Punjab

ਹੁਣ ਇਸ ਸੀਨੀਅਰ ਅਕਾਲੀ ਆਗੂ ਨੇ ਦਿੱਤਾ ਝਟਕਾ, ਫੜਿਆ ‘ਕਮਲ’ ਦਾ ਫੁੱਲ

ਬਠਿੰਡਾ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਜਗਦੀਪ ਸਿੰਘ ਨਕਈ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਗਦੀਪ ਸਿੰਘ ਨਕੱਈ ਨੇ ਤਿੰਨ ਵਾਰ ਵਿਧਾਨ ਸਭਾ ਦੀ ਚੋਣ ਲੜੀ ਹੈ ਜਿਸ ਵਿੱਚੋਂ ਉਹ ਦੋ ਵਾਰ ਜੇਤੂ ਰਹੇ ਸਨ। ਨਕਈ ਨੇ ਸਭ ਤੋਂ ਪਹਿਲਾਂ ਸਾਲ 2002 ਵਿੱਚ ਵਿਧਾਨ ਸਭਾ ਹਲਕਾ ਜੋਗਾ ਤੋਂ ਅਕਾਲੀ ਦਲ ਦੀ ਟਿਕਟ ਤੇ ਚੋਣ ਲੜੀ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਰਾਜ ਨੱਤ ਨੂੰ 8300 ਵੋਟਾਂ ਨਾਲ ਹਰਾਇਆ। ਇਸ ਤੋਂ ਬਾਅਦ ਉਨ੍ਹਾਂ ਸਾਲ 2007 ਵਿੱਚ ਜੋਗਾ ਹਲਕੇ ਤੋਂ ਹੀ ਅਕਾਲੀ ਦਲ ਦੀ ਟਿਕਟ ਤੇ ਚੋਣ ਲੜੀ ਅਤੇ ਆਜ਼ਾਦ ਉਮੀਦਵਾਰ ਸੁਖਰਾਜ ਸਿੰਘ ਨੱਤ ਨੂੰ 4300 ਵੋਟਾਂ ਦੇ ਫਰਕ ਨਾਲ ਹਰਾ ਕੇ ਜੇਤੂ ਰਹੇ। ਸਾਲ 2013 ਵਿੱਚ ਉਨ੍ਹਾਂ ਕਿਸੇ ਵੀ ਹਲਕੇ ਤੋਂ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਸਾਲ 2017 ਵਿੱਚ ਉਨ੍ਹਾਂ ਮਾਨਸਾ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਪਰ ਉਹ ਇੱਥੋਂ ਹਾਰ ਗਏ ਸਨ। ਉਨ੍ਹਾਂ ਦੇ ਪਿਤਾ ਇਫਕੋ ਦੇ ਚੇਅਰਮੈਨ ਰਹੇ ਹਨ। ਜਗਦੀਪ ਨਕਈ ਪਿੰਡ ਰਾਮਪੁਰਾ ਦੇ ਰਹਿਣ ਵਾਲੇ ਹਨ ਅਤੇ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨੇੜਲਿਆਂ ਵਿੱਚੋਂ ਜਾਣੇ ਜਾਂਦੇ ਹਨ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin