India

ਹੁਣ 23 ਜਨਵਰੀ ਤੋਂ ਸ਼ੁਰੂ ਹੋਵੇਗਾ ਗਣਤੰਤਰ ਦਿਵਸ ਦਾ ਜਸ਼ਨ

ਨਵੀਂ ਦਿੱਲੀ – ਸੁਭਾਸ਼ ਚੰਦਰ ਬੋਸ ਦੀ ਜੈਅੰਤੀ ਨੂੰ ਸ਼ਾਮਿਲ ਕਰਨ ਲਈ ਗਣਤੰਤਰ ਦਿਵਸ ਸਮਾਗਮ ਹੁਣ 24 ਜਨਵਰੀ ਦੀ ਥਾਂ ਹਰ ਸਾਲ 23 ਜਨਵਰੀ ਤੋਂ ਸ਼ੁਰੂ ਹੋਵੇਗਾ।ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ ਦੇਸ਼ ਵਿੱਚ ਗਣਤੰਤਰ ਦਿਵਸ ਨਾਲ ਸਬੰਧਤ ਸਾਰੇ ਰੰਗਾਰੰਗ ਪ੍ਰੋਗਰਾਮ ਅਤੇ ਜਸ਼ਨ 24 ਜਨਵਰੀ ਤੋਂ ਸ਼ੁਰੂ ਹੁੰਦੇ ਸਨ ਪਰ ਕੇਂਦਰ ਸਰਕਾਰ ਨੇ 23 ਜਨਵਰੀ ਤੋਂ ਮਨਾਉਣ ਦਾ ਫੈਸਲਾ ਕੀਤਾ ਹੈ। ਦਰਅਸਲ, 23 ਜਨਵਰੀ ਨੂੰ ਬਹਾਦਰ ਆਜ਼ਾਦੀ ਘੁਲਾਟੀਏ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਹੈ, ਇਸ ਲਈ ਹੁਣ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਤੋਂ ਦੇਸ਼ ਵਿੱਚ ਗਣਤੰਤਰ ਦਿਵਸ ਮਨਾਇਆ ਜਾਵੇਗਾ।

ਜਾਣਕਾਰੀ ਅਨੁਸਾਰ ਗਣਤੰਤਰ ਦਿਵਸ ਦਾ ਸਮਾਗਮ ਹੁਣ ਹਰ ਸਾਲ 23 ਜਨਵਰੀ ਤੋਂ ਸ਼ੁਰੂ ਹੋਵੇਗਾ। ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਨੂੰ ਗਣਤੰਤਰ ਦਿਵਸ ਸਮਾਗਮ ’ਚ ਸ਼ਾਮਿਲ ਕਰਨ ਲਈ ਇਹ ਵੱਡਾ ਫੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਇਸਤੋਂ ਪਹਿਲਾਂ ਸੁਭਾਸ਼ ਚੰਦਰ ਬੋਸ ਦੀ ਜੈਅੰਤੀ ਨੂੰ ਪਰਾਕ੍ਰਮ ਦਿਵਸ ਦੇ ਰੂਪ ’ਚ ਮਨਾਉਣ ਦੀ ਸ਼ੁਰੂਆਤ ਕੀਤੀ ਸੀ।

14 ਅਗਸਤ – ਵੰਡ ਦਾ ਭਿਆਨਕ ਯਾਦਗਾਰੀ ਦਿਨ।

31 ਅਕਤੂਬਰ – ਏਕਤਾ ਦਿਵਸ – ਰਾਸ਼ਟਰੀ ਏਕਤਾ ਦਿਵਸ (ਸਰਦਾਰ ਪਟੇਲ ਦਾ ਜਨਮ ਦਿਨ)।

15 ਨਵੰਬਰ – ਜਨਜਾਤੀ ਗੌਰਵ ਦਿਵਸ (ਭਗਵਾਨ ਬਿਰਸਾ ਮੁੰਡਾ ਦਾ ਜਨਮ ਦਿਨ)।

26 ਨਵੰਬਰ – ਸੰਵਿਧਾਨ ਦਿਵਸ।

26 ਦਸੰਬਰ – ਵੀਰ ਬਾਲ ਦਿਵਸ (4 ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ)।

Related posts

HAPPY DIWALI 2025 !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin