Punjab

10 ਅਪ੍ਰੈਲ ਦੀ ਜਲੰਧਰ ਰੈਲੀ ਦੀਆਂ ਤਿਆਰੀਆਂ ਮੁਕੰਮਲ: ਬਾਸੀ

ਇਸ ਰੈਲੀ ਦੀ ਸੂਚਨਾ ਹਿੱਤ ਜਾਣਕਾਰੀ ਪੁਲੀਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਜਨਰਲ ਨਵਦੀਪ ਸਿੰਘ ਜੀ ਨੂੰ ਮਿਲਕੇ ਸੂਚਨਾ ਪੱਤਰ ਸੌਂਪਿਆ ਗਿਆ।

ਜਲੰਧਰ  – ਪੰਜਾਬ ਸੁਬਾਰਡੀਨੇਟ  ਸਰਵਿਸਿਜ ਫੈਡਰੇਸ਼ਨ (ਪ.ਸ.ਸ.ਫ). ਵਲੋਂ  10 ਅਪ੍ਰੈਲ ਨੂੰ  ਜਲੰਧਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਸੂਬਾਈ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪ ਸ ਸ ਫ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਦੱਸਿਆ  ਕਿ ਇਸ ਰੈਲੀ ਤਿਆਰੀਆਂ ਸਾਰੇ ਪੰਜਾਬ ਵਿੱਚ ਮੁਕੰਮਲ ਹੋ ਚੁੱਕੀਆ ਹਨ ਜ਼ਿਲ੍ਹਾ ਆਗੂਆਂ ਅਤੇ ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਵਲੋਂ ਆਪਣੀਆਂ ਮੀਟਿੰਗਾਂ ਕਰਕੇ ਰੈਲੀ ਵਿੱਚ ਭਰਵੀਂ ਅਮੂਲੀਅਤ ਕਰਵਾਉਣ ਲਈ  ਵਿਉਂਤਬੰਦੀ ਕੀਤੀ ਜਾ ਚੁੱਕੀ ਹੈ। ਇਸ ਰੈਲੀ ਨੂੰ ਸੰਬੋਧਨ ਕਰਨ ਲਈ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਕੌਮੀਂ ਵਿੱਤ ਸਕੱਤਰ ਸਾਥੀ ਸ਼ਸ਼ੀ ਕਾਂਤ ਬਿਹਾਰ ਤੋਂ ਵਿਸ਼ੇਸ਼ ਤੌਰ ਤੇ ਸੰਬੋਧਨ ਕਰਨਗੇ।  ਉਹਨਾਂ ਨੇ ਦੱਸਿਆ ਕਿ ਇਸ ਰੈਲੀ ਦੀ ਸਫਲਤਾ ਲਈ ਆਗੂਆਂ ਵਲੋਂ ਹਰ ਮੁਲਾਜ਼ਮ ਤੱਕ ਪਹੁੰਚ ਕੀਤੀ ਜਾ ਰਹੀ ਹੈ ਅਤੇ ਮੁਲਾਜ਼ਮ ਵਰਗ ਅੰਦਰ ਵੀ ਇਸ ਰੈਲੀ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਸਮੁੱਚਾ ਮੁਲਾਜ਼ਮ ਵਰਗ ਮੌਜੂਦਾ ਭਗਵੰਤ ਮਾਨ ਸਰਕਾਰ ਵਲੋਂ ਮੁਲਾਜ਼ਮ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਵਿਰੋਧ ਦੀ ਨੀਤੀ ਕਾਰਣ ਗੁੱਸੇ ਵਿੱਚ ਹੈ ਅਤੇ ਸਰਕਾਰ ਨੂੰ ਸਬਕ ਸਿਖਾਉਣ ਦੇ ਰੌਂਅ ਵਿੱਚ ਹੈ। ਸਾਥੀ ਬਾਸੀ ਨੇਦੱਸਿਆ ਕਿ ਇਹ ਰੈਲੀ ਸਮੂਹ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ, ਬੇਰੋਜ਼ਗਾਰਾਂ ਨੂੰ ਰੁਜ਼ਗਾਰ ਦੇਣ ਲਈ ਪੁਨਗਠਨ ਦੇ ਨਾਮ ਹੇਠ ਖਤਮ ਕੀਤੀਆਂ ਹਜ਼ਾਰਾਂ ਅਸਾਮੀਆਂ ਰੈਗੂਲਰ ਦੇ ਆਧਾਰ ਤੇ ਭਰਨ, ਆਂਗਣਵਾੜੀ ਵਰਕਰਾਂ/ ਹੈਲਪਰਾਂ, ਮਿਡ ਡੇ ਮੀਲ, ਆਸ਼ਾ ਵਰਕਰਾਂ/ ਫੈਸਿਲੀਟੇਟਰਾਂ ਦੇ ਹੋ ਰਹੇ ਸ਼ੋਸ਼ਣ ਨੂੰ ਬੰਦ ਕਰਦਿਆਂ ਮਾਣ ਭੱਤਾ/ ਇੰਨਸੈਨਟਿਵ ਦੀ ਥਾਂ ਸਰਕਾਰੀ ਮੁਲਾਜ਼ਮ ਮੰਨਦਿਆਂ ਬਦੀ ਮੁੱਢਲੀ ਤਨਖਾਹ ਲਾਗੂ ਕਰਵਾਉਣ, 1-1-2004 ਤੋਂ ਤੋਂ ਬਾਅਦ ਨਿਯੁਕਤ ਸਰਕਾਰੀ ਮੁਲਾਜ਼ਮਾਂ ਤੇ ਕੰਟਰੀਬਿਊਟਰੀ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਪੂਰਣ ਤੌਰ ਤੇ ਲਾਗੂ ਕਰਵਾਉਣ, ਰਹਿੰਦੇ ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਹਿਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਤੇ ਵੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਅਤੇ ਪੰਜਾਬ ਜਲ ਸਰੋਤ ਪ੍ਰਬੰਧਨ ਵਿਕਾਸ ਨਿਗਮ ਦੇ ਮੁਲਾਜ਼ਮਾਂ ਤੇ ਪੈਨਸ਼ਨ ਸਬੰਧੀ ਕੈਬਨਿਟ ਦਾ ਫੈਸਲਾ ਲਾਗੂ ਕਰਵਾਉਣ, ਮੰਹਿਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਕਰਵਾਉਣ, 6ਵੇਂ ਤਨਖਾਹ ਕਮਿਸ਼ਨ ਦੇ ਰਹਿੰਦੇ ਹਿੱਸੇ ਦੀ ਰਿਪੋਰਟ ਜਾਰੀ ਕਰਕੇ ਏ.ਸੀ.ਪੀ. ਸਕੀਮ ਲਾਗੂ ਕਰਵਾਉਣ, ਪਰਖ ਅਧੀਨ ਸਮਾਂ ਇਕ ਸਾਲ ਦਾ ਕੀਤਾ ਜਾਵੇ ਅਤੇ ਇਸ ਸਮੇਂ ਦੌਰਾਨ ਪੂਰੀ ਤਨਖਾਹ ਲਾਗੂ ਕਰਵਾਉਣ, ਕੌਮੀਂ ਸਿੱਖਿਆ ਨੀਤੀ 2020 ਵਾਪਸ ਕਰਵਾਉਣ, ਪੇਂਡੂ ਭੱਤੇ ਸਮੇਤ ਬੰਦ ਕੀਤੇ ਸਮੁੱਚੇ ਭੱਤੇ ਮੁੜ ਚਾਲੂ ਕਰਵਾਉਣ, ਕੇਂਦਰੀ ਤਨਖਾਹ ਸਕੇਲਾਂ ਦੀ ਥਾਂ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਵਾਉਣ ਆਦਿ ਮੰਗਾਂ ਨੂੰ ਹੱਲ ਕਰਵਾਉਣ ਲਈ ਕੀਤੀ ਜਾ ਰਹੀ ਹੈ।ਇਸ ਰੈਲੀ ਦੀ ਸੂਚਨਾ ਹਿੱਤ ਜਾਣਕਾਰੀ ਪੁਲੀਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਜਨਰਲ ਨਵਦੀਪ ਸਿੰਘ ਜੀ ਨੂੰ ਮਿਲਕੇ ਸੂਚਨਾ ਪੱਤਰ ਸੌਂਪਿਆ ਗਿਆ। ਇਸ ਮੌਕੇ ਪ ਸ ਸ ਫ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਜ਼ਿਲ੍ਹਾ ਸਕੱਤਰ ਨਿਰਮੋਲਕ ਸਿੰਘ ਹੀਰਾ,  ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਜਲੰਧਰ ਦੇ ਪ੍ਰੈਸ ਸਕੱਤਰ ਵੇਦ ਰਾਜ ਅਤੇ ਪ ਸ ਸ ਫ ਜ਼ਿਲ੍ਹਾ ਜਲੰਧਰ ਦੇ ਸਾਬਕਾ ਕੈਸ਼ੀਅਰ ਕੁਲਦੀਪ ਸਿੰਘ ਕੌੜਾ ਆਦਿ ਆਗੂ ਵੀ ਹਾਜਰ ਸਨ।

Related posts

ਸੰਘਰਸ਼ ਤੇਜ਼ ਕਰਨ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੀ ਸੂਬਾਈ ਮੀਟਿੰਗ 23 ਨੂੰ

admin

ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ !

admin

ਪੰਜਾਬੀ ਤੇ ਪੰਜਾਬੀਅਤ ਨਾਲ ਲਗਾਵ ਰੱਖਣ ਵਾਲੇ ਡਾ. ਰਿਆਜ਼ ਬਾਬਰ ਦਾ ਰੂਬਰੂ ਕਰਵਾਇਆ

admin