Punjab

ਹੋਣ ਵਾਲੀ ਮੀਟਿੰਗ ਵਿੱਚ ਪੁਖਤਾ ਹੱਲ ਨਾ ਕੀਤਾ ਗਿਆ ਤਾ ਕੀਤਾ ਜਾਵੇਗਾ ਗੁਪਤ ਐਕਸ਼ਨ

ਮਾਨਸਾ – ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਜੋ ਕਿ ਕਾਫੀ ਲੰਮੇ ਸਮੇ ਤੋਂ ਸਿੱਖਿਆ ਵਿਭਾਗ ਵਿੱਚ ਬਹਾਲੀ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਸੱਤਾ ਵਿੱਚ ਆਉਣ ਤੋਂ ਪਹਿਲਾ ਮੁੱਖ ਮੰਤਰੀ ਪੰਜਾਬ ਜੀ ਦੁਆਰਾ ਸਾਡੀ ਜਥੇਵਦੀ ਨਾਲ ਬਿਨਾਂ ਕਿਸੇ ਸ਼ਰਤ ਬਹਾਲ ਕਰਨ ਦਾ ਵਾਦਾ ਕੀਤਾ ਗਿਆ ਸੀ ਜਿਸ ਸਬੰਧੀ ਸਿੱਖਿਆ ਮੰਤਰੀ ਪੰਜਾਬ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕਾਫੀ ਮੀਟਿੰਗਾਂ ਹੋ ਚੁੱਕੀਆਂ ਹਨ। ਦਸਤਾਵੇਜ਼ ਦੀ ਪੜਤਾਲ ਵੀ ਸਿੱਖਿਆ ਵਿਭਾਗ ਪੰਜਾਬ ਦੁਆਰਾ ਪੂਰੀ ਕਰ ਲਈ ਗਈ ਹੈ ਪ੍ਰੰਤੂ ਅਜੇ ਤੱਕ ਨਿਜੁਕਤੀ ਪੱਤਰ ਨਹੀਂ ਸੋਪੇ ਗਏ ਹਨ। ਸ਼ਾਂਤਮਈ ਢੰਗ ਨਾਲ ਸੰਘਰਸ਼ ਕਰਦੇ ਅਧਿਆਪਕਾ ਤੇ ਜਲੰਧਰ ਪ੍ਰਸਾਸ਼ਨ ਦੁਆਰਾ ਪਰਚੇ ਪਾ ਕੇ ਸੰਘਰਸ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਗਈਆਂ ਹਨ। ਹੱਕ਼ੀ ਮੰਗਾ ਸਬੰਧੀ ਸਬ ਕਮੇਟੀ ਪੰਜਾਬ ਨਾਲ ਪਹਿਲਾ ਵੀ ਕਾਫੀ ਮੀਟਿੰਗਾਂ ਕੀਤੀਆਂ ਜਾਂ ਚੁੱਕੀਆਂ ਹਨ। ਪਿਛਲੇ ਤਿੰਨ ਮਹੀਨਿਆਂ ਦੌਰਾਨ ਸਭ ਕਮੇਟੀ ਦੁਆਰਾ 4 ਵਾਰ ਮੀਟਿੰਗ ਲਈ ਪੱਤਰ ਜਾਰੀ ਕਰਕੇ ਹਰ ਵਾਰ ਕੈਂਸਲ ਕੀਤਾ ਗਿਆ ਹੈ। ਵਰਤਮਾਨ 6 ਫਰਵਰੀ ਨੂੰ ਮੀਟਿੰਗ ਲਈ ਦੁਆਰਾ ਸਮਾਂ ਦਿੱਤਾ ਗਿਆ ਹੈ। ਸਾਰੀ ਜਾਣਕਾਰੀ ਦਿੰਦਿਆਂ ਜਿਲ੍ਹਾ ਆਗੂ ਵਜ਼ੀਰ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਦੁਆਰਾ 6 ਫਰਵਰੀ 2025 ਨੂੰ ਸਾਡੀਆਂ ਸੇਵਾਵਾਂ ਬਹਾਲ ਕਰਨ ਸਬੰਧੀ ਕੋਈ ਪੁਖਤਾ ਹੱਲ ਨਹੀਂ ਕੀਤਾ ਜਾਂਦਾ ਅਤੇ ਜਿਲ੍ਹਾ ਪ੍ਰਸਾਸ਼ਨ ਜਲੰਧਰ ਦੁਆਰਾ ਅਧਿਆਪਕਾ ਤੇ ਪਾਏ ਪਰਚੇ ਰੱਦ ਨਹੀਂ ਕੀਤੇ ਜਾਂਦੇ ਤਾ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ ਜਿਸ ਦੀ ਪੂਰਨ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਇਸ ਮੌਕੇ  ਤੇ ਗੁਰਸੇਵਕ, ਚਰਨਜੀਤ ਕੌਰ, ਮਨਜੀਤ ਸਿੰਘ, ਰਕਿੰਦਰਪਾਲ ਕੌਰ ਸਮਾਊ, ਅਮਨਦੀਪ ਕੋਰ, ਵਰੁਨ ਖੇੜਾ, ਗੁਰਪ੍ਰੀਤ ਸਿੰਘ, ਅਮਰਜੀਤ ਕੌਰ ਬੋੜਾਵਾਲ ,ਅਰਵਿੰਦਰ ਕੋਰ, ਮਨਿੰਦਰ ਮਾਨਸਾ, ਗੁਰਸੇਵਕ ਮਾਨਸਾ, ਕਾਂਤਾ ਰਾਣੀ ਫਰਵਾਹੀ , ਵੀਰਪਾਲ ਕੋਰ, ਮਨਜੀਤ ਸਿੰਘ ਆਦਿ ਹਾਜ਼ਰ ਸਨ।

Related posts

ਪੰਜਾਬ ਭਰ ਵਿੱਚ ਹੜ੍ਹ ਵਰਗੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਗੋਇਲ

admin

ਸ਼੍ਰੋਮਣੀ ਅਕਾਲੀ ਦਲ ਵਲੋਂ 33 ਜ਼ਿਲ੍ਹਾ (ਸ਼ਹਿਰੀ ਤੇ ਦਿਹਾਤੀ) ਪ੍ਰਧਾਨ ਨਿਯੁਕਤ !

admin

ਮੁੜ ਉਤਸ਼ਾਹਿਤ ਹੋਣਗੀਆਂ ਬੈਲਗੱਡੀਆਂ ਦੀਆਂ ਦੌੜਾਂ ਤੇ ਪੇਂਡੂ ਰਵਾਇਤੀ ਖੇਡਾਂ: ਚੀਮਾ

admin