Punjab

ਹੁਣ ਡੋਰ ਟੂ ਡੋਰ ਵੋਟਾਂ ਮੰਗਣਗੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਉਮੀਦਵਾਰ !

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਜਿੱਤਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ, 'ਆਪ' ਉਮੀਦਵਾਰ ਸੰਜੀਵ ਅਰੋੜਾ, ਕਾਂਗਰਸ ਉਮੀਦਵਾਰ ਭਾਰਤ ਭੂਸ਼ਨ ਆਸ਼ੂ ਅਤੇ ਅਕਾਲੀ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਹਨ।

ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਪ੍ਰਚਾਰ ਖਤਮ ਹੋ ਗਿਆ ਹੈ ਅਤੇ ਹੁਣ ਅੱਜ ਤੋਂ ਡੋਰ ਟੂ ਡੋਰ ਪ੍ਰਚਾਰ ਹੀ ਕੀਤਾ ਜਾ ਸਕੇਗਾ। ਚੋਣ ਪ੍ਰਚਾਰ ਦੇ ਆਖਰੀ ਦਿਨ ਸਾਰੀਆਂ ਪਾਰਟੀਆਂ ਨੇ ਆਪਣੀ ਪੂਰੀ ਵਾਹ ਲਾਈ ਹੈ। ਇਹ ਚੋਣ ਕਿਸੇ ਵੀ ਤਰ੍ਹਾਂ ਸੱਤਾ ਵਿੱਚ ਕੋਈ ਬਦਲਾਅ ਨਹੀਂ ਲਿਆ ਸਕਦੀ ਪਰ ਇਸਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ।

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੋਟਿੰਗ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਸਵੇਰੇ 8 ਵਜੇ ਲੁਧਿਆਣਾ ਦੇ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਸ਼ੁਰੂ ਹੋਵੇਗੀ। ਇਨ੍ਹਾਂ ਚੋਣਾਂ ‘ਚ 174,437 ਵੋਟਰ 19 ਜੂਨ ਨੂੰ ਆਪਣੀ ਵੋਟ ਪਾਉਣਗੇ। ਕੁੱਲ 194 ਪੋਲੰਿਗ ਬੂਥ 66 ਥਾਵਾਂ ‘ਤੇ ਸਥਾਪਿਤ ਕੀਤੇ ਜਾਣਗੇ।

ਲੁਧਿਆਣਾ ਪੱਛਮੀ ਉਪ-ਚੋਣ ਦੇ 194 ਪੋਲੰਿਗ ਸਟੇਸ਼ਨਾਂ ‘ਤੇ ਪਾਰਦਰਸ਼ੀ ਅਤੇ ਸੁਚਾਰੂ ਪ੍ਰਕਿਰਿਆ ਅਪਣਾਈ ਜਾਵੇਗੀ। ਰਾਜ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣ ਤਿਆਰੀਆਂ ਸਬੰਧੀ ਪਹਿਲਾਂ ਹੀ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਪੋਲੰਿਗ ਬੂਥਾਂ ‘ਤੇ 235 ਹਾਈ ਰੈਜ਼ੋਲਿਊਸ਼ਨ ਸੀਸੀਟੀਵੀ ਕੈਮਰੇ ਲਗਾਏ ਜਾਣਗੇ, ਜਿਨ੍ਹਾਂ ਵਿੱਚੋਂ 194 ਕੈਮਰੇ ਪੋਲੰਿਗ ਸਟੇਸ਼ਨਾਂ ਦੇ ਅੰਦਰ ਅਤੇ 41 ਕੈਮਰੇ ਬਾਹਰ ਹਨ। ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਹਾਈ ਸਪੀਡ ਇੰਟਰਨੈੱਟ ਕਨੈਕਟੀਵਿਟੀ ਨਾਲ ਲੈਸ ਇਨ੍ਹਾਂ ਕੈਮਰਿਆਂ ਨਾਲ 19 ਜੂਨ ਨੂੰ ਵੋਟਿੰਗ ਪ੍ਰਕਿਰਿਆ ਦੀ ਲਾਈਵ ਸਟ੍ਰੀਮਿੰਗ ਸੰਭਵ ਹੋਵੇਗੀ।

ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਵੀਰਵਾਰ (19 ਜੂਨ) ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਲੁਧਿਆਣਾ ਪੱਛਮੀ ਉਪ ਚੋਣ ਲਈ ਵੋਟ ਪਾਉਣ ਲਈ ਛੁੱਟੀ ਘੋਸ਼ਿਤ ਕੀਤੀ ਗਈ ਹੈ। ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਜਾਂ ਕਿਸੇ ਹੋਰ ਸੰਗਠਨ ਵਿੱਚ ਕੰਮ ਕਰਨ ਵਾਲੇ ਹਰ ਵਿਅਕਤੀ ਨੂੰ ਛੁੱਟੀ ਦਿੱਤੀ ਜਾਵੇਗੀ। ਛੁੱਟੀ ਕਾਰਨ ਅਜਿਹੇ ਕਿਸੇ ਵੀ ਵਿਅਕਤੀ ਦੀ ਤਨਖਾਹ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਕੋਈ ਮਾਲਕ ਉਪ-ਧਾਰਾ (1) ਜਾਂ ਉਪ-ਧਾਰਾ (2) ਦੇ ਉਪਬੰਧਾਂ ਦੀ ਉਲੰਘਣਾ ਕਰਦਾ ਹੈ ਤਾਂ ਅਜਿਹੇ ਮਾਲਕ ਨੂੰ ਜੁਰਮਾਨਾ ਦਾ ਸਾਹਮਣਾ ਕਰਨਾ ਪਵੇਗਾ।

ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ 14 ਜਨਵਰੀ ਨੂੰ ਘਰ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਸ਼੍ਰੋਮਣੀ ਅਕਾਲੀ ਦਲ ਨੇ ਇੱਥੇ ਪਰੋਪਕਾਰ ਸਿੰਘ ਘੁੰਮਣ ,ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਕਾਂਗਰਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਭਾਜਪਾ ਨੇ ਜੀਵਨ ਗੁਪਤਾ ਨੂੰ ਮੈਦਾਨ ਵਿੱਚ ਉਤਾਰਿਆ ਹੋਇਆ ਹੈ।

Related posts

ਖਾਲਸਾ ਕਾਲਜ ਤੇ ਹਰਿਆਣਾ ਗਿਆਨ ਨਿਗਮ ਲਿਮਟਿਡ ਦਰਮਿਆਨ ਸਮਝੌਤਾ !

admin

ਅਸ਼ਲੀਲ ਤੇ ਇਹੋ ਜਿਹੇ ਕੰਟੈਂਟ ਪਾਉਣੇ ਬੰਦ ਕਰੋ: ਐਮ ਪੀ ਸਰਬਜੀਤ ਸਿੰਘ ਖਾਲਸਾ

admin

ਵਿਹਾਰਕ ਸਿੱਖਿਆ, ਨਵੀਨਤਾ ਤੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਡਰੋਨ ਤਕਨਾਲੋਜੀ ’ਤੇ 2 ਰੋਜ਼ਾ ਵਰਕਸ਼ਾਪ ਆਯੋਜਿਤ !

admin