India

ਹੋਰਡਿੰਗ ਡਿੱਗਣ ਦੀ ਘਟਨਾ ’ਚ ਮਿ੍ਰਤਕਾਂ ਦੀ ਗਿਣਤੀ 17 ਤੱਕ ਪੁੱਜੀ

ਮੁੰਬਈ – ਮੁੰਬਈ ਦੇ ਘਾਟਕੋਪਰ ਇਲਾਕੇ ’ਚ 13 ਮਈ ਨੂੰ ਹੋਰਡਿੰਗ ਡਿੱਗਣ ਦੀ ਘਟਨਾ ’ਚ ਮਰਨ ਵਾਲਿਆਂ ਦੀ ਗਿਣਤੀ 17 ਤਕ ਪਹੁੰਚ ਗਈ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿਤੀ। ਬਿ੍ਰਹਨਮੁੰਬਈ ਨਗਰ ਨਿਗਮ (ਬੀਐਮਸੀ) ਦੇ ਇਕ ਅਧਿਕਾਰੀ ਨੇ ਦਸਿਆ ਕਿ ਹੋਰਡਿੰਗ ਡਿੱਗਣ ਦੀ ਘਟਨਾ ਵਿਚ ਜ਼ਖ਼ਮੀ ਹੋਏ ਰਾਜੂ ਸੋਨਾਵਨੇ (52) ਦੀ 19 ਮਈ ਨੂੰ ਕੇਈਐਮ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ।
ਇਸ ਤੋਂ ਪਹਿਲਾਂ ਹੋਰਡਿੰਗ ਡਿੱਗਣ ਦੀ ਇਸ ਘਟਨਾ ’ਚ ਅਧਿਕਾਰੀਆਂ ਨੇ ਏਅਰ ਟ੍ਰੈਫਿਕ ਕੰਟਰੋਲਰ (ਏ.ਟੀ.ਸੀ.) ਦੇ ਸੇਵਾਮੁਕਤ ਜਨਰਲ ਮੈਨੇਜਰ ਅਤੇ ਉਨ੍ਹਾਂ ਦੀ ਪਤਨੀ ਸਮੇਤ 16 ਲੋਕਾਂ ਨੂੰ ਮਿ੍ਰਤਕ ਐਲਾਨ ਦਿਤਾ ਸੀ।
ਹੋਰਡਿੰਗ ਡਿੱਗਣ ਦੀ ਘਟਨਾ ’ਚ 75 ਲੋਕ ਜ਼ਖਮੀ ਵੀ ਹੋਏ ਹਨ। ਅਧਿਕਾਰੀ ਨੇ ਦਸਿਆ ਕਿ ਘਟਨਾ ਦੇ ਇਕ ਦਿਨ ਬਾਅਦ ਜ਼ਖਮੀਆਂ ਨੂੰ ਇਲਾਜ ਲਈ ਕੇਈਐਮ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।
ਘਾਟਕੋਪਰ ਦੇ ਛੇੜਾ ਨਗਰ ਇਲਾਕੇ ’ਚ ਪੈਟਰੋਲ ਪੰਪ ’ਤੇ ਵੱਡਾ ਹੋਰਡਿੰਗ ਲਗਾਉਣ ਵਾਲੀ ਵਿਗਿਆਪਨ ਕੰਪਨੀ ਦੇ ਡਾਇਰੈਕਟਰ ਭਾਵੇਸ਼ ਭਿੰਦੇ ਨੂੰ ਬਾਅਦ ’ਚ ਰਾਜਸਥਾਨ ਦੇ ਉਦੈਪੁਰ ਤੋਂ ਗਿ੍ਰਫਤਾਰ ਕੀਤਾ ਗਿਆ ਸੀ ਅਤੇ ਅਦਾਲਤ ਨੇ ਉਸ ਨੂੰ 26 ਮਈ ਤਕ ਪੁਲਿਸ ਹਿਰਾਸਤ ’ਚ ਭੇਜ ਦਿਤਾ ਹੈ।

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin