IndiaReligion

ਹੁਣ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਕਰਵਾਉਣਗੇ ਮੁੱਖ-ਮੰਤਰੀ ਯੋਗੀ ਆਦਿੱਤਿਆਨਾਥ !

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਚਿੰਨ੍ਹਾਂ 'ਤੇ ਸਪੱਸ਼ਟ ਦਿਸ਼ਾ-ਨਿਰਦੇਸ਼ ਲਾਗੂ ਕਰਾਉਣ ਲਈ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ।

ਯੂਪੀ ਦੇ ਮੁੱਖ-ਮੰਤਰੀ ਯੋਗੀ ਆਦਿੱਤਿਆਨਾਥ ਨੇ ਬੋਧੀ ਸ਼ਰਧਾਲੂਆਂ ਲਈ ‘ਬੁੱਧ ਤੀਰਥ ਦਰਸ਼ਨ ਯੋਜਨਾ’ ਅਤੇ ਸਿੱਖ ਸ਼ਰਧਾਲੂਆਂ ਲਈ ‘ਪੰਜ ਤਖ਼ਤ ਯਾਤਰਾ ਯੋਜਨਾ’ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਯੂਪੀ ਸਰਕਾਰ ਨੇ ਬੋਧੀ ਅਤੇ ਸਿੱਖ ਸ਼ਰਧਾਲੂਆਂ ਦੀ ਧਾਰਮਿਕ ਆਸਥਾ ਨੂੰ ਧਿਆਨ ’ਚ ਰੱਖਦਿਆਂ ਇਹ ਫ਼ੈਸਲਾ ਲਿਆ ਹੈ। ਦੋਵੇਂ ਯੋਜਨਾਵਾਂ ਤਹਿਤ ਸ਼ਰਧਾਲੂਆਂ ਨੂੰ 10-10 ਹਜ਼ਾਰ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ ਤਾਂ ਜੋ ਉਹ ਆਪੋ-ਆਪਣੇ ਤੀਰਥ ਅਸਥਾਨਾਂ ਦੀ ਯਾਤਰਾ ਕਰ ਸਕਣ। ਇਹ ਯੋਜਨਾਵਾਂ ਆਈਆਰਸੀਟੀਸੀ ਨਾਲ ਮਿਲ ਕੇ ਚਲਾਈਆਂ ਜਾਣਗੀਆਂ। ਸਿੱਖ ਸ਼ਰਧਾਲੂ ਪੰਜ ਤਖ਼ਤਾਂ ਕੇਸਗੜ੍ਹ ਸਾਹਿਬ, ਅਕਾਲ ਤਖ਼ਤ ਸਾਹਿਬ, ਦਮਦਮਾ ਸਾਹਿਬ, ਹਜ਼ੂਰ ਸਾਹਿਬ ਅਤੇ ਤਖ਼ਤ ਪਟਨਾ ਸਾਹਿਬ ਦੇ ਦਰਸ਼ਨ ਕਰ ਸਕਣਗੇ। ਮੁੱਖ-ਮੰਤਰੀ ਨੇ ਨਿਰਦੇਸ਼ ਦਿੱਤੇ ਹਨ ਕਿ ਦੋਵੇਂ ਯੋਜਨਾਵਾਂ ਲਈ ਰਜਿਸਟਰੇਸ਼ਨ ਆਨਲਾਈਨ ਕੀਤੀ ਜਾਵੇ।

Related posts

ਮੋਦੀ ਵਲੋਂ ਪਹਿਲਾ ਬਲਾਇੰਡ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਨੂੰ ਵਧਾਈਆਂ

admin

ਭਾਰਤ ਦੇ ਅਹਿਮਦਾਬਾਦ ਵਿੱਚ ਹੋਣਗੀਆਂ ‘ਕਾਮਨਵੈਲਥ ਗੇਮਜ਼ 2030’

admin

‘ਮਹਿਲਾ ਪ੍ਰੀਮੀਅਰ ਲੀਗ 2026’ 9 ਜਨਵਰੀ ਤੋਂ 5 ਫਰਵਰੀ ਤੱਕ ਹੋਵੇਗੀ

admin