Punjab

1 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਵੇਗਾ

ਭਗਵੰਤ ਸਿੰਘ ਮਾਨ, ਪੰਜਾਬ ਦੇ ਮੁੱਖ-ਮੰਤਰੀ।

ਚੰਡੀਗੜ੍ਹ – ਪੰਜਾਬ ਦੇ ਮਜ਼ਦੂਰ ਵਰਗ ਦੇ ਸਤਿਕਾਰ ਵਿੱਚ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਇਕ ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਰਾਜਧਾਨੀ ਦੇ ਵਿੱਚ ਮੁੱਖ-ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਹੈ ਕਿ, “ਪੰਜਾਬ ਕੈਬਨਿਟ ਵੱਲੋਂ ਲਏ ਗਏ ਮਹੱਤਵਪੂਰਨ ਫੈਸਲੇ ਵਿੱਚ ਇਕ ਮਈ ਨੂੰ ਮਜ਼ਦੂਰ ਦਿਵਸ ਦੇ ਮੌਕੇ ‘ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਇੱਕ ਰੋਜ਼ਾ ਸੈਸ਼ਨ ਦੇਸ਼ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਮਿਹਨਤਕਸ਼ ਕਿਰਤੀਆਂ ਅਤੇ ਕਾਰੀਗਰਾਂ ਨੂੰ ਸਮਰਪਿਤ ਹੋਵੇਗਾ। ਇਸ ਇਤਿਹਾਸਕ ਪਹਿਲਕਦਮੀ ਦੇ ਹਿੱਸੇ ਵਜੋਂ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਵਿਸ਼ੇਸ਼ ਮਹਿਮਾਨਾਂ ਵਜੋਂ ਸਦਨ ਵਿੱਚ ਸੱਦਾ ਦਿੱਤਾ ਜਾਵੇਗਾ। ਇਸ ਸੈਸ਼ਨ ਵਿੱਚ ਮਜ਼ਦੂਰ ਵਰਗ ‘ਤੇ ਮਨਰੇਗਾ ਸਕੀਮ ਵਿੱਚ ਤਬਦੀਲੀਆਂ ਦੇ ਪ੍ਰਭਾਵ ਦੇ ਨਾਲ-ਨਾਲ ਉਨ੍ਹਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਚੁਣੌਤੀਆਂ ‘ਤੇ ਗੰਭੀਰ ਚਰਚਾ ਵੀ ਹੋਵੇਗੀ। ਸੈਸ਼ਨ ਦੌਰਾਨ ਵਿਧਾਨ ਸਭਾ ਦੀ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੁਆਰਾ ਨਿਰਧਾਰਤ ਹੋਰ ਜ਼ਰੂਰੀ ਵਿਧਾਨਕ ਕੰਮਕਾਜ ਸਥਾਪਤ ਪ੍ਰਕਿਰਿਆਵਾਂ ਦੇ ਅਨੁਸਾਰ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੂਬੇ ਦੇ ਵਿਕਾਸ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਹੀ ਜ਼ਰੂਰੀ ਮਹੱਤਵਪੂਰਨ ਫੈਸਲੇ ਲਏ ਜਾਣ। ਇਹ ਵੀ ਫੈਸਲਾ ਕੀਤਾ ਗਿਆ ਕਿ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਵੀ ਸਦਨ ਵਿੱਚ ਵਿਸ਼ੇਸ਼ ਮਹਿਮਾਨਾਂ ਵਜੋਂ ਸੈਸ਼ਨ ਵਿੱਚ ਸੱਦਾ ਦਿੱਤਾ ਜਾਵੇਗਾ। ਸੈਸ਼ਨ ਵਿੱਚ ਮਨਰੇਗਾ ਸਕੀਮ ਨੂੰ ਬਦਲ ਕੇ ਜੀ-ਰਾਮ-ਜੀ ਸਕੀਮ ਲਾਗੂ ਕਰਨ ਨਾਲ ਮਜ਼ਦੂਰ ਵਰਗ ‘ਤੇ ਪਏ ਨਾਕਾਰਤਮਕ ਪ੍ਰਭਾਵਾਂ ‘ਤੇ ਵੀ ਚਰਚਾ ਕੀਤੀ ਜਾਵੇਗੀ।”

Related posts

ਭਾਰਤ-ਪਾਕਿਸਤਾਨ ਕਰਤਾਰਪੁਰ ਸਾਹਿਬ ਲਾਂਘਾ ਵੀ ਖੋਲ੍ਹਣ ਦੀ ਪਹਿਲਕਦਮੀ ਕਰਨ – ਜਥੇਦਾਰ ਗੜਗੱਜ

admin

ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਮਾਮਲੇ ਦੀ ਸੁਣਵਾਈ 11 ਜੂਨ ਨੂੰ

admin

ਮਨਪ੍ਰੀਤ ਇਆਲੀ ਅਕਾਲ ਤਖਤ ਤੋਂ ਮਿਲੀ ਜਿੰਮੇਵਾਰੀ ਤੋਂ ਭਗੌੜਾ ਹੋਇਆ – ਵਡਾਲਾ, ਛੋਟੇਪੁਰ

admin