Punjab

ਹੁਣ ਸਰਕਾਰੀ ਕੰਮਾਂ ਨਹੀਂ ਹੋਣਾ ਪਵੇਗਾ ਖੱਜਲ, ਸਰਕਾਰ ਨੇ ਇੱਕੋ ਛੱਤ ਥੱਲੇ ਮੁਹੱਈਆ ਕਰਵਾਈਆਂ 18 ਵਿਭਾਗਾਂ ਦੀਆਂ ਸਹੂਲਤਾਂ

ਅੰਮ੍ਰਿਤਸਰ – ‘‘ਜਨਤਕ ਸਹੂਲਤ ਲਈ ਸੂਬਾ ਸਰਕਾਰ ਸੁਵਿਧਾ ਕੈਂਪਾਂ ਰਾਹੀਂ ਲੋਕਾਂ ਨੂੰ ਸਹੂਲਤਾਂ ਪਹੁੰਚਾਉਣ ਲਈ ਉਨ੍ਹਾਂ ਦੇ ਦਵਾਰ ਤਕ ਪੁੱਜੀ ਹੈ ਤਾਂ ਜੋ ਲੋਕਾਂ ਨੂੰ ਇੱਕੋ ਛੱਤ ਥੱਲੇ ਮੁੱਢਲੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕੇਂਦਰੀ ਵਿਧਾਨ ਸਭਾ ਹਲਕੇ ਅੰਦਰ ਆਈਟੀਆਈ ਬੇਰੀ ਗੇਟ ਵਿਚ ਲਾਏ ਗਏ ਸੁਵਿਧਾ ਕੈਂਪ ਦਾ ਉਦਘਾਟਨ ਕਰਨ ਮਗਰੋਂ ਕੀਤਾ। ਸੋਨੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਲਾਭ ਬਿਨਾਂ ਕਿਸੇ ਖੱਜਲ ਖੁਆਰੀ ਦੇ ਮੁਹੱਈਆ ਕਰਵਾਉਣਾ ਹੈ। ਸੋਨੀ ਨੇ ਸੁਵਿਧਾ ਕੈਂਪ ਵਿਚ ਵੱਖ-ਵੱਖ ਵਿਭਾਗਾਂ ਵੱਲੋਂ ਲਗਾਏ ਗਏ ਸਟਾਲਾਂ ਦਾ ਨਿਰੀਖਣ ਕੀਤਾ ਤੇ ਜਨਤਕ ਮੁਸ਼ਕਲਾਂ ਨੂੰ ਸੁਣਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਚ ਬਿਜਲੀ ਬਿਲਾਂ ਦੇ ਬਕਾਇਆ ਰਾਸ਼ੀ ਦੀ ਮੁਆਫ਼ੀ, ਬੁਢਾਪਾ, ਵਿਧਵਾ, ਅੰਗਹੀਣ ਤੇ ਆਸ਼ਿਰਤਾਂ ਨੂੰ ਪੈਨਸ਼ਨ, ਪ੍ਰਧਾਨ ਮੰਤਰੀ ਯੋਜਨਾ ਅਧੀਨ ਪੱਕਾ ਮਕਾਨ ਬਣਾਉਣ ਲਈ ਦਰਖ਼ਾਸਤ, ਬਿਜਲੀ ਕਨੈਕਸ਼ਨ, ਘਰਾਂ ਵਿਚ ਪਖਾਨੇ, ਐੱਲਪੀਜੀ ਗੈਸ ਕਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ, ਅਸ਼ੀਰਵਾਦ ਸਕੀਮ, ਬੱਚਿਆਂ ਲਈ ਵਜ਼ੀਫ਼ੇ, ਬੇਰੁਜ਼ਗਾਰਾਂ ਲਈ ਨੌਕਰੀ ਦੇ ਪ੍ਰਸਤਾਵ ਤੇ ਕਰਜ਼ਾ ਸਹੂਲਤਾਂ, ਬੱਸ ਪਾਸ, ਜ਼ਮੀਨਾਂ ਤੇ ਪਲਾਟਾਂ ਦੇ ਇੰਤਕਾਲ, ਕਣਕ ਦੇ ਬੀਜ ਦੀ ਸਬਸਿਡੀ ਲਈ ਬਿਨੈ-ਪੱਤਰ, ਮਨਰੇਗਾ ਦੇ ਜੌਬ ਕਾਰਡ ਆਦਿ ਤੋਂ ਇਲਾਵਾ ਹੋਰ ਸਕੀਮਾਂ ਦੇ ਲਾਭ ਮੌਕੇ ਉੱਤੇ ਦਿੱਤੇ ਗਏ ਹਨ।ਸਵਾਲ ਦੇ ਜਵਾਬ ਵਿਚ ਸੋਨੀ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਤਿੰਨੇ ਕਾਲੇ ਕਾਨੂੰਨ ਰੱਦ ਕਰ ਦਿੱਤੇ ਹਨ ਪਰ ਇਹ ਫੈਸਲਾ ਪਹਿਲਾਂ ਲੈ ਲੈਣਾ ਚਾਹੀਦਾ ਸੀ ਤਾਂ ਜੋ ਸਾਡੇ 700 ਤੋਂ ਵੱਧ ਕਿਸਾਨ ਸ਼ਹੀਦ ਨਾ ਹੁੰਦੇ।ਇਸ ਮੌਕੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਰੂਹੀ ਦੁੱਗ, ਡਿਪਟੀ ਮੇਅਰ ਯੂਨਸ ਕੁਮਾਰ, ਚੇਅਰਮੈਨ ਮਹੇਸ਼ ਖੰਨਾ, ਚੇਅਰਮੈਨ ਅਰੁਣ ਕੁਮਾਰ ਪੱਪਲ, ਰਿਜਨਲ ਟਰਾਂਸਪੋਰਟ ਸਕੱਤਰ ਅਰਸ਼ਦੀਪ ਸਿੰਘ, ਐੱਸਡੀਐੱਮ ਟੀ. ਬੈਨਿਥ, ਪਰਮਜੀਤ ਸਿੰਘ ਬੱਤਰਾ, ਕੌਂਸਲਰ ਵਿਕਾਸ ਸੋਨੀ, ਸੁਰਿੰਦਰ ਕੁਮਾਰ ਛਿੰਦਾ, ਕੌਂਸਲਰ ਰਾਜਵੀਰ ਕੌਰ, ਕੌਂਸਲਰ ਰਬਜੀਤ ਸਿੰਘ ਭੱਟੀ, ਪਰਮਜੀਤ ਸਿੰਘ ਚੋਪੜਾ, ਗੁਰਦੇਵ ਸਿੰਘ ਦਾਰਾ, ਵਿਕਾਸ ਮਿਸ਼ਰਾ ਆਦਿ ਹਾਜ਼ਰ ਸਨ।

Related posts

ਜੇਐਸਡਬਲਯੂ ਕੰਪਨੀ ਖਿਲਾਫ਼ 14 ਜੁਲਾਈ ਨੂੰ ਲੋਕ ਸੁਣਵਾਈ ਵਿੱਚ ਪਹੁੰਚਣ ਦਾ ਸੱਦਾ !

admin

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin

ਰਾਜੇਵਾਲ ਵਲੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਰੱਦ ਕਰਨ ਦੀ ਅਪੀਲ !

admin