ਵਾਸ਼ਿੰਗਟਨ – ਅਮਰੀਕਾ ਦੀ ਉਪ -ਰਾਸ਼ਟਰਪਤੀ ਕਮਲਾ ਹੈਰਿਸ ਨੇ ਰਾਸ਼ਟਰਪਤੀ ਦੌੜ ‘ਚ ਪ੍ਰਵੇਸ਼ ਕਰਨ ਤੋਂ ਬਾਅਦ ਆਪਣੇ ਪਹਿਲੀ ਟੀ.ਵੀ. ਇੰਟਰਵਿਊ ‘ਚ ਅਮਰੀਕਾ ਦੇ ਉਤਸ਼ਾਹੀ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਦੀ ਸਹੁੰ ਖਾਧੀ ਹੈ ਅਤੇ ਆਪਣੇ ਮੁਕਾਬਲੇਬਾਜ਼ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਚੁਟਕੀ ਲੈਂਦਿਆਂ ਕਿਹਾ, ‘ਹੁਣ ਟਰੰਪ ਦਾ ਪੰਨਾ ਬੰਦ ਕਰਨ ਦਾ ਸਮਾਂ ਆ ਗਿਆ ਹੈ।’ ਹੁਣ ਆਮ ਲੋਕ ਨਵਾਂ ਰਾਹ ਅਖਤਿਆਰ ਕਰਨਾ ਚਾਹੁੰਦੇ ਹਨ, ਇਸ ਰਾਹੀਂ ਅੱਗੇ ਵਧਣਾ ਚਾਹੁੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੱਧ ਵਰਗ ਦੇ ਲੋਕਾਂ ਨੂੰ ਪੂਰਾ ਸਮਰਥਨ ਦੇਣ ਦਾ ਵਾਅਦਾ ਵੀ ਕੀਤਾ ਹੈ ਅਤੇ ਇਸ ਨੂੰ ਮਜ਼ਬੂਤ ਕਰਨ ਲਈ ਵੀ ਤਿਆਰ ਹਨ।ਅਮਰੀਕਾ ਦੇ ਵਿਸ਼ਵ ਪ੍ਰਸਿੱਧ ਟੀ.ਵੀ. ਚੈਨਲ ਨੂੰ ਆਪਣੇ ਚੱਲ ਰਹੇ ਸਾਥੀ ਟਿਮ ਵਾਲਜ਼ ਨਾਲ ਮਿਲ ਕੇ ਦਿੱਤੇ ਇਕ ਇੰਟਰਵਿਊ ’ਚ ਉਨ੍ਹਾਂ ਕਿਹਾ ਕਿ ਜਦੋਂ ਮੈਂ ਅਮਰੀਕੀ ਲੋਕਾਂ ਦੀਆਂ ਇੱਛਾਵਾਂ, ਉਨ੍ਹਾਂ ਦੇ ਟੀਚਿਆਂ ਅਤੇ ਉਨ੍ਹਾਂ ਪ੍ਰਤੀ ਉਤਸ਼ਾਹ ਨੂੰ ਦੇਖਦੀ ਹਾਂ ਤਾਂ ਮੈਂ ਉਨ੍ਹਾਂ ਨੂੰ ਆਸ਼ਾਵਾਦੀ ਨਜ਼ਰ ਆਉਂਦੀ ਹਾਂ। ਹੈਰਿਸ ਦੇ ‘ਰਨਿੰਗ-ਮੇਟ’ ਵਾਲਜ਼ ਨੇ ਇਸ ਟੀ.ਵੀ. ਇੰਟਰਵਿਊ ’ਚ ਕਿਹਾ, “ਉਸ ਕੋਲ ਅਮਰੀਕੀ ਜਨਤਾ ਨੂੰ ਪ੍ਰੇਰਿਤ ਕਰਨ ਦੀ ਸ਼ਕਤੀ ਹੈ, ਇਸ ਲਈ ਮੈਂ ਬਹੁਤ ਉਤਸ਼ਾਹਿਤ ਹਾਂ ਅਤੇ ਸਾਡੇ ਦੋਵਾਂ ਦੇ ਮੁੱਲ ਇਕੋ ਜਿਹੇ ਹੀ ਹਨ। ਗੱਲਬਾਤ ਦੌਰਾਨ ਹੈਰਿਸ ਨੇ ਦਾਨਾ ਬਾਸ਼ ਨਾਲ ਇਕ ਇੰਟਰਵਿਊ ’ਚ ਸਰਹੱਦ ਪਾਰ ਘੁਸਪੈਠ (ਮੈਕਸੀਕਨਾਂ ਤੋਂ) ਦਾ ਮੁਕਾਬਲਾ ਕਰਨ ਲਈ ਇਕ ਵਿਆਪਕ ਬਿੱਲ ਪੇਸ਼ ਕਰਨ ਦਾ ਵਾਅਦਾ ਵੀ ਕੀਤਾ ਸੀ।ਇਸ ਇੰਟਰਵਿਊ ‘ਚ ਕਮਲਾ ਹੈਰਿਸ ਨੇ ਸਾਬਕਾ ਰਾਸ਼ਟਰਪਤੀ ਅਤੇ ਉਨ੍ਹਾਂ ਦੇ ਵਿਰੋਧੀ ਡੋਨਾਲਡ ਟਰੰਪ ‘ਤੇ ਵਰ੍ਹਦਿਆਂ ਟਰੰਪ ‘ਤੇ ਦੇਸ਼ ਦੀ ਆਰਥਿਕਤਾ ਨੂੰ ਬਰਬਾਦ ਕਰਨ ਦਾ ਦੋਸ਼ ਲਗਾਇਆ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਟਰੰਪ ਨੇ ਬਹੁਤ ਵਾਅਦੇ ਕੀਤੇ ਸਨ ਪਰ ਉਨ੍ਹਾਂ ’ਚੋਂ ਇਕ ਵੀ ਪੂਰਾ ਨਹੀਂ ਕਰ ਸਕੇ।
