Punjab

ਹੁਣ ਸੱਤ ਵਾਰ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਸਕਣਗੇ ਭਾਰਤੀ ਸਿੱਖ

ਅੰਮਿ੍ਤਸਰ – ਛੇਤੀ ਹੀ ਸਾਲ ‘ਚ ਚਾਰ ਦੀ ਥਾਂ ਸੱਤ ਵਾਰ ਵੱਖ-ਵੱਖ ਦਿਹਾੜੇ ਮਨਾਉਣ ਲਈ ਸਿੱਖਾਂ ਦੇ ਜੱਥੇ ਪਾਕਿਸਤਾਨ ਜਾ ਸਕਣਗੇ। ਇਮਰਾਨ ਸਰਕਾਰ ਨੇ ਇਸ ਸਬੰਧੀ ਫ਼ੈਸਲਾ ਲੈ ਲਿਆ ਹੈ। ਉਕਤ ਜਾਣਕਾਰੀ ਦਿੰਦਿਆਂ ਲਹਿੰਦੇ ਪੰਜਾਬ ਤੋਂ ਮੌਜੂਦਾ ਮੰਤਰੀ ਮਹਿੰਦਰਪਾਲ ਸਿੰਘ ਨੇ ਦਿੱਤੀ। ਉਧਰ ਭਾਵੇਂ ਕਿ ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਪੇਸ਼ ਹੋ ਗਿਆ ਹੈ ਤੇ ਇਸ ਸਰਕਾਰ ‘ਤੇ ਸੰਕਟ ਦੇ ਬੱਦਲ ਛਾਏ ਹੋਏ ਹਨ ਪਰ ਪਾਕਿਸਤਾਨ ‘ਚ ਰਹਿੰਦੇ ਸਿੱਖ ਤੇ ਹਿੰਦੂ ਭਾਈਚਾਰੇ ਦੇ ਬਹੁਤੇ ਲੋਕਾਂ ਦਾ ਵਿਚਾਰ ਹੈ ਕਿ ਇਮਰਾਨ ਖ਼ਾਨ ਨੂੰ ਬਤੌਰ ਪ੍ਰਧਾਨ ਮੰਤਰੀ ਕਾਰਜਕਾਲ ਪੂਰਾ ਕਰਨ ਦੇਣਾ ਚਾਹੀਦਾ ਹੈ। ਮੰਤਰੀ ਮਹਿੰਦਰਪਾਲ ਸਿੰਘ ਨੇ ਇਮਰਾਨ ਸਰਕਾਰ ਦੇ ਕੰਮ ਗਿਣਾਉਂਦਿਆਂ ਕਿਹਾ ਕਿ ਜੋ ਕੰਮ ਇਮਰਾਨ ਖ਼ਾਨ ਨੇ ਘੱਟ ਗਿਣਤੀਆਂ ਖ਼ਾਸ ਕਰ ਸਿੱਖਾਂ ਵਾਸਤੇ ਕੀਤੇ ਹਨ ਉਹ ਆਜ਼ਾਦੀ ਤੋਂ ਬਾਅਦ ਅੱਜ ਤਕ ਕਿਸੇ ਵੀ ਸਰਕਾਰ ਨੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਅੱਜ ਪਾਕਿ ‘ਚ ਸਿੱਖ, ਹਿੰਦੂ, ਇਸਾਈ ਤੇ ਜੈਨੀ ਆਦਿ ਹਰ ਧਰਮ ਦੇ ਲੋਕਾਂ ਨੂੰ ਮਾਣ ਸਨਮਾਨ ਦਿੰਦਿਆਂ ਉਨ੍ਹਾਂ ਦੇ ਧਾਰਮਿਕ ਅਸਥਾਨਾਂ ‘ਤੇ ਕਰੋੜਾਂ ਨਹੀਂ ਮਿਲੀਅਨ ਡਾਲਰਾਂ ‘ਚ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਮਰਾਨ ਸਰਕਾਰ ਦੀ ਸਭ ਤੋਂ ਵੱਡੀ ਪ੍ਰਰਾਪਤੀ ਇਹ ਹੋਣ ਜਾ ਰਹੀ ਹੈ ਕਿ ਭਾਰਤ ਤੋਂ ਪਾਕਿਸਤਾਨ ਆਉਣ ਵਾਲੇ ਸਿੱਖ ਯਾਤਰੂਆਂ ਦੇ ਪ੍ਰਰੋਟੋਕਾਲ ਅਨੁਸਾਰ ਪਹਿਲਾਂ ਚਾਰ ਜੱਥੇ ਆਉਂਦੇ ਰਹੇ ਹਨ ਪਰ ਹੁਣ ਪਾਕਿ ਸਰਕਾਰ ਵੱਲੋਂ ਭਾਰਤ ਦੀ ਸਹਿਮਤੀ ਲੈ ਕੇ ਸੱਤ ਵਾਰ ਭਾਰਤ ਤੋਂ ਸਿੱਖਾਂ ਦੇ ਜੱਥੇ ਪਾਕਿ ਆਉਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।

 

ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਸ਼ਰੀਫ ਦੇ ਐੱਨਪੀਏ ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ ਪਾਕਿਸਤਾਨ ‘ਚ ਭਾਵੇਂ ਇਮਰਾਨ ਦੀ ਕੁਰਸੀ ਜਿੱਥੇ ਖੁਸਣ ਜਾ ਰਹੀ ਹੈ ਪਰ ਪਾਕਿਸਤਾਨ ‘ਚ ਵਸਦੇ ਹਿੰਦੂ- ਸਿੱਖ ਇਹ ਮਹਿਸੂਸ ਕਰ ਰਹੇ ਹਨ ਕਿ ਦੇਸ਼ ਦੀ ਭਲਾਈ ਲਈ ਕੰਮ ਕਰਨ ਵਾਲੇ ਕਿਸੇ ਵੀ ਪਾਰਟੀ ਦੇ ਪ੍ਰਧਾਨ ਮੰਤਰੀ ਨੂੰ ਪੂਰਾ ਮੌਕਾ ਦੇਣਾ ਚਾਹੀਦਾ ਹੈ।

ਪੀਪਲਜ਼ ਪਾਰਟੀ ਆਫ ਪਾਕਿਸਤਾਨ ਦੇ ਐੱਮਐੱਨਏ ਰਮੇਸ਼ ਲਾਲ ਸੂਬਾ ਸਿੰਧ ਨੇ ਕਿਹਾ ਕਿ ਇਮਰਾਨ ਖ਼ਾਨ ਨੇ ਦੇਸ਼ ਲਈ ਕੁਝ ਨਹੀਂ ਕੀਤਾ ਇਸ ਲਈ ਕਿ ਦੇਸ਼ ‘ਚ ਜ਼ਰਦਾਰੀ ਦੀ ਅਗਵਾਈ ‘ਚ ਪੀਪਲਜ਼ ਪਾਰਟੀ ਆਫ ਪਾਕਿਸਤਾਨ ਦੀ ਸਰਕਾਰ ਬਣੇਗੀ।

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਨੇ ਦੱਸਿਆ ਕਿ ਭਾਵੇਂ ਉਹ ਮੁਸਲਿਮ ਲੀਗ ਪਾਰਟੀ ਨਾਲ ਸਬੰਧ ਰੱਖਦੇ ਹਨ ਪਰ ਜੋ ਇਮਰਾਨ ਖ਼ਾਨ ਸਰਕਾਰ ਨੇ ਨਵਜੋਤ ਸਿੱਧੂ ਨਾਲ ਮਿਲ ਕੇ ਕਰਤਾਰਪੁਰ ਲਾਂਘਾ ਖੋਲਿ੍ਹਆ ਹੈ ਉਸ ਲਈ ਦੁਨੀਆ ਭਰ ਦੇ ਸਿੱਖ ਉਨ੍ਹਾਂ ਦੀ ਪ੍ਰਸ਼ੰਸਾ ਕਰਦੇ ਹਨ। 1947 ਦੀ ਵੰਡ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਵਿਛੜੇ ਪਰਿਵਾਰ ਵੀ ਇਸ ਲਾਂਘੇ ਦਾ ਲਾਭ ਲੈਂਦੇ ਹੋਏ ਇਕ ਦੂਸਰੇ ਨੂੰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਪਾਕਿ ‘ਚ ਹਰ ਧਰਮ ਦੇ ਲੋਕਾਂ ਨੂੰ ਬਰਾਬਰ ਦਾ ਸਤਿਕਾਰ ਦਿੱਤਾ ਜਾ ਰਿਹਾ ਹੈ। ਪਾਕਿਸਤਾਨ ਦੀ ਇਮਰਾਨ ਸਰਕਾਰ ਨੂੰ ਆਪਣਾ ਕਾਰਜਕਾਲ ਪੂਰਾ ਕਰਨ ਦੇਣਾ ਚਾਹੀਦਾ ਹੈ।

ਦੱਸਣਯੋਗ ਹੈ ਕਿ ਪਹਿਲਾਂ ਵਿਸਾਖੀ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ, ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਹੀ ਸਿੱਖ ਸ਼ਰਧਾਲੂਆਂ ਦੇ ਜੱਥੇ ਪਾਕਿ ਜਾਂਦੇ ਸਨ ਪਰ ਹੁਣ ਸ੍ਰੀ ਗੁਰੂ ਰਾਮਦਾਸ ਜੀ ਦੇ ਪੁ੍ਕਾਸ਼ ਪੁਰਬ ਮੌਕੇ 9 ਅਕਤੂਬਰ ਨੂੰ ਚੂਨਾ ਮੰਡੀ ਲਾਹੌਰ ਵਿਖੇ ਗੁਰਪੁਰਬ ਮਨਾਉਣ ਲਈ, ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ (29 ਸਤੰਬਰ) ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਮਨਾਉਣ ਲਈ ਤੇ ਸਾਕਾ ਨਨਕਾਣਾ ਸਾਹਿਬ 21 ਫਰਵਰੀ ਨੂੰ ਮਨਾਉਣ ਲਈ ਵੀ ਸਿੱਖ ਸ਼ਰਧਾਲੂਆਂ ਦੇ ਜੱਥੇ ਪਾਕਿਸਤਾਨ ਜਾ ਸਕਣਗੇ।

Related posts

ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ: ਡਾ. ਬਲਜੀਤ ਕੌਰ

Bunty

ਫ਼ਰਜ਼ੀ ਖ਼ਰੀਦ ਘੁਟਾਲੇ ’ਚ ਆਸ਼ੂ ਹੁਣ ਨਵੀਂ ਮੁਸੀਬਤ ਵਿੱਚ ਘਿਰੇ!

Bunty

ਸਰਕਾਰੀ ਤੇ ਪ੍ਰਾਈਵੇਟ ਨੌਕਰੀਆਂ ’ਚ ਪੰਜਾਬ ਦੇ ਬੇਰੁਜ਼ਗਾਰਾਂ ਲਈ ਕੋਟਾ ਸੁਰੱਖਿਅਤ ਕਿਉਂ ਨਹੀਂ ਕਰਦੀ ਕਾਂਗਰਸ ਸਰਕਾਰ : ਭਗਵੰਤ ਮਾਨ

Bunty