Punjab

14ਵੀਂ ਵਾਰ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਏ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ !

ਇਹ 14ਵੀਂ ਵਾਰ ਹੈ ਕਿ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਆਉਣ ਦਾ ਮੌਕਾ ਮਿਲਿਆ ਹੈ।

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਏ ਹਨ। ਇਸ ਵਾਰ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ, ਜਿਸ ਦੇ ਤਹਿਤ ਉਹ ਪੁਲਿਸ ਸੁਰੱਖਿਆ ਹੇਠ, ਸਵੇਰੇ ਸਿਰਸਾ ਡੇਰੇ ਲਈ ਰਵਾਨਾ ਹੋ ਗਏ। ਇਹ 14ਵੀਂ ਵਾਰ ਹੈ ਕਿ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਆਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਦੀ ਪਹਿਲੀ ਛੁੱਟੀ 2021 ਵਿੱਚ ਹੋਈ ਸੀ।

ਦੱਸ ਦਈਏ ਕਿ 15 ਅਗਸਤ ਨੂੰ ਰਾਮ ਰਹੀਮ ਦਾ ਜਨਮ ਦਿਨ ਵੀ ਹੈ ਤੇ ਇਸ ਬਾਬਤ ਦੱਸਿਆ ਜਾ ਰਿਹਾ ਹੈ ਕਿ ਸਿਰਸਾ ਡੇਰੇ ਵਿਚ ਰੱਖੜੀ ਦੇ ਤਿਉਹਾਰ ਤੋਂ ਬਾਅਦ ਰਾਮ ਰਹੀਮ ਦਾ ਜਨਮ ਦਿਨ ਵੀ ਮਨਾਇਆ ਜਾਵੇਗਾ। ਇਸ ਦੀਆਂ ਤਿਆਰੀਆਂ ਡੇਰਾ ਪ੍ਰਬੰਧਕਾਂ ਵੱਲੋਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

Related posts

ਹੁਣ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੂੰ ਵਾਹਨ ਰੋਕਣ ਜਾਂ ਚਲਾਨ ਕਰਨ ਦਾ ਅਧਿਕਾਰ ਨਹੀਂ ਹੋਵੇਗਾ !

admin

ਗਾਇਕ ਹਰਭਜਨ ਮਾਨ ਵਾਲ-ਵਾਲ ਬਚੇ : ਕਾਰ ਭਿਆਨਕ ਹਾਦਸੇ ਦਾ ਸ਼ਿਕਾਰ !

admin

ਸਰਬ-ਧਰਮ ਸੰਗਤ ਵਲੋਂ ਕੌਮੀ ਇਨਸਾਫ ਮੋਰਚੇ ਦੇ ਸੱਦੇ ‘ਤੇ ਮਲੇਰਕੋਟਲਾ ‘ਚ ਰੋਸ ਮਾਰਚ !

admin