Punjab

ਹੁਣ ਪੰਜਾਬ ’ਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ

ਚੰਡੀਗੜ੍ਹ – ਸੂਬੇ ਵਿੱਚ ਨਿਵੇਸ਼ ਦੀ ਗਤੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਡਰਨ ਆਟੋਮੋਟਿਵਜ਼ ਲਿਮਟਡ ਨੂੰ ਸੂਬੇ ਵਿੱਚ ਆਪਣੇ ਪ੍ਰਾਜੈਕਟ ਦਾ ਵਿਸਥਾਰ ਕਰਨ ਅਤੇ ਲਗਜ਼ਰੀ ਕਾਰਾਂ ਬਣਾਉਣ ਵਾਲੀ ਨਾਮੀ ਕੰਪਨੀ ਬੀ.ਐਮ.ਡਬਲਿਊ. ਦੇ ਅਹਿਮ ਪਾਰਟਸ ਬਣਾਉਣ ਵਿੱਚ ਪੂਰਨ ਸਹਿਯੋਗ ਤੇ ਮਦਦ ਦਾ ਭਰੋਸਾ ਦਿੱਤਾ।
ਮਾਡਰਨ ਆਟੋਮੋਟਿਵ ਲਿਮਟਡ ਦੇ ਵਫਦ ਦੇ ਨੁਮਾਇੰਦਿਆਂ ਅਦਿੱਤਿਆ ਗੋਇਲ, ਸੁਹੇਲ ਗੋਇਲ ਅਤੇ ਮਨੀਸ਼ ਬੱਗਾ ਨੇ ਅੱਜ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਮਾਡਰਨ ਆਟੋਮੋਟਿਵ ਦੇਸ਼ ਦੀ ਪਹਿਲੀ ਕੰਪਨੀ ਹੈ ਜਿਸ ਨੂੰ ਜਰਮਨ ਦੀ ਲਗਜ਼ਰੀ ਕਾਰ ਨਿਰਮਾਤਾ ਕੰਪਨੀ ਬੀ.ਐਮ.ਡਬਲਿਊ. ਏ.ਜੀ. ਮਿਊਨਿਖ ਵੱਲੋਂ ਪਿਨੀਓਨ ਸ਼ਾਫਟਾਂ ਡਲਿਵਰ ਕਰਨ ਲਈ ਪ੍ਰਵਾਨਗੀ ਪ੍ਰਾਪਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ 150 ਕਰੋੜ ਰੁਪਏ ਦੀ ਕੀਮਤ ਵਾਲੇ 25 ਲੱਖ ਯੂਨਿਟਾਂ ਲਈ ਆਰਡਰ ਦੀ ਪੁਸ਼ਟੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਵਿਕਾਸ ਅਤੇ ਟੈਸਟਿੰਗ ਲਈ ਸੈਂਕੜੇ ਕਰੋੜ ਰੁਪਏ ਦੇ ਨਿਵੇਸ਼ ਵਾਲੇ ਮਾਡਲਾਂ ਨੂੰ ਸਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਇਕ ਹੀ ਜਗ੍ਹਾ ਹੋਵੇਗਾ, ਜਿਸ ਨਾਲ ਵਾਧੂ ਉਤਪਾਦਨ ਇਕਾਈਆਂ ਜੋੜੀਆਂ ਜਾਣਗੀਆਂ, ਇਸ ਨਾਲ ਹੋਰ ਮਾਲੀਆ ਆਉਣ ਦੇ ਨਾਲ-ਨਾਲ ਰੋਜ਼ਗਾਰ ਦੇ ਜ਼ਿਆਦਾ ਮੌਕੇ ਪੈਦਾ ਹੋਣਗੇ। ਨਿਵੇਸ਼ ਕੰਪਨੀ ਨੂੰ ਭਵਿੱਖ ਦੇ ਉੱਦਮਾਂ ਲਈ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੰਦਿਆਂ
ਵਰਲਡ ਫੂਡ ਇੰਡੀਆ-2024 ਦੇ ਤੀਜੇ ਐਡੀਸ਼ਨ ਵਿੱਚ ਪੜਿ੍ਹਆ ਗਿਆ। ਇਹ ਸਮਾਗਮ ਰਾਸ਼ਟਰੀ ਰਾਜਧਾਨੀ ਵਿੱਚ 19 ਤੋਂ 22 ਸਤੰਬਰ ਤਕ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿੱਚ 90 ਤੋਂ ਵੱਧ ਦੇਸ਼ ਹਿੱਸਾ ਲੈਣਗੇ। ਮੋਦੀ ਨੇ ਕਿਹਾ, “ਆਧੁਨਿਕ ਯੁੱਗ ਵਿੱਚ ਪ੍ਰਗਤੀਸ਼ੀਲ ਖੇਤੀ ਅਭਿਆਸਾਂ, ਮਜ਼ਬੂਤ ਪ੍ਰਸ਼ਾਸਕੀ ਢਾਂਚੇ ਅਤੇ ਅਤਿ-ਆਧੁਨਿਕ ਤਕਨੀਕਾਂ ਰਾਹੀਂ ਸਾਡੀ ਕੋਸ਼ਿਸ਼ ਇਹ ਯਕੀਨੀ ਬਣਾਉਣੀ ਹੈ ਕਿ ਭਾਰਤ ਭੋਜਨ ਖੇਤਰ ਵਿੱਚ ਨਵੀਨਤਾ, ਟਿਕਾਊਤਾ ਅਤੇ ਸੁਰੱਖਿਆ ਲਈ ਗਲੋਬਲ ਮਾਪਦੰਡ ਤੈਅ ਕਰੇ।” ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਸਰਕਾਰ ਨੇ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਬਦਲਣ ਲਈ ਵਿਆਪਕ ਸੁਧਾਰ ਲਾਗੂ ਕੀਤੇ ਹਨ। ਪ੍ਰਧਾਨ ਮੰਤਰੀ ਨੇ ਕਿਹਾ,’’ਫੂਡ ਪ੍ਰੋਸੈਸਿੰਗ ਵਿੱਚ 100 ਫ਼ੀਸਦੀ ਐੱਫ.ਡੀ.ਆਈ. (ਪ੍ਰਤੱਖ ਵਿਦੇਸ਼ੀ ਨਿਵੇਸ਼), ਪ੍ਰਧਾਨ ਮੰਤਰੀ ਕਿਸਾਨ ਸੰਪਦਾ ਯੋਜਨਾ, ਮਾਈਕ੍ਰੋ ਫੂਡ ਪ੍ਰੋਸੈਸਿੰਗ ਉੱਦਮਾਂ ਦਾ ਰਸਮੀਕਰਨ, ਫੂਡ ਪ੍ਰੋਸੈਸਿੰਗ ਉਦਯੋਗਾਂ ਲਈ ਉਤਪਾਦਨ ਨਾਲ ਜੁੜੀ ਪ੍ਰੋਤਸਾਹਨ ਯੋਜਨਾ ਵਰਗੀਆਂ ਬਹੁ-ਪੱਖੀ ਪਹਿਲਕਦਮੀਆਂ ਰਾਹੀਂ ਅਸੀਂ ਦੇਸ਼ ਭਰ ਵਿੱਚ ਆਧੁਨਿਕ ਬੁਨਿਆਦੀ ਢਾਂਚਾ, ਮਜ਼ਬੂਤ ਸਪਲਾਈ ਚੇਨ ਅਤੇ ਰੁਜ਼ਗਾਰ ਸਿਰਜਣ ਲਈ ਇੱਕ ਮਜ਼ਬੂਤ ਮਾਹੌਲ ਤਿਆਰ ਕਰ ਰਹੇ ਹਨ।’’ ਮੋਦੀ ਨੇ ਕਿਹਾ ਕਿ ਕਈ ਦੇਸ਼ਾਂ ਦੀ ਭਾਗੀਦਾਰੀ ਨਾਲ ਵਰਲਡ ਫੂਡ ਇੰਡੀਆ 2024 ਗਲੋਬਲ ਫੂਡ ਇੰਡਸਟਰੀ, ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਪ੍ਰਤਿਭਾਸ਼ਾਲੀ ਲੋਕਾਂ ਲਈ ਇੱਕ ਵਿਸ਼ੇਸ਼ ਪਲੇਟਫਾਰਮ ਵਜੋਂ ਉਭਰਿਆ ਹੈ। ਇਸ ਵਿੱਚ ਉਹ ਵਧ ਰਹੇ ਮੌਕਿਆਂ ਦਾ ਵੱਧ ਤੋਂ ਵੱਧ ਫਾਇਦਾ ਉਠਾ ਸਕਦੇ ਹਨ। ਉਹਨਾਂ ਨੇ ਕਿਹਾ, ‘‘ਭਾਰਤ ਵਿੱਚ ਇੱਕ ਜੀਵੰਤ ਅਤੇ ਵਿਭਿੰਨ ਭੋਜਨ ਸੱਭਿਆਚਾਰ ਹੈ। ਕਿਸਾਨ ਭਾਰਤੀ ਭੋਜਨ ਵਾਤਾਵਰਨ ਦੀ ਰੀੜ੍ਹ ਦੀ ਹੱਡੀ ਹਨ। ਇਹ ਕਿਸਾਨ ਹੀ ਹਨ, ਜਿਨ੍ਹਾਂ ਨੇ ਰਸੋਈ ਉੱਤਮਤਾ ਦੀਆਂ ਪੌਸ਼ਟਿਕ ਅਤੇ ਸੁਆਦੀ ਪਰੰਪਰਾਵਾਂ ਨੂੰ ਯਕੀਨੀ ਬਣਾਇਆ ਹੈ। ਅਸੀਂ ਨਵੀਨਤਾਕਾਰੀ ਨੀਤੀਆਂ ਅਤੇ ਉਹਨਾਂ ਨੂੰ ਲਾਗੂ ਕਰਨ ਦੇ ਨਾਲ ਉਹਨਾਂ ਦੀ ਸਖ਼ਤ ਮਿਹਨਤ ਦਾ ਸਮਰਥਨ ਕਰ ਰਹੇ ਹਾਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਛੋਟੇ ਉਦਯੋਗਾਂ ਨੂੰ ਸਸ਼ਕਤ ਬਣਾਉਣਾ ਹੈ। ਮੋਦੀ ਨੇ ਇਹ ਵੀ ਕਿਹਾ ਕਿ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ ਦੁਆਰਾ ਆਯੋਜਿਤ ਗਲੋਬਲ ਫੂਡ ਰੈਗੂਲੇਟਰ ਸੰਮੇਲਨ ਵਿਸ਼ਵ ਸਿਹਤ ਸੰਗਠਨ, ਖੁਰਾਕ ਅਤੇ ਖੇਤੀਬਾੜੀ ਸੰਗਠਨ ਅਤੇ ਕਈ ਨਾਮਵਰ ਘਰੇਲੂ ਸੰਸਥਾਵਾਂ ਸਮੇਤ ਗਲੋਬਲ ਰੈਗੂਲੇਟਰਾਂ ਨੂੰ ਇਕੱਠੇ ਕਰੇਗਾ।ਇਹ ਭੋਜਨ ਸੁਰੱਖਿਆ, ਗੁਣਵੱਤਾ ਦੇ ਮਿਆਰ ਅਤੇ ਵਧੀਆ ਅਭਿਆਸਾਂ ਵਰਗੇ ਵਿਆਪਕ ਮੁੱਦਿਆਂ ’ਤੇ ਚਰਚਾ ਨੂੰ ਸਮਰੱਥ ਕਰੇਗਾ।

Related posts

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

editor

ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ

editor

ਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮ

editor