਲਿਊਡੀ ਗੈਸਟ ਹਾਊਸ ਵਿਚ ਰੁਕੀ ਹੋਈ ਹੈ ਤੇ ਇਹ ਟੀਮ ਇਥੋਂ ਹੀ ਜਾਂਚ ਜਾਰੀ ਰੱਖੇਗੀ। ਇਥੇ 2 ਜੁਲਾਈ ਨੂੰ ਭਗਦੜ ਮਚੀ ਸੀ। ਭਗਦੜ ਮਚਣ ਕਾਰਨ 121 ਲੋਕਾਂ ਦੀ ਮੌਤ ਹੋ ਗਈ ਸੀ। ਸਰਕਾਰ ਵੱਲੋਂ ਗਠਿਤ ਕਮਿਸ਼ਨ ਦੋ ਮਹੀਨਿਆਂ ਵਿੱਚ ਰਿਪੋਰਟ ਤਿਆਰ ਕਰ ਕੇ ਸਰਕਾਰ ਨੂੰ ਸੌਂਪੇਗਾ। ਅਲਾਹਾਬਾਦ ਹਾਈ ਕੋਰਟ ਦੇ ਸਾਬਕਾ ਜੱਜ ਬਿ੍ਰਜੇਸ਼ ਕੁਮਾਰ ਸ੍ਰੀਵਾਸਤਵ ਦੀ ਪ੍ਰਧਾਨਗੀ ਹੇਠ ਬਣਾਏ ਗਏ ਨਿਆਂਇਕ ਜਾਂਚ ਕਮਿਸ਼ਨ ਵਿੱਚ ਸਾਬਕਾ ਆਈਏਐਸ ਅਧਿਕਾਰੀ ਹੇਮੰਤ ਰਾਓ ਅਤੇ ਸਾਬਕਾ ਆਈਪੀਐਸ ਅਧਿਕਾਰੀ ਭਾਵੇਸ਼ ਕੁਮਾਰ ਸਿੰਘ ਹਨ। ਜਾਂਚ ਤੋਂ ਬਾਅਦ ਨਿਆਂਇਕ ਜਾਂਚ ਕਮਿਸ਼ਨ ਦੀ ਕਮੇਟੀ ਦੇ ਚੇਅਰਮੈਨ ਜਸਟਿਸ ਬਿ੍ਰਜੇਸ਼ ਕੁਮਾਰ ਸ੍ਰੀਵਾਸਤਵ (ਸੇਵਾਮੁਕਤ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਸਾਰਿਆਂ ਤੋਂ ਪੁੱਛਗਿੱਛ ਕਰਨਗੇ ਜਿਨ੍ਹਾਂ ਤੋਂ ਇਸ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ।

Related posts

ਕਾਰਤਿਕ ਆਰੀਅਨ ਨੂੰ ਵੀ ਸੁਸ਼ਾਂਤ ਸਿੰਘ ਰਾਜਪੂਤ ਵਾਂਗ ਨਿਸ਼ਾਨਾ ਬਣਾਇਆ ਜਾ ਰਿਹੈ ?

admin

ਤੇਜ਼ ਗੱਡੀ ਕਾਰਣ ਹਾਦਸੇ ਦੇ ਨੁਕਸਾਨ ਲਈ ਮੁਆਵਜ਼ੇ ਦੇ ਹੱਕਦਾਰ ਨਹੀਂ : ਸੁਪਰੀਮ ਕੋਰਟ

admin

ਮਿਆਦ ਪੁੱਗਾ ਚੁੱਕੇ ਵਾਹਨਾਂ ’ਚ ਤੇਲ ਪਾਉਣ ਦੀ ਪਾਬੰਦੀ ਸੰਭਵ ਨਹੀਂ : ਦਿੱਲੀ ਸਰਕਾਰ

admin