International

ਹਿਜ਼ਬੁੱਲਾ ਚੀਫ ਦੀ ਮੌਤ ਤੋਂ ਘਬਰਾਇਆ ਈਰਾਨ, ਅਯਾਤੁੱਲਾ ਅਲੀ ਖਮੇਨੀ ਨੂੰ ਖ਼ੁਫ਼ੀਆ ਟਿਕਾਣੇ ‘ਤੇ ਭੇਜਿਆ

ਤਹਿਰਾਨ – ਇਜ਼ਰਾਈਲ ਲਗਾਤਾਰ ਲੇਬਨਾਨ ਦੇ ਸ਼ਹਿਰਾਂ ‘ਤੇ ਮਿਜ਼ਾਈਲ ਹਮਲੇ ਕਰ ਰਿਹਾ ਹੈ। ਸ਼ੁੱਕਰਵਾਰ ਨੂੰ ਇਜ਼ਰਾਈਲੀ ਰੱਖਿਆ ਬਲ ਨੇ ਦੱਖਣੀ ਬੇਰੂਤ ਦੇ ਇਕ ਖੇਤਰ ਵਿਚ ਇਕ ਜ਼ਬਰਦਸਤ ਹਵਾਈ ਹਮਲਾ ਕੀਤਾ। ਇਜ਼ਰਾਈਲ ਨੇ ਦਾਅਵਾ ਕੀਤਾ ਹੈ ਕਿ ਇਸ ਹਮਲੇ ਵਿਚ ਹਿਜ਼ਬੁੱਲਾ ਚੀਫ ਨਸਰੁੱਲਾ ਮਾਰਿਆ ਗਿਆ ਹੈ। ਇਨ੍ਹਾਂ ਹਮਲਿਆਂ ਦਾ ਅਸਰ ਹੁਣ ਈਰਾਨ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ। ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਮੇਨੀ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਦੇਸ਼ ਦੇ ਅੰਦਰ ਸੁਰੱਖਿਅਤ ਖ਼ੁਫ਼ੀਆ ਟਿਕਾਣੇ ‘ਤੇ ਭੇਜ ਦਿੱਤਾ ਗਿਆ ਹੈ। ਸਮਾਚਾਰ ਏਜੰਸੀ ਰਾਇਟਰਜ਼ ਨੇ ਤਹਿਰਾਨ ਦੇ ਦੋ ਅਧਿਕਾਰੀਆਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਦੇਰ ਰਾਤ ਖਮੇਨੀ ਨੇ ਤਹਿਰਾਨ ‘ਚ ਸੁਰੱਖਿਆ ਪ੍ਰੀਸ਼ਦ ਨਾਲ ਅਹਿਮ ਬੈਠਕ ਕੀਤੀ ਸੀ।

Related posts

ਫੈੇਲ ਰਹੀ ਖਾੜੀ ਜੰਗ : ਟਰੰਪ ਨੂੰ ਹੁਣ ਕੰਬਲ ਨਹੀਂ ਛੱਡ ਰਿਹਾ !

admin

ਚੀਨ ਵਲੋਂ ਖਾੜੀ ਵਿੱਚ ਤੁਰੰਤ ਜੰਗਬੰਦੀ ਦੀ ਅਪੀਲ

admin

ਟਰੰਪ ਕੋਰਟ ਵਿੱਚ ਨਿੱਜੀ ਤੌਰ ‘ਤੇ ਹਾਜ਼ਰ ਹੋਣ ਵਾਲੇ ਪਹਿਲੇ ਅਮਰੀਕਨ ਰਾਸ਼ਟਰਪਤੀ ਬਣ ਗਏ !

admin