International

ਹੁਣ ਕੈਨੇਡਾ ਨਹੀਂ ਜਾਣਾ ਚਾਹੁੰਦੇ ਭਾਰਤੀ ਵਿਦਿਆਰਥੀ?

ਓਟਾਵਾ – ਭਾਰਤੀ ਵਿਦਿਆਰਥੀਆਂ ਦਾ ਕੈਨੇਡਾ ਵਿਚ ਪੜ੍ਹਾਈ ਤੋਂ ਮੋਹ ਭੰਗ ਹੋ ਗਿਆ ਹੈ। ਇਹੀ ਕਾਰਨ ਹੈ ਕਿ ਜੁਲਾਈ ਤੋਂ ਅਕਤੂਬਰ 2023 ਦਰਮਿਆਨ ਕੈਨੇਡਾ ਵਿਚ ਪੜ੍ਹਨ ਲਈ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿਚ ਭਾਰੀ ਗਿਰਾਵਟ ਆਈ ਹੈ। ਕੈਨੇਡਾ ਦੀ ਮਹਿੰਗਾਈ ਨੂੰ ਇਸ ਗਿਰਾਵਟ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ।ਇਕ ਰਿਪੋਰਟ ਮੁਤਾਬਕ ਇਸ ਸਾਲ ਜੁਲਾਈ ਤੋਂ ਅਕਤੂਬਰ ਦਰਮਿਆਨ ਭਾਰਤ ਤੋਂ ਨਵੇਂ ਅਧਿਐਨ ਪਰਮਿਟਾਂ ਲਈ 87 ਹਜ਼ਾਰ ਤੋਂ ਘੱਟ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਹਾਲਾਂਕਿ ਪਿਛਲੇ ਸਾਲ ਇਸੇ ਮਿਆਦ ਦੌਰਾਨ ਇਹ ਗਿਣਤੀ 1,46,000 ਹਜ਼ਾਰ ਸੀ। ਹਾਲਾਂਕਿ ਕੈਨੇਡਾ ਸਰਕਾਰ ਨੇ ਜਨਵਰੀ ਤੋਂ ਜੁਲਾਈ ਦਰਮਿਆਨ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 25 ਫ਼ੀਸਦੀ ਜ਼ਿਆਦਾ ਸਟੱਡੀ ਪਰਮਿਟ ਜਾਰੀ ਕੀਤੇ ਹਨ।ਇਸ ਅੰਕੜੇ ਵਿਚ ਗਿਰਾਵਟ ਪਿੱਛੇ ਕਈ ਕਾਰਨ ਮੰਨੇ ਜਾ ਰਹੇ ਹਨ। ਇਨ੍ਹਾਂ ਵਿਚ ਘਰਾਂ ਦੇ ਕਿਰਾਏ ਵਿਚ ਵਾਧਾ ਅਤੇ ਰੋਜ਼ਾਨਾ ਜੀਵਨ ਵਿਚ ਮੁਸ਼ਕਲਾਂ ਸ਼ਾਮਲ ਹਨ। ਬਹੁਤ ਸਾਰੇ ਭਾਰਤੀ ਵਿਦਿਆਰਥੀਆਂ ਨੇ ਇੰਟਰਨੈਟ ਮੀਡੀਆ ‘’ਤੇ ਕੈਨੇਡਾ ਵਿਚ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜ਼ਿਕਰ ਕੀਤਾ। ਇਸ ਕਾਰਨ ਭਾਰਤੀ ਵਿਦਿਆਰਥੀ ਹੁਣ ਪੜ੍ਹਾਈ ਲਈ ਕੈਨੇਡਾ ਜਾਣ ਤੋਂ ਗੁਰੇਜ਼ ਕਰ ਰਹੇ ਹਨ।ਪਿਛਲੇ ਮਹੀਨੇ, ਕੈਨੇਡੀਅਨ ਸਰਕਾਰ ਨੇ ਵੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ 1 ਜਨਵਰੀ ਤੋਂ ਰਿਹਾਇਸ਼ ਅਤੇ ਭੋਜਨ ਲਈ ਵਿੱਤੀ ਪ੍ਰਬੰਧ ਦੁੱਗਣੇ ਕਰਨ ਦੀ ਅਪੀਲ ਕੀਤੀ ਸੀ। ਅਜਿਹੀ ਸਥਿਤੀ ਵਿਚ, ਹੁਣ ਕੈਨੇਡਾ ਜਾਣ ਤੋਂ ਪਹਿਲਾਂ, ਬਿਨੈਕਾਰ ਨੂੰ ਪਹਿਲੇ ਸਾਲ ਦੀ ਟਿਊਸ਼ਨ ਫੀਸ ਅਤੇ ਯਾਤਰਾ ਦੇ ਕਿਰਾਏ ਤੋਂ ਇਲਾਵਾ ਅਪਣੇ ਬੈਂਕ ਖਾਤੇ ਵਿਚ 20635 ਕੈਨੇਡੀਅਨ ਡਾਲਰ (12.95 ਲੱਖ ਰੁਪਏ) ਦਿਖਾਉਣੇ ਪੈਣਗੇ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਡਰੋਨ ਹਮਲੇ ਤੋਂ ਬਾਅਦ ਯੂਏਈ ਦੇ ਫੁਜੈਰਾਹ ਆਇਲ ਇੰਡਸਟਰੀ ਏਰੀਆ ਵਿੱਚ ਲੱਗੀ ਅੱਗ

admin