India

ਹੁਣ ਦੇਸ਼ ‘ਚ ਰਹਿ ਗਏ ਸਿਰਫ਼ 1.36 ਲੱਖ ਸਰਗਰਮ ਮਾਮਲੇ

ਨਵੀਂ ਦਿੱਲੀ – ਦੇਸ਼ ‘ਚ ਕੋਰੋਨਾ ਇਨਫੈਕਸ਼ਨ ਦੇ ਸਰਗਰਮ ਮਾਮਲਿਆਂ ਯਾਨੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਹੁਣ 136308 ਰਹਿ ਗਈ ਹੈ ਜੋ 274 ਦਿਨਾਂ ‘ਚ ਸਭ ਤੋਂ ਘੱਟ ਅਤੇ ਕੁੱਲ ਮਰੀਜ਼ਾਂ ਦਾ ਸਿਰਫ 0.40 ਫ਼ੀਸਦੀ ਹੈ। ਪਿਛਲੇ 24 ਘੰਟਿਆਂ ਦੌਰਾਨ ਇਕ ਹਜ਼ਾਰ ਤੋਂ ਜ਼ਿਆਦਾ ਸਰਗਰਮ ਮਾਮਲੇ ਘਟੇ ਹਨ।ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ਨਿਚਰਵਾਰ ਸਵੇਰੇ ਅਪਡੇਟ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ‘ਚ ਕੋਰੋਨਾ ਇਨਫੈਕਸ਼ਨ ਦੇ ਹੋਰ 11850 ਨਵੇਂ ਮਾਮਲੇ ਮਿਲੇ ਹਨ ਤੇ 555 ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ ‘ਚੋਂ ਜ਼ਿਆਦਾਤਰ ਮਾਮਲੇ ਕੇਰਲ ਤੋਂ ਹਨ। 555 ਮਿ੍ਤਕਾਂ ‘ਚੋਂ ਸਿਰਫ ਕੇਰਲ ‘ਚ 471 ਤੇ ਮਹਾਰਾਸ਼ਟਰ ਤੋਂ 41 ਮੌਤਾਂ ਹਨ। ਕੇਰਲ ‘ਚ ਪਹਿਲਾਂ ਹੋਈਆਂ ਮੌਤਾਂ ਨੂੰ ਨਵੇਂ ਅੰਕੜਿਆਂ ਨਾਲ ਜੋੜ ਕੇ ਜਾਰੀ ਕੀਤਾ ਜਾ ਰਿਹਾ ਹੈ, ਇਸ ਲਈ ਗਿਣਤੀ ਵੱਧ ਰਹੀ ਹੈ।ਵੈਸੇ ਜੇ ਕੁੱਲ ਮਾਮਲਿਆਂ ਦੀ ਗੱਲ ਕਰੀਏ ਤਾਂ ਦੇਸ਼ ‘ਚ ਕੋਰੋਨਾ ਮਹਾਮਾਰੀ ਦੀ ਸਥਿਤੀ ਕੰਟਰੋਲ ‘ਚ ਹੈ। ਮਰੀਜ਼ਾਂ ਦੇ ਉਭਰਨ ਦੀ ਦਰ ਵੱਧ ਰਹੀ ਤੇ ਮੌਤ ਦਰ ਲਗਪਗ ਸਥਿਰ ਬਣੀ ਹੋਈ ਹੈ। ਦੈਨਿਕ ਤੇ ਹਫ਼ਤਾਵਾਰੀ ਇਨਫੈਕਸ਼ਨ ਦਰ ਵੀ ਦੋ ਫ਼ੀਸਦੀ ਤੋਂ ਘੱਟ ਹੈ।ਹੁਣ ਤਕ ਕੋਰੋਨਾ ਰੋਕੂ ਵੈਕਸੀਨ ਦੀਆਂ 111.40 ਕਰੋੜ ਤੋਂ ਵੱਧ ਖ਼ੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ। ਵੈਸੇ ਕੋਵਿਨ ਪੋਰਟਲ ਦੇ ਸ਼ਾਮ ਛੇ ਵਜੇ ਤਕ ਦੇ ਅੰਕੜਿਆਂ ਮੁਤਾਬਕ ਹੁਣ ਤਕ ਕੁੱਲ 111.91 ਕਰੋੜ ਡੋਜ਼ ਦਿੱਤੀਆਂ ਗਈਆਂ ਹਨ ਜਿਨ੍ਹਾਂ ‘ਚ 75.14 ਕਰੋੜ ਪਹਿਲੀ ਤੇ 36.76 ਕਰੋੜ ਦੂਜੀ ਡੋਜ਼ ਸ਼ਾਮਲ ਹੈ। ਮੰਤਰਾਲੇ ਮੁਤਾਬਕ ਕੇਂਦਰ ਨੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤਕ 123.19 ਕਰੋੜ ਖ਼ੁਰਾਕਾਂ ਮੁਹੱਈਆ ਕਰਵਾਈਆਂ ਹਨ। ਇਨ੍ਹਾਂ ਕੋਲ ਹੁਣ ਵੀ 18.53 ਕਰੋੜ ਖ਼ੁਰਾਕਾਂ ਦਾ ਸਟਾਕ ਹੈ।

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin