India

ਹਿਜਾਬ ਪਹਿਨਣ ’ਤੇ ਲੱਗੀ ਪਾਬੰਦੀ ਹਟਾਉਣ ’ਤੇ ਸਿੱਧਰਮਈਆ ਦਾ ਯੂ-ਟਰਨ; ਬੋਲੇ- ਸਰਕਾਰ ਕਰ ਰਹੀ ਹੈ ਵਿਚਾਰ

ਬੈਂਗਲੁਰੂ – ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਸਪੱਸ਼ਟ ਕੀਤਾ ਕਿ ਸਰਕਾਰ ਫਿਲਹਾਲ ਸੂਬੇ ’ਚ ਵਿਦਿਅਕ ਅਦਾਰਿਆਂ ਵਿਚ ਹਿਜਾਬ ਪਹਿਨਣ ’ਤੇ ਲੱਗੀ ਪਾਬੰਦੀ ਨੂੰ ਹਟਾਉਣ ਬਾਰੇ ਵਿਚਾਰ ਕਰ ਰਹੀ ਹੈ ਅਤੇ ਇਹ ਫ਼ੈਸਲਾ ਸਰਕਾਰੀ ਪੱਧਰ ’ਤੇ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਜਾਵੇਗਾ।ਸਿੱਧਰਮਈਆ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ’ਚ ਕਿਹਾ ਕਿ ਅਸੀਂ ਅਜੇ ਤੱਕ ਅਜਿਹਾ (ਹਿਜਾਬ ਤੋਂ ਪਾਬੰਦੀ ਹਟਾਉਣਾ) ਨਹੀਂ ਕੀਤਾ ਹੈ । ਕਿਸੇ ਨੇ ਮੈਨੂੰ ਹਿਜਾਬ ’ਤੇ ਪਾਬੰਦੀ ਹਟਾਉਣ ਬਾਰੇ ਪੁੱਛਿਆ ਤਾਂ ਮੈਂ ਕਿਹਾ ਕਿ ਸਰਕਾਰ ਇਸ ਨੂੰ ਹਟਾਉਣ ’ਤੇ ਵਿਚਾਰ ਕਰ ਰਹੀ ਹੈ। ਇਹ ਪੁੱਛੇ ਜਾਣ ’ਤੇ ਕਿ ਕੀ ਇਸ ਅਕਾਦਮਿਕ ਸੈਸ਼ਨ ’ਚ ਅਜਿਹਾ ਕੀਤਾ ਜਾਵੇਗਾ, ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਚਾਰ ਚਰਚਾ ਤੋਂ ਬਾਅਦ ਕੀਤਾ ਜਾਵੇਗਾ। ਮੁੱਖ ਮੰਤਰੀ ਦਾ ਇਹ ਸਪੱਸ਼ਟੀਕਰਨ ਉਨ੍ਹਾਂ ਦੇ ਉਸ ਬਿਆਨ ਤੋਂ ਇਕ ਦਿਨ ਬਾਅਦ ਆਇਆ ਹੈ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਵਿਦਿਅਕ ਸੰਸਥਾਵਾਂ ਵਿਚ ਹਿਜਾਬ ਪਹਿਨਣ ’ਤੇ ਕੋਈ ਪਾਬੰਦੀ ਨਹੀਂ ਹੈ ਅਤੇ ਕਿਹਾ ਸੀ ਕਿ ਕੱਪੜਿਆਂ ਦੀ ਚੋਣ ਅਤੇ ਭੋਜਨ ਦੀ ਚੋਣ ਇਕ ਨਿੱਜੀ ਮਾਮਲਾ ਹੈ।

Related posts

ਜੀਨਸ ਅਤੇ ਟੀ-ਸ਼ਰਟਾਂ ਪਾਉਣ ‘ਤੇ ਪਾਬੰਦੀ : ਪੰਜਾਬ ਦੇ ਗੁਆਂਢੀ ਸੂਬੇ ਵਲੋਂ ਮੁਲਾਜ਼ਮ ਨੂੰ ਹੁਕਮ

admin

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin