Bollywood Articles India Pollywood

ਹੁਣ 7 ਫ਼ਰਵਰੀ ਨੂੰ ਫਿਲਮ ‘ਪੰਜਾਬ 95’ ਰਿਲੀਜ ਨਹੀਂ ਹੋਵੇਗੀ !

7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ ਦਿਲਜੀਤ ਦੀ ਫਿਲਮ ‘ਪੰਜਾਬ 95’

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਜਾਣਕਾਰੀ ਦਿਤੀ ਹੈ ਕਿ 7 ਫ਼ਰਵਰੀ ਨੂੰ ਫਿਲਮ ‘ਪੰਜਾਬ 95’ ਰਿਲੀਜ ਨਹੀ ਹੋਵੇਗੀ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਮੁਆਫ਼ੀ ਮੰਗੀ ਹੈ।  ਦਿਲਜੀਤ ਨੇ ਫ਼ਿਲਮ ਦੇ ਵਿਦੇਸ਼ ਜਾ ਭਾਰਤ ਵਿਚ ਰਿਲੀਜ਼ ਹੋਣ ਬਾਰੇ ਸਪੱਸ਼ਟ ਨਹੀਂ ਕੀਤਾ ਹੈ। ਦਿਲਜੀਤ ਦੋਸਾਂਝ ਨੇ ਉਦਾਸ ਹੋ ਕੇ ਕਿਹਾ, ਹਾਲਾਤ ਕਾਬੂ ‘ਚੋਂ ਬਾਹਰ ਹਨ। ਹੁਣ ‘ਪੰਜਾਬ 95’ ਫ਼ਿਲਮ ਵਿਦੇਸ਼ਾਂ ’ਚ 7 ਫ਼ਰਵਰੀ ਨੂੰ ਵੀ ਨਹੀਂ ਰਿਲੀਜ਼ ਹੋਵੇਗੀ। ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਸੋਸ਼ਲ ਮੀਡੀਆ ਉਤੇ ਪੋਸਟ ਸਾਂਝੀ ਕਰ ਕੇ ਮੁਆਫੀ ਮੰਗਦੇ ਹੋਏ ਫਿਲਮ ਦੇ 7 ਫ਼ਰਵਰੀ ਨੂੰ ਰਿਲੀਜ਼ ਨਾ ਹੋਣ ਸਬੰਧੀ ਜਾਣਕਾਰੀ ਦਿਤੀ ਹੈ। ਫਿਲਮ ਬਾਰੇ ਤਾਜ਼ਾ ਅਪਡੇਟ ਦਿੰਦੇ ਹੋਏ ਦਿਲਜੀਤ ਦੁਸਾਂਝ ਨੇ ਕਿਹਾ, ‘ਸਾਨੂੰ ਇਹ ਦੱਸਦੇ ਹੋਏ ਦੁੱਖ ਹੋ ਰਿਹਾ ਹੈ ਕਿ ਫਿਲਮ ਪੰਜਾਬ 95 ਹੁਣ 7 ਫਰਵਰੀ ਨੂੰ ਰਿਲੀਜ਼ ਨਹੀਂ ਹੋਵੇਗੀ। ਕੁਝ ਹਾਲਾਤਾਂ ‘ਤੇ ਸਾਡਾ ਕੋਈ ਕੰਟਰੋਲ ਨਹੀਂ ਹੈ। ਦਿਲਜੀਤ ਦੀ ਇਸ ਪੋਸਟ ਤੋਂ ਬਾਅਦ ਫੈਨਜ਼ ਕਾਫੀ ਦੁਖੀ ਹੋ ਗਏ ਹਨ, ਕਿਉਂਕਿ ਪ੍ਰਸ਼ੰਸਕ ਉਨ੍ਹਾਂ ਦੀ ਫਿਲਮ ਦਾ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ। ਅਜਿਹੇ ‘ਚ ਹਰ ਕੋਈ ਜਾਣਨਾ ਚਾਹੁੰਦਾ ਹੈ ਕਿ ਫਿਲਮ ਦੇ ਰਿਲੀਜ਼ ਨਾ ਹੋਣ ਦੀ ਵਜ੍ਹਾ ਕੀ ਹੈ।

ਵਰਨਣਯੋਗ ਹੈ ਕਿ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਆਪਣੀ ਨਵੀਂ ਫਿਲਮ ਪੰਜਾਬ 95 ਦੀ ਰਿਲੀਜ਼ ਵਿੱਚ ਰੁੱਝ ਗਿਆ ਹੈ। ਸੀਬੀਐਫਸੀ ਵੱਲੋਂ ਕਈ ਕੱਟ ਕਰਨ ਤੋਂ ਬਾਅਦ ਨਿਰਮਾਤਾਵਾਂ ਨੇ ਫਿਲਮ ਨੂੰ ਭਾਰਤ ਨੂੰ ਛੱਡ ਕੇ ਦੁਨੀਆ ਭਰ ਵਿੱਚ ਰਿਲੀਜ਼ ਕਰਨ ਦਾ ਫੈਸਲਾ ਕੀਤਾ ਤੇ ਦਿਲਜੀਤ ਨੇ ਖੁਦ ਇਸਦੀ ਰਿਲੀਜ਼ ਮਿਤੀ ਦਾ ਐਲਾਨ ਕੀਤਾ ਸੀ। ਫਿਲਮ ਦਾ ਨਿਰਮਾਣ ਰੋਨੀ ਸਕ੍ਰੂਵਾਲਾ ਕਰ ਰਹੇ ਹਨ ਅਤੇ ਹਨੀ ਤ੍ਰੇਹਨ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਹੈ। ਫਿਲਮ ਨੂੰ ਲੈ ਕੇ ਇਕ ਹੈਰਾਨੀਜਨਕ ਗੱਲ ਇਹ ਦੇਖਣ ਨੂੰ ਮਿਲ ਰਹੀ ਹੈ ਕਿ ਅੱਜ ਤੋਂ ਇਕ ਹਫਤਾ ਪਹਿਲਾਂ ਗਾਇਕ ਨੇ ਫਿਲਮ ਦਾ ਟ੍ਰੇਲਰ ਸੋਸ਼ਲ ਮੀਡੀਆ ਅਕਾਊਂਟ ‘ਤੇ ਰਿਲੀਜ਼ ਕੀਤਾ ਸੀ। ਟ੍ਰੇਲਰ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਸੀ ਕਿ ‘ਪੰਜਾਬ 95’ 7 ਫਰਵਰੀ ਨੂੰ ਦੁਨੀਆ ਭਰ ‘ਚ ਰਿਲੀਜ਼ ਹੋਣ ਜਾ ਰਹੀ ਹੈ। ਉਨ੍ਹਾਂ ਨੇ ਪੋਸਟ ‘ਚ ਇਹ ਵੀ ਲਿਖਿਆ ਕਿ ਪੂਰੀ ਫਿਲਮ ‘ਚ ਕੋਈ ਕੱਟ ਨਹੀਂ ਲਗਾਇਆ ਗਿਆ ਹੈ। ਇਸ ਖਬਰ ਤੋਂ ਬਾਅਦ ਪ੍ਰਸ਼ੰਸਕ ਹੋਰ ਵੀ ਖੁਸ਼ ਹੋ ਗਏ। ਹਾਲਾਂਕਿ ਹੁਣ ਇਸ ਟ੍ਰੇਲਰ ਨੂੰ ਭਾਰਤ ‘ਚ ਯੂਟਿਊਬ ਤੋਂ ਹਟਾ ਦਿੱਤਾ ਗਿਆ ਹੈ। ਫਿਲਹਾਲ ਇੰਨੇ ਵੱਡੇ ਕਦਮ ਪਿੱਛੇ ਸਹੀ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ।

ਫਿਲਮ ‘ਚ ਦਿਲਜੀਤ ਦੁਸਾਂਝ ਜਸਵੰਤ ਸਿੰਘ ਖਾਲੜਾ ਦੇ ਕਿਰਦਾਰ ‘ਚ ਨਜ਼ਰ ਆਉਣ ਵਾਲੇ ਹਨ। ਜਸਵੰਤ ਦੀ ਗੱਲ ਕਰੀਏ ਤਾਂ ਉਹ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਸਨ। ਖਾਲੜਾ ਨੇ ਪੰਜਾਬ ਵਿੱਚ ਬਗਾਵਤ ਦੌਰਾਨ ਹਜ਼ਾਰਾਂ ਸਿੱਖ ਨੌਜਵਾਨਾਂ ਦੇ ਕਥਿਤ ਗੈਰ-ਨਿਆਇਕ ਕਤਲਾਂ ਦਾ ਪਰਦਾਫਾਸ਼ ਕਰਨ ਲਈ ਕੰਮ ਕੀਤਾ ਸੀ। ਖਾਲੜਾ 1995 ਵਿੱਚ ਰਹੱਸਮਈ ਢੰਗ ਨਾਲ ਲਾਪਤਾ ਹੋ ਗਏ ਸਨ ਅਤੇ ਉਹਨਾਂ ਨੂੰ ਆਖਰੀ ਵਾਰ ਅੰਮ੍ਰਿਤਸਰ ਵਿੱਚ ਦੇਖਿਆ ਗਿਆ ਸੀ। ਇਸ ਘਟਨਾ ਨੇ ਹਲਚਲ ਮਚਾ ਦਿੱਤੀ ਹੈ। ਬਾਅਦ ਵਿੱਚ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਨੇ ਕਤਲ, ਅਗਵਾ ਅਤੇ ਅਪਰਾਧਿਕ ਸਾਜ਼ਿਸ਼ ਰਚਣ ਦਾ ਕੇਸ ਦਰਜ ਕਰਵਾਇਆ ਸੀ।

Related posts

ਹਾਈਵੇਅ ਅਤੇ ਐਕਸਪ੍ਰੈਸਵੇਅ ‘ਤੇ 4,557 EV ਪਬਲਿਕ ਚਾਰਜਿੰਗ ਸਟੇਸ਼ਨ ਲਾਏ: ਗਡਕਰੀ

admin

ਬ੍ਰੇਨ ਚਿੱਪ ਲਾਉਣ ਤੋਂ ਬਾਅਦ ਕੋਮਾ ‘ਚ ਪਈ ਔਰਤ ਗੇਮ ਖੇਡਣ ਲੱਗ ਪਈ !

admin

19 ਸਾਲਾ ਦਿਵਿਆ ਦੇਸ਼ਮੁਖ ਨੇ ਮਹਿਲਾ ਸ਼ਤਰੰਜ ਵਿਸ਼ਵ ਚੈਂਪੀਅਨ 2025 ਬਣਕੇ ਇਤਿਹਾਸ ਰਚਿਆ !

admin