India

ਹਿਮਾਚਲ ਪ੍ਰਦੇਸ਼ : ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਕੀਤੇ ਮਨਜ਼ੂਰ

ਸ਼ਿਮਲਾ – ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਉਨ੍ਹਾਂ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਸੋਮਵਾਰ ਨੂੰ ਸਵੀਕਾਰ ਕਰ ਲਏ, ਜਿਨ੍ਹਾਂ ਨੇ ਬਾਗ਼ੀ ਸੁਰ ਦਿਖਾਉਂਦੇ ਹੋਏ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਦੇ ਪੱਖ ’ਚ ਵੋਟਿੰਗ ਕੀਤੀ ਸੀ। ਪਠਾਨੀਆ ਨੇ ਕਿਹਾ,’’ਅਸਤੀਫ਼ੇ ਸਵੀਕਾਰ ਕਰ ਲਏ ਗਏ ਹਨ ਅਤੇ ਇਹ ਤਿੰਨ ਵਿਧਾਇਕ ਤੁਰੰਤ ਪ੍ਰਭਾਵ ਤੋਂ 14ਵੀਂ ਵਿਧਾਨ ਸਭਾ ਦੇ ਮੈਂਬਰ ਨਹੀਂ ਰਹਿਣਗੇ।’’
ਆਜ਼ਾਦ ਵਿਧਾਇਕ ਹੁਸ਼ਿਆਰ ਸਿੰਘ (ਦੇਹਰਾ), ਆਸ਼ੀਸ਼ ਸ਼ਰਮਾ (ਹਮੀਰਪੁਰ) ਅਤੇ ਕੇ.ਐੱਲ. ਠਾਕੁਰ (ਨਾਲਾਗੜ੍ਹ) ਨੇ ਕਾਂਗਰਸ ਦੇ 6 ਬਾਗ਼ੀ ਵਿਧਾਇਕਾਂ ਨਾਲ 27 ਫਰਵਰੀ ਨੂੰ ਰਾਜ ਸਭਾ ਚੋਣਾਂ ’ਚ ਭਾਜਪਾ ਉਮੀਦਵਾਰ ਹਰਸ਼ ਮਹਾਜਨ ਦੇ ਪੱਖ ’ਚ ਵੋਟ ਕੀਤਾ ਸੀ। ਤਿੰਨੋਂ ਵਿਧਾਇਕਾਂ ਨੇ 22 ਮਾਰਚ ਨੂੰ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਸੀ ਪਰ ਸਪੀਕਰ ਨੇ ਇਹ ਕਹਿੰਦੇ ਹੋਏ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਨਹੀਂ ਕੀਤਾ ਸੀ ਕਿ ਉਨ੍ਹਾਂ ਨੂੰ ਕਾਂਗਰਸ ਵਿਧਾਇਕ ਦਲ ਵਲੋਂ ਇਕ ਰਿਪੋਰਟ ਮਿਲੀ ਹੈ ਕਿ ਉਨ੍ਹਾਂ ਨੇ ਦਬਾਅ ’ਚ ਅਸਤੀਫ਼ਾ ਦਿੱਤਾ ਹੈ, ਆਪਣੀ ਇੱਛਾ ਨਾਲ ਨਹੀਂ।

Related posts

ਅੱਜ ਯੂਪੀ ਦੇ 5ਵੇਂ ਪੜਾਅ ਲਈ 12 ਜ਼ਿਲ੍ਹਿਆਂ ਦੀਆਂ 61 ਸੀਟਾਂ ‘ਤੇ ਵੋਟਾਂ ਪੈਣਗੀਆਂ

admin

ਗੌਤਮ ਅਡਾਨੀ ਦਾ ਵੱਡਾ ਐਲਾਨ, ਗੁਜਰਾਤ ਵਿਚ ਕਰਨਗੇ 2 ਲੱਖ ਕਰੋੜ ਦਾ ਨਿਵੇਸ਼

Bunty

‘ਇੰਡੀਆ’ ਗਠਜੋੜ ਨੂੰ ਵੱਡਾ ਝਟਕਾ ਮਮਤਾ ਨੇ ਬੰਗਾਲ ’ਚ ਇਕੱਲੇ ਚੋਣਾਂ ਲੜਨ ਦਾ ਕੀਤਾ ਐਲਾਨ

Bunty