Punjab

ਹੋਲਾ ਮਹੱਲਾ ਸਮੁੱਚੀ ਮਾਨਵਤਾ ਦਾ ਤਿਉਹਾਰ ਹੈ: ਮੁੱਖ-ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਗੱਲਬਾਤ ਕਰਦਿਆਂ ਖਾਲਸੇ ਦੇ ਕੌਮੀ ਤਿਉਹਾਰ ਹੋਲੇ ਮਹੱਲੇ ਦੀਆਂ ਸਮੂਹ ਸਾਧ ਸੰਗਤਾਂ ਨੂੰ ਵਧਾਈਆਂ ਦਿੱਤੀਆਂ।

ਸ੍ਰੀ ਅਨੰਦਪੁਰ ਸਾਹਿਬ – ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਹੋਲੇ ਮਹੱਲੇ ਦੇ ਦੂਜੇ ਦਿਨ ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਖੁੰਡੀਆਂ ਵੀ ਮੌਜੂਦ ਸਨ।

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਗੱਲਬਾਤ ਕਰਦਿਆਂ ਖਾਲਸੇ ਦੇ ਕੌਮੀ ਤਿਉਹਾਰ ਹੋਲੇ ਮਹੱਲੇ ਦੀਆਂ ਸਮੂਹ ਸਾਧ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਇੱਕ ਧਰਮ ਜਾਂ ਇੱਕ ਬਿਰਾਦਰੀ ਦੇ ਲੋਕਾਂ ਦਾ ਤਿਉਹਾਰ ਨਹੀਂ ਸਗੋਂ ਸਮੁੱਚੀ ਮਾਨਵਤਾ ਦਾ ਤਿਉਹਾਰ ਹੈ ਅਤੇ ਅੱਜ ਦੇਸ਼ ਤੇ ਦੁਨੀਆਂ ਤੋਂ ਲੱਖਾਂ ਦੀ ਤਾਦਾਦ ਵਿੱਚ ਸੰਗਤ ਗੁਰੂ ਚਰਨਾਂ ਵਿੱਚ ਮੱਥਾ ਟੇਕ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਤਰੱਕੀ ਅਤੇ ਇੱਥੋਂ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ ਤੇ ਜਲਦ ਕੋਈ ਮਲਟੀ ਸਪੈਸ਼ਲਿਟੀ ਹਸਪਤਾਲ ਜਾਂ ਇਸ ਇਲਾਕੇ ਲਈ ਲੋੜੀਂਦੀਆਂ ਹੋਰ ਸਹੂਲਤਾਂ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ। ਨਵੇਂ ਜਥੇਦਾਰ ਦੀ ਚੋਣ ਸਬੰਧੀ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਧਾਰਮਿਕ ਮੁੱਦਾ ਹੈ ਤੇ ਅੱਜ ਹੋਲੇ ਮਹੱਲੇ ਦੇ ਪਾਵਨ ਦਿਹਾੜੇ ’ਤੇ ਉਹ ਇਸ ਸਬੰਧੀ ਕੁੱਝ ਨਹੀਂ ਕਹਿਣਾ ਚਾਹੁੰਦੇ।

Related posts

ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਵਾਸੀ ਮਜ਼ਦੂਰ ਵਲੋਂ ਸ਼ਰਧਾਲੂਆਂ ਉਪਰ ਹਮਲਾ: 5 ਜਣੇ ਜ਼ਖਮੀਂ !

admin

ਵਿਜੈ ਗਰਗ ਦੀ ਕਿਤਾਬ, “ਸੈਨਿਕ ਸਕੂਲ ਪ੍ਰਵੇਸ਼ ਪ੍ਰੀਖਿਆ”, ਪ੍ਰਿੰਸੀਪਲ ਸੰਧਿਆ ਬਠਲਾ ਦੁਆਰਾ ਲੋਕ ਅਰਪਣ !

admin

ਸੰਗਰੂਰ ਦੇ ਸਿਵਲ ਹਸਪਤਾਲ ‘ਚ ਨਾਰਮਲ ਸਲਾਈਨ ਲਗਾਉਣ ਤੋਂ ਬਾਅਦ ਕੁਝ ਮਰੀਜਾਂ ਦੀ ਵਿਗੜੀ ਸਿਹਤ

admin