India

ਹੁਣ ਜੰਮੂ-ਕਸ਼ਮੀਰ ਦੇ ਬੈਂਕ ‘ਚ 800 ਕਰੋੜ ਦੀ ਧੋਖਾਧੜੀ

ਜੰਮੂ-ਕਸ਼ਮੀਰ – ਪੰਜਾਬ ਨੈਸ਼ਨਲ ਬੈਂਕ ‘ਚ ਕਰੀਬ 1100 ਕਰੋੜ ਰੁਪਏ ਦੇ ਘਪਲੇ ਤੋਂ ਬਾਅਦ ਹੁਣ ਜੰਮੂ-ਕਸ਼ਮੀਰ ਦੇ ਇਕ ਬੈਂਕ ‘ਚ ਕਰੋੜਾਂ ਰੁਪਏ ਦੇ ਘਪਲੇ ਦਾ ਮਾਮਲਾ ਸਾਹਮਣੇ ਆਇਆ ਹੈ। ਸੀਬੀਆਈ ਨੇ ਪ੍ਰਸ਼ਾਸਨ ਦੀ ਸ਼ਿਕਾਇਤ ਤੋਂ ਬਾਅਦ ਜੰਮੂ-ਕਸ਼ਮੀਰ ਬੈਂਕ ਦੇ ਸਾਬਕਾ ਚੇਅਰਮੈਨ ਸਮੇਤ ਕੁੱਲ 20 ਲੋਕਾਂ ਵਿਰੁੱਧ ਵੱਖ-ਵੱਖ ਅਪਰਾਧਿਕ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ਲੋਕਾਂ ‘ਤੇ ਬੈਂਕ ਨਾਲ 800 ਕਰੋੜ ਰੁਪਏ ਤੋਂ ਜ਼ਿਆਦਾ ਦੀ ਧੋਖਾਧੜੀ ਕਰਨ ਦਾ ਦੋਸ਼ ਹੈ।

ਐਫਆਈਆਰ ਵਿੱਚ ਜ਼ਿਆਦਾਤਰ ਜੰਮੂ-ਕਸ਼ਮੀਰ ਸਰਕਾਰ ਦੇ 14 ਅਧਿਕਾਰੀ ਸ਼ਾਮਲ ਹਨ। ਨਾਲ ਹੀ ਆਰਈਆਈ ਐਗਰੋ ਲਿਮਟਿਡ ‘ਤੇ ਇਹ ਕਰਜ਼ਾ ਗੈਰ-ਕਾਨੂੰਨੀ ਤਰੀਕੇ ਨਾਲ ਦੇਣ ਦਾ ਦੋਸ਼ ਹੈ। ਸੀਬੀਆਈ ਦੀ ਐਫਆਈਆਰ ਮੁਤਾਬਕ ਇਹ ਕੇਸ 17 ਮਾਰਚ 2022 ਨੂੰ ਦਰਜ ਕੀਤਾ ਗਿਆ ਸੀ। ਦੇਸ਼ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਸੀਬੀਆਈ ਨੇ ਜੰਮੂ-ਕਸ਼ਮੀਰ ਬੈਂਕ ਨੂੰ 800 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਉਣ ਲਈ ਬੈਂਕ ਦੇ ਸਾਬਕਾ ਚੇਅਰਮੈਨ ਮੁਸਤਾਕ ਅਹਿਮਦ ਸ਼ੇਖ ਅਤੇ ਸੰਜੇ ਝੁਨਝੁਨਵਾਲਾ ਸਮੇਤ 20 ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਸ ਤੋਂ ਪਹਿਲਾਂ ਵੀ ਜੰਮੂ-ਕਸ਼ਮੀਰ ਬੈਂਕ ਦੇ ਖਿਲਾਫ ਸੀਬੀਆਈ ਅਤੇ ਈਡੀ ਕਈ ਮਾਮਲਿਆਂ ਦੀ ਜਾਂਚ ਕਰ ਰਹੇ ਹਨ।

ਸੀਬੀਆਈ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਘੁਟਾਲੇ ਦੇ ਸਬੰਧ ਵਿੱਚ ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਸੀਬੀਆਈ ਨੂੰ ਸ਼ਿਕਾਇਤ ਦਿੱਤੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਇਹ ਕਰਜ਼ਾ ਬੈਂਕ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਆਰਈਆਈ ਐਗਰੋ ਲਿਮਟਿਡ ਨੂੰ ਦਿੱਤਾ ਗਿਆ ਸੀ। ਜੋ ਬਾਅਦ ਵਿੱਚ ਬੈਂਕ ਨੂੰ ਵਾਪਸ ਨਹੀਂ ਕੀਤਾ ਜਾ ਸਕਿਆ।

ਦਿਲਚਸਪ ਗੱਲ ਇਹ ਹੈ ਕਿ ਕੰਪਨੀ ਦੀ ਕੋਈ ਸ਼ਾਖਾ ਨਾ ਹੋਣ ਦੇ ਬਾਵਜੂਦ ਜੰਮੂ-ਕਸ਼ਮੀਰ ਬੈਂਕ ਦੀ ਮਹਿਮ ਸ਼ਾਖਾ ਨੇ ਆਰਈਆਈ ਐਗਰੋ ਲਿਮਟਿਡ ਨੂੰ 550 ਕਰੋੜ ਦਾ ਕਰਜ਼ਾ ਦਿੱਤਾ ਸੀ। ਇਸ ਦੇ ਨਾਲ ਹੀ ਵਸੰਤ ਵਿਹਾਰ ਸ਼ਾਖਾ ਨੇ ਇਸ ਕੰਪਨੀ ਨੂੰ 135 ਕਰੋੜ ਰੁਪਏ ਦਿੱਤੇ। ਦੋਸ਼ ਹੈ ਕਿ ਕਰਜ਼ਾ ਲੈਣ ਲਈ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਦਿੱਤਾ ਗਿਆ। ਇਹ ਕਰਜ਼ਾ REI ਐਗਰੋ ਲਿਮਟਿਡ ਨੂੰ 2011 ਤੋਂ 2013 ਦਰਮਿਆਨ ਬੈਂਕਿੰਗ ਪ੍ਰਣਾਲੀ ਨਾਲ ਛੇੜਛਾੜ ਕਰਕੇ ਦਿੱਤਾ ਗਿਆ ਸੀ। ਜਿਸ ਤੋਂ ਬਾਅਦ 2014 ਵਿੱਚ ਇਸ ਕਰਜ਼ੇ ਨੂੰ ਐਨਪੀਏ ਐਲਾਨ ਦਿੱਤਾ ਗਿਆ ਸੀ, ਜਿਸ ਕਾਰਨ ਬੈਂਕ ਨੂੰ ਵੱਡਾ ਨੁਕਸਾਨ ਹੋਇਆ ਸੀ।

Related posts

24 ਦੇਸ਼ਾਂ ਵਿੱਚ ਭਾਰਤੀ ਨਿਰਯਾਤ ਸਾਲ-ਦਰ-ਸਾਲ ਵਧਿਆ

admin

ਭਾਰਤ ਇੱਕ ਗਲੋਬਲ ਜਹਾਜ਼ ਨਿਰਮਾਣ ਕੇਂਦਰ ਬਣਨ ਦੇ ਲਈ ਤਿਆਰ

admin

ਭਾਰਤੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਰਿਕਾਰਡ ਤੋੜ ਸੇਲ ਹੋਈ !

admin