Health & FitnessPunjab

10 ਲੱਖ ਦਾ ਫਰੀ ਸਿਹਤ ਇਲਾਜ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਡਾ. ਬਲਬੀਰ ਸਿੰਘ

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ।

ਚੰਡੀਗੜ੍ਹ – ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਵੱਡਾ ਕਦਮ ਚੁੱਕਦਿਆਂ ਸੂਬੇ ਨੂੰ ਦੇਸ਼ ਦਾ ਪਹਿਲਾ ਐਸਾ ਰਾਜ ਬਣਾ ਦਿੱਤਾ ਹੈ, ਜਿੱਥੇ ਮੁੱਖ-ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੇਸ ਸਿਹਤ ਕਵਰ ਦਿੱਤਾ ਜਾ ਰਿਹਾ ਹੈ।

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ, “ਇਹ ਯੋਜਨਾ ਪ੍ਰਧਾਨ ਮੰਤਰੀ ਜਨ ਆਰੋਗਿਆ ਯੋਜਨਾ ਦੇ 5 ਲੱਖ ਰੁਪਏ ਦੇ ਕਵਰ ਨੂੰ ਦੋਗੁਣਾ ਕਰਦੇ ਹੋਏ ਸਾਰੇ ਨਿਵਾਸੀਆਂ ਤੱਕ ਵਧਾਈ ਗਈ ਹੈ। ਇਸ ਨਾਲ ਪੰਜਾਬ ਯੂਨੀਵਰਸਲ ਸਿਹਤ ਸੇਵਾਵਾਂ ਵਿੱਚ ਨਵਾਂ ਮਾਪਦੰਡ ਸਥਾਪਤ ਕਰ ਰਿਹਾ ਹੈ। 30 ਲੱਖ ਤੋਂ ਵੱਧ ਸਿਹਤ ਕਾਰਡ ਦਰਜ ਸੂਬੇ ਵਿੱਚ ਹੁਣ ਤੱਕ 30 ਲੱਖ ਤੋਂ ਵੱਧ ਸਿਹਤ ਕਾਰਡ ਬਣਾਏ ਜਾ ਚੁੱਕੇ ਹਨ, ਜਿਸ ਨਾਲ ਲਗਭਗ ਅੱਧੀ ਆਬਾਦੀ ਨੂੰ ਸਿਹਤ ਸੁਰੱਖਿਆ ਮਿਲ ਚੁੱਕੀ ਹੈ। ਸਰਕਾਰ ਦਾ ਟੀਚਾ 65 ਲੱਖ ਪਰਿਵਾਰਾਂ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਉਣਾ ਹੈ। ਪੰਜਾਬ ਬਜਟ 2026–27 ਵਿੱਚ ਇਸ ਯੋਜਨਾ ਲਈ 2,000 ਕਰੋੜ ਰੁਪਏ ਰੱਖੇ ਗਏ ਹਨ, ਜੋ ਦਰਸਾਉਂਦਾ ਹੈ ਕਿ ਸਿਹਤ ਸੇਵਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਪਿੰਡ-ਪਿੰਡ ਤੱਕ ਪਹੁੰਚਿਆ ਅਭਿਆਨ ਯੋਜਨਾ ਦੇ ਵਿਸਥਾਰ ਲਈ ਪਿੰਡਾਂ, ਮੰਡੀਆਂ, ਸਕੂਲਾਂ, ਕਾਲਜਾਂ, ਹਸਪਤਾਲਾਂ ਅਤੇ ਸਮੂਹਿਕ ਸਥਾਨਾਂ ’ਤੇ ਵੱਡੇ ਪੱਧਰ ’ਤੇ ਸਿਹਤ ਕੈਂਪ ਲਗਾਏ ਗਏ। ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਰਾਹੀਂ ਲਗਾਤਾਰ ਰਜਿਸਟ੍ਰੇਸ਼ਨ ਕੀਤਾ ਜਾ ਰਿਹਾ ਹੈ, ਤਾਂ ਜੋ ਹਰ ਵਰਗ ਤੱਕ ਯੋਜਨਾ ਦੀ ਪਹੁੰਚ ਯਕੀਨੀ ਬਣਾਈ ਜਾ ਸਕੇ। ਯੋਜਨਾ ਤਹਿਤ ਡਾਇਲਿਸਿਸ, ਐਂਜੀਓਪਲਾਸਟੀ, ਘੁੱਟਨਾ ਟ੍ਰਾਂਸਪਲਾਂਟ, ਕੈਂਸਰ ਇਲਾਜ ਅਤੇ ਹਾਦਸਿਆਂ ਵਰਗੀਆਂ ਐਮਰਜੈਂਸੀ ਸੇਵਾਵਾਂ ਦਾ ਵੱਡੀ ਗਿਣਤੀ ਵਿੱਚ ਲਾਭ ਲਿਆ ਜਾ ਰਿਹਾ ਹੈ। ਇਸ ਯੋਜਨਾ ਤਹਿਤ 900 ਤੋਂ ਵੱਧ ਸਰਕਾਰੀ ਅਤੇ ਨਿੱਜੀ ਹਸਪਤਾਲ ਸੂਚੀਬੱਧ ਹਨ, ਜਿੱਥੇ 2,300 ਤੋਂ ਵੱਧ ਇਲਾਜ ਪੈਕੇਜ ਉਪਲਬਧ ਹਨ। ਹੁਣ ਤੱਕ ਲਗਭਗ 2 ਲੱਖ ਇਲਾਜ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਦੀ ਲਾਗਤ 300 ਕਰੋੜ ਰੁਪਏ ਤੋਂ ਵੱਧ ਹੈ, ਜਦਕਿ 43,000 ਤੋਂ ਵੱਧ ਸਰਜਰੀਆਂ ਸ਼ਾਮਲ ਹਨ।”

Related posts

ਪੰਜਾਬ ਪ੍ਰਧਾਨ ਸ਼ਰਮਾ ਵੱਲੋਂ ਹਰਮਿੰਦਰ ਸੋਢੀ ਨੂੰ ਭਾਜਪਾ ‘ਚ ਕੀਤਾ ਸ਼ਾਮਿਲ

Bunty

ਬ੍ਰਮ ਸ਼ੰਕਰ ਜਿੰਪਾ ਵੱਲੋਂ ਅਧਿਕਾਰੀਆਂ ਨੂੰ ਪਾਣੀ ਵਾਲੀਆਂ ਟੈਂਕੀਆਂ ਦੀ ਸਮੇਂ ਸਿਰ ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼ 

Bunty

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ

Bunty