Punjab

11 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਪੰਜਾਬ ‘ਚ ਇਕ ਹੋਰ ਸਰਕਾਰੀ ਸਕੂਲ ਬੰਦ

ਫਿਰੋਜ਼ਪੁਰ – ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਦੇ 11 ਹੋਰ ਬੱਚੇ ਕੋਵਿਡ ਪਾਜ਼ੇਟਿਵ ਆਉਣ ਨਾਲ ਮਾਪਿਆਂ ਤੇ ਵਿਦਿਆਰਥੀਆਂ ‘ਚ ਦਹਿਸ਼ਤ ਫੈਲ ਗਈ ਹੈ। ਤਿੰਨ ਦਿਨ ਪਹਿਲਾਂ 9 ਵਿਦਿਆਰਥੀ ਅਤੇ ਇਕ ਅਧਿਆਪਕ ਕੋਵਿਡ ਪਾਜ਼ੇਟਿਵ ਆਏ ਸਨ। ਕੋਵਿਡ ਪਾਜ਼ੇਟਿਵ ਆਏ ਅਧਿਆਪਕਾਂ ਦੇ ਵੈਕਸੀਨੇਸ਼ਨ ਦੀਆਂ ਦੋਵੇਂ ਡੋਜ਼ ਲੱਗ ਚੁੱਕੀਆਂ ਹਨ। ਵਿਭਾਗ ਵੱਲੋਂ ਸਕੂਲ ਬੰਦ ਕਰ ਦਿੱਤਾ ਗਿਆ ਹੈ। ਸਕੂਲ ‘ਚ ਕੁੱਲ 400 ਬੱਚੇ ਪੜ੍ਹਦੇ ਹਨ ਜਿਨ੍ਹਾਂ ਵਿਚੋਂ 250 ਦੇ ਟੈਸਟ ਹੋ ਚੁੱਕੇ ਹਨ। ਪ੍ਰਿੰਸੀਪਲ ਨੀਲਮ ਸ਼ਰਮਾ ਨੇ ਦੱਸਿਆ ਕਿ ਸਕੂਲ ‘ਚ ਕੁੱਲ 400 ਵਿਦਿਆਰਥੀ ਅਤੇ 22 ਸਟਾਫ਼ ਮੈਂਬਰ ਹਨ। ਰਾਹਤ ਦੀ ਖ਼ਬਰ ਇਹ ਹੈ ਕਿ ਨਵੇਂ ਵੇਰੀਐਂਟ ਓਮੀਕ੍ਰੋਨ ਦੀ ਪੁਸ਼ਟੀ ਨਹੀਂ ਹੋਈ ਹੈ।

ਇਸੇ ਤਰ੍ਹਾਂ ਬੀਤੇ ਦਿਨੀਂ ਨੰਗਲ ਦੇ ਵਾਰਡ ਨੰਬਰ ਚਾਰ ਵਿਚ ਪੈਂਦੇ ਇਕ ਨਿੱਜੀ ਸਕੂਲ ਵਿੱਚ ਦਸਵੀਂ ਜਮਾਤ ਦੇ 3 ਬੱਚੇ ਪਾਜ਼ਿਟਿਵ ਪਾਉਣ ਕਰਕੇ ਸਕੂਲ ਨੂੰ 14 ਦਿਨ ਲਈ ਬੰਦ ਕਰ ਦਿੱਤਾ ਗਿਆ ਸੀ। ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਨੇ ਕਿਹਾ ਸੀ ਕਿ ਤਿੰਨ ਕਲਾਸਾਂ ਵਿੱਚ ਸਕੂਲ ਦੇ 65 ਬੱਚਿਆਂ ਦੀ ਸੈਂਪਲਿੰਗ ਕੀਤੀ ਗਈ ਸੀ ਜਿਸ ਵਿੱਚ ਦਸਵੀਂ ਜਮਾਤ ਦੇ ਤਿੰਨ ਬੱਚੇ ਪਾਜ਼ਟਿਵ ਆਏ ਸਨ 12 ਦਸੰਬਰ ਤਕ ਸਕੂਲ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।

Related posts

ਜੇਐਸਡਬਲਯੂ ਕੰਪਨੀ ਖਿਲਾਫ਼ 14 ਜੁਲਾਈ ਨੂੰ ਲੋਕ ਸੁਣਵਾਈ ਵਿੱਚ ਪਹੁੰਚਣ ਦਾ ਸੱਦਾ !

admin

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin

ਰਾਜੇਵਾਲ ਵਲੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਰੱਦ ਕਰਨ ਦੀ ਅਪੀਲ !

admin