International

ਹਿਮਾਚਲ ’ਚ ਕੇਜਰੀਵਾਲ ਤੇ ਮਾਨ ਦਾ ਰੋਡ ਸ਼ੋਅ, ਕਿਹਾ- ਇਕ ਮੌਕਾ ਸਾਨੂੰ ਦਿਓ

ਮੰਡੀ – ਪੰਜਾਬ ’ਚ ਹੂੰਝਾਫੇਰ ਜਿੱਤ ਮਗਰੋਂ ਆਮ ਆਦਮੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ’ਚ ਚੁਣਾਵੀ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ। ਹਿਮਾਚਲ ਪ੍ਰਦੇਸ਼ ਦੇ ਮੰਡੀ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ’ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਰੋਡ ਸ਼ੋਅ ’ਚ ਹਿੱਸਾ ਲਿਆ। ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ’ਚ ਵੀ ਇਸ ਸਾਲ ਦੇ ਅਖੀਰ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਜੋੜੀ ਨੇ ਬੁੱਧਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਮੰਡੀ ’ਚ ਤਿਰੰਗਾ ਯਾਤਰਾ ਕੱਢ ਕੇ ਸ਼ਕਤੀ ਪ੍ਰਦਰਸ਼ਨ ਕੀਤਾ। ਇਸ ਦੌਰਾਨ ਤਿਰੰਗਾ ਲਹਿਰਾਏ ਗਏ। ਰੋਡ ਸ਼ੋਅ ’ਚ ‘ਮੇਰਾ ਰੰਗ ਦੇ ਬਸਤੀ ਚੋਲਾ’ ਗੀਤ ਵੀ ਵਜਾਇਆ ਗਿਆ। ਕੇਜਰੀਵਾਲ ਅਤੇ ਭਗਵੰਤ ਮਾਨ ਨੇ ਹਿਮਾਚਲ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਦੇ ਗ੍ਰਹਿ ਜ਼ਿਲ੍ਹਾ ਮੰਡੀ ਤੋਂ ਚੁਣਾਵੀ ਸ਼ੰਖਨਾਦ ਸ਼ੁਰੂ ਕੀਤਾ। ਇਸ ਦੌਰਾਨ ਦੋਹਾਂ ਆਗੂਆਂ ਨੇ ਕਿਹਾ ਕਿ ਇਕ ਮੌਕਾ ਸਾਨੂੰ ਦਿਓ। ਰੋਡ ਸ਼ੋਅ ਦੌਰਾਨ ਸਮਰਥਕਾਂ ਦੀ ਵੱਡੀ ਗਿਣਤੀ ’ਚ ਇਕੱਠੀ ਹੋਈ ਭੀੜ ਨੂੰ ਸੰਬਧੋਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ, ‘‘ਪਹਿਲਾਂ ਅਸੀਂ ਦਿੱਲੀ ਅਤੇ ਫਿਰ ਪੰਜਾਬ ’ਚ ਭ੍ਰਿਸ਼ਟਾਚਾਰ ਮਿਟਾਇਆ, ਹੁਣ ਹਿਮਾਚਲ ਪ੍ਰਦੇਸ਼ ਤੋਂ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਉਖਾੜ ਸੁੱਟਣ ਦਾ ਸਮਾਂ ਆ ਗਿਆ ਹੈ। ਸਾਨੂੰ ਰਾਜਨੀਤੀ ਕਰਨੀ ਨਹੀਂ ਆਉਂਦੀ। ਸਾਨੂੰ ਸਕੂਲ, ਹਸਪਤਾਲ ਬਣਾਉਣੇ ਆਉਂਦੇ ਹਨ। ਸਾਨੂੰ ਭ੍ਰਿਸ਼ਟਾਚਾਰ ਖਤਮ ਕਰਨਾ ਆਉਂਦਾ ਹੈ।’’
ਓਧਰ ਭਗਵੰਤ ਮਾਨ ਨੇ ਕਿਹਾ ਕਿ 5 ਸਾਲ ਬਾਅਦ ਆਪਣੇ ਆਪ ਵਾਰੀ ਆ ਜਾਂਦੀ ਹੈ। ਹੁਣ ਭਗਵਾਨ ਨੇ ਸਿਆਸੀ ਗੰਦਗੀ ਸਾਫ ਕਰਨ ਲਈ ‘ਝਾੜੂ’ ਭੇਜਿਆ ਹੈ। ਬੁਨਿਆਦੀ ਸਹੂਲਤਾਂ ਨੂੰ ਵੋਟ ਪਾਓ। ਜਦੋਂ ਤੋਂ ਪੰਜਾਬ ਦੇ ਨਤੀਜੇ ਆਏ ਹਨ ਤਾਂ ਭਾਜਪਾ ਅਤੇ ਕਾਂਗਰਸ ਕਲੀਨ ਬੋਲਡ ਹਨ। 20 ਦਿਨ ਹੋਏ ਪੰਜਾਬ ’ਚ ਸਾਡੀ ਸਰਕਾਰ ਬਣੇ, ਕੰਮ ਕਰਨ ਦੀ ਨੀਅਤ ਹੋਣੀ ਚਾਹੀਦੀ ਹੈ, ਇਨ੍ਹਾਂ ਦੀ ਨੀਅਤ ਨਹੀਂ ਹੈ। ਦੋਵੇਂ ਪਾਰਟੀਆਂ ਪਰਿਵਾਰਵਾਦ ਨੂੰ ਹੱਲਾਸ਼ੇਰੀ ਦੇ ਰਹੀਆਂ ਹਨ।
ਦੱਸ ਦੇਈਏ ਕਿ ਹਿਮਾਚਲ ’ਚ ਭਾਜਪਾ ਅਤੇ ਕਾਂਗਰਸ ਵਿਚਾਲੇ ਸਿੱਧਾ ਮੁਕਾਬਲਾ ਹੈ। ਇੱਥੇ ਮੁੱਖ ਮੰਤਰੀ ਜੈਰਾਮ ਠਾਕੁਰ ਦੀ ਅਗਵਾਈ ’ਚ ਭਾਜਪਾ ਦੀ ਸਰਕਾਰ ਹੈ। ਹਿਮਾਚਲ ਦੀਆਂ 68 ਮੈਂਬਰੀ ਵਿਧਾਨ ਸਭਾ ’ਚ ਭਾਜਪਾ ਦੇ 43, ਕਾਂਗਰਸ ਦੇ 22 ਅਤੇ 2 ਮੈਂਬਰ ਆਜਾਦ ਹਨ।

Related posts

HAPPY DIWALI 2025 !

admin

ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਹਰੀਨੀ ਅਮਰਾਸੂਰੀਆ ਦਾ ਭਾਰਤ ਦਾ ਪਹਿਲਾ ਦੌਰਾ ਅੱਜ ਤੋਂ

admin

ਭਾਰਤ-ਕੈਨੇਡਾ ਆਪਸੀ ਸਾਂਝ ਨੂੰ ਅੱਗੇ ਵਧਾਉਣ ਲਈ ‘ਰੀਸੈਟ ਅਤੇ ਪੁਨਰ ਸੁਰਜੀਤ’ ਪ੍ਰੋਸੈਸ ਲਈ ਸਹਿਮਤ !

admin