India

ਹਿਮਾਚਲ ’ਚ ਸੈਰ-ਸਪਾਟਾ ਖੇਤਰ ਨੂੰ ਨੁਕਸਾਨ ਪਹੁੰਚਾ ਰਹੀ ਹੈ ਕੇਂਦਰ ਸਰਕਾਰ : ਪਿ੍ਰਯੰਕਾ ਗਾਂਧੀ

ਸ਼ਿਮਲਾ – ਕਾਂਗਰਸ ਨੇਤਾ ਪਿ੍ਰਯੰਕਾ ਗਾਂਧੀ ਵਾਡਰਾ ਨੇ ਬੁੱਧਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਹਿਮਾਚਲ ਪ੍ਰਦੇਸ਼ ’ਚ ਸੈਰ-ਸਪਾਟਾ ਖੇਤਰ ਸਮੇਤ ਛੋਟੇ ਅਤੇ ਮੱਧਮ ਕਾਰੋਬਾਰਾਂ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਲਗਾਇਆ।
ਕੁੱਲੂ ’ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਦੋਸ਼ ਲਗਾਇਆ ਕਿ ਕੋਵਿਡ ਟੀਕਿਆਂ ਕਾਰਨ ਲੋਕ ਹੁਣ ਮਰ ਰਹੇ ਹਨ, ਜਦੋਂ ਕਿ ਭਾਜਪਾ ਨੇ ਟੀਕੇ ਬਣਾਉਣ ਵਾਲਿਆਂ ’ਚੋਂ ਇਕ ਤੋਂ 52 ਕਰੋੜ ਰੁਪਏ ਦਾ ਚੰਦਾ ਲਿਆ ਸੀ।
ਉਨ੍ਹਾਂ ਕਿਹਾ ਜੇਕਰ ’ਇੰਡੀਆ’ ਗਠਜੋੜ ਦੀ ਸਰਕਾਰ ਬਣੀ ਤਾਂ ਰਾਜ ਦੀਆਂ ਗਰੀਬ ਔਰਤਾਂ ਨੂੰ ਹਰ ਮਹੀਨੇ 10 ਹਜ਼ਾਰ ਰੁਪਏ- ਲੋਕ ਸਭਾ ਚੋਣਾਂ ਦੇ ਮੈਨੀਫੈਸਟੋ ’ਚ ਐਲਾਨੇ 8500 ਰੁਪਏ ਅਤੇ ਹਿਮਾਚਲ ਪ੍ਰਦੇਸ਼ ’ਚ ਪਾਰਟੀ ਦੀ ਸਰਕਾਰ ਦੇ ਵਾਅਦੇ ਅਨੁਸਾਰ 1,500 ਰੁਪਏ ਮਿਲਣਗੇ। ਪਿ੍ਰਯੰਕਾ ਗਾਂਧੀ ਮੰਡੀ ਲੋਕ ਸਭਾ ਖੇਤਰ ਤੋਂ ਕਾਂਗਰਸ ਦੇ ਉਮੀਦਵਾਰ ਵਿਕਰਮਾਦਿੱਤਿਆ ਸਿੰਘ ਦੇ ਸਮਰਥਨ ’ਚ ਇਕ ਜਨ ਸਭਾ ਨੂੰ ਸੰਬੋਧਨ ਕਰ ਰਹੀ ਸੀ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਭਾਰਤੀ ਡਾਕ ਅੱਜ 17 ਮਾਰਚ ਤੋਂ ਨਵੀਂ ਐਕਸਪ੍ਰੈਸ ਡਿਲੀਵਰੀ ਸੇਵਾ ਸ਼ੁਰੂ ਕਰ ਰਿਹਾ

admin