Articles Punjab

ਹੁਣ ਪੰਜਾਬ ਦੇ ਲੋਕਾਂ ਦਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਹੋ ਸਕੇਗਾ !

ਮੁੱਖ-ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਨਾਗਰਿਕ ਇੱਕ ਵਿਸ਼ੇਸ਼ ਸਿਹਤ ਕਾਰਡ ਰਾਹੀਂ ਪੰਜਾਬ ਦੇ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਬਿਨਾਂ ਪੈਸੇ ਖਰਚ ਕੀਤੇ ਵੱਧ ਤੋਂ ਵੱਧ 10 ਲੱਖ ਰੁਪਏ ਤੱਕ ਸਾਲਾਨਾ ਇਲਾਜ ਕਰਵਾ ਸਕਣਗੇ।

ਪੰਜਾਬ ਸਰਕਾਰ ਨੇ ਸੂਬੇ ਦੇ ਨਾਗਰਿਕਾਂ ਨੂੰ ਸਭ ਤੋਂ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਮੁੱਖ-ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਸਿਹਤ ਕਾਰਡ ਲਾਂਚ ਕੀਤਾ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਮਿਲੇਗਾ। ਇਹ ਯੋਜਨਾ ਸਰਕਾਰ ਦੇ 2025-26 ਦੇ ਬਜਟ ਵਿੱਚ ਸ਼ੁਰੂ ਕੀਤੀ ਗਈ ਸੀ ਅਤੇ ਹੁਣ ਇਸਨੂੰ ਲਾਗੂ ਕਰ ਦਿੱਤਾ ਗਿਆ ਹੈ। ਇਸ ਯੋਜਨਾ ਦਾ ਉਦੇਸ਼ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਸਿਹਤ ਸੁਰੱਖਿਆ ਦੇ ਦਾਇਰੇ ਵਿੱਚ ਲਿਆਉਣਾ ਹੈ।

ਸੈਕਟਰ 35 ਵਿਖੇ ਸਥਿਤ ਮਿਊਂਸੀਪਲ ਭਵਨ ਵਿੱਚ ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਮੌਜੂਦ ਸਨ। ਮੁੱਖ-ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੇ 65 ਲੱਖ ਪਰਵਾਰਾਂ ਦਾ 10 ਲੱਖ ਰੁਪਏ ਸਾਲਾਨਾ ਦਾ ਕੈਸ਼ਲੈੱਸ ਬੀਮਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਯੋਜਨਾ ਦੀ ਸ਼ੁਰੂਆਤ ਅਕਤੂਬਰ ਤੋਂ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਬੀਮੇ ਨਾਲ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਲੋਕਾਂ ਦਾ ਕੈਸ਼ਲੈੱਸ ਇਲਾਜ ਕੀਤਾ ਜਾਵੇਗਾ। ਹੁਣ ਪੰਜਾਬ ਦਾ ਕੋਈ ਵੀ ਵਸਨੀਕ ਆਪਣਾ ਵੋਟਰ ਕਾਰਡ ਅਤੇ ਆਧਾਰ ਕਾਰਡ ਦਿਖਾ ਕੇ ਇਹ ਸਿਹਤ ਕਾਰਡ ਤਿਆਰ ਕਰਵਾ ਸਕੇਗਾ, ਜਿਸ ਨਾਲ ਉਸ ਦੇ ਪਰਵਾਰ ਨੂੰ 10 ਲੱਖ ਰੁਪਏ ਸਾਲਾਨਾ ਤੱਕ ਦਾ ਮੁਫਤ ਇਲਾਜ ਮੁਹੱਈਆ ਕੀਤਾ ਜਾਵੇਗਾ।

ਮੁੱਖ-ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਨਾਗਰਿਕਾਂ ਨੂੰ ਇੱਕ ਵਿਸ਼ੇਸ਼ ਸਿਹਤ ਕਾਰਡ ਪ੍ਰਦਾਨ ਕੀਤਾ ਜਾਵੇਗਾ। ਇਸ ਕਾਰਡ ਰਾਹੀਂ, ਉਹ ਪੰਜਾਬ ਦੇ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਬਿਨਾਂ ਪੈਸੇ ਖਰਚ ਕੀਤੇ ਵੱਧ ਤੋਂ ਵੱਧ 10 ਲੱਖ ਰੁਪਏ ਤੱਕ ਸਾਲਾਨਾ ਇਲਾਜ ਕਰਵਾ ਸਕਣਗੇ। ਇਸ ਯੋਜਨਾ ਵਿੱਚ ਉਹ ਨਾਗਰਿਕ ਵੀ ਸ਼ਾਮਲ ਹਨ ਜੋ ਪਹਿਲਾਂ ਹੀ ਕੇਂਦਰ ਸਰਕਾਰ ਦੀ ਆਯੁਸ਼ਮਾਨ ਭਾਰਤ ਯੋਜਨਾ ਦੇ ਅਧੀਨ ਹਨ। ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ 5 ਲੱਖ ਰੁਪਏ ਦਾ ਵਾਧੂ ਟਾਪ-ਅੱਪ ਕਵਰ ਮਿਲੇਗਾ, ਜਿਸ ਨਾਲ ਕੁੱਲ ਇਲਾਜ ਦੀ ਰਕਮ 10 ਲੱਖ ਰੁਪਏ ਹੋ ਜਾਵੇਗੀ। ਸਮਾਜ ਦੇ ਹਰ ਵਰਗ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ, ਭਾਵੇਂ ਉਹ ਪੇਂਡੂ ਹੋਵੇ ਜਾਂ ਸ਼ਹਿਰੀ, ਆਰਥਿਕ ਤੌਰ ’ਤੇ ਅਮੀਰ ਹੋਵੇ ਜਾਂ ਕਮਜ਼ੋਰ।

ਮੁੱਖ-ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਕਿਹਾ, ‘ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਇਲਾਜ ਦੀ ਘਾਟ ਕਾਰਨ ਆਪਣੀ ਜਾਨ ਨਾ ਗੁਆਵੇ। ਇਹ ਯੋਜਨਾ ਪੰਜਾਬ ਦੇ ਲੋਕਾਂ ਦੀ ਸਿਹਤ ਲਈ ਇੱਕ ਸੱਚੀ ਢਾਲ ਬਣੇਗੀ। ਸਿਹਤ ਖੇਤਰ ਨੂੰ ਬਿਹਤਰ ਬਣਾਉਣ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ, ਸਰਕਾਰ ਨੇ ਸੜਕ ਹਾਦਸੇ ਦੇ ਪੀੜਤਾਂ ਲਈ ‘ਫਰਿਸ਼ਤੇ ਯੋਜਨਾ’ ਵੀ ਸ਼ੁਰੂ ਕੀਤੀ ਹੈ। ਇਸ ਤਹਿਤ ਸੜਕ ਹਾਦਸੇ ਵਿੱਚ ਜ਼ਖਮੀ ਹੋਏ ਕਿਸੇ ਵੀ ਵਿਅਕਤੀ ਦਾ ਤੁਰੰਤ ਇਲਾਜ ਕੀਤਾ ਜਾਵੇਗਾ ਅਤੇ ਸਰਕਾਰ ਇਸਦਾ ਖਰਚਾ ਚੁੱਕੇਗੀ।

Related posts

ਬ੍ਰੇਨ ਚਿੱਪ ਲਾਉਣ ਤੋਂ ਬਾਅਦ ਕੋਮਾ ‘ਚ ਪਈ ਔਰਤ ਗੇਮ ਖੇਡਣ ਲੱਗ ਪਈ !

admin

ਸੁਪਰੀਮ ਕੋਰਟ ਵਲੋਂ ਪਾਣੀ ਵੰਡ ਸਬੰਧੀ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਨਾਂਹ !

admin

89 ਲੱਖ ਸਮਾਰਟ ਮੀਟਰ ਮਨਜ਼ੂਰ ਹੋਣ ਦੇ ਬਾਵਜੂਦ ਪੰਜਾਬ ‘ਚ ਇੱਕ ਵੀ ਮੀਟਰ ਨਹੀਂ ਲਾਇਆ !

admin