India

14 ਦਿਨ ਦੀ ਨਿਆਂਇਕ ਹਿਰਾਸਤ ਚ ਭੇਜੇ ਗਏ ਆਮ ਆਦਮੀ ਪਾਰਟੀ ਵਿਧਾਇਕ ਅਮਾਨਤੁੱਲਾ ਖ਼ਾਨ

ਨਵੀਂ ਦਿੱਲੀ – ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਪੇਸ਼ ਕੀਤਾ ਗਿਆ। ਕੋਰਟ ਨੇ ਖ਼ਾਨ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਉਹ 23 ਸਤੰਬਰ ਤੱਕ ਨਿਆਂਇਕ ਹਿਰਾਸਤ ਵਿਚ ਰਹਿਣਗੇ। ਦੱਸ ਦੇਈਏ ਕਿ ਦਿੱਲੀ ਵਕਫ਼ ਬੋਰਡ ਦੇ ਮਨੀ ਲਾਂਡਰਿੰਗ ਮਾਮਲੇ ‘ਚ ਈਡੀ ਨੇ ਖ਼ਾਨ ਨੂੰ 2 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ।ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਅਮਾਨਤੁੱਲਾ ਖਾਨ ਦੀ 14 ਦਿਨ ਦੀ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਸੀ। ਏਜੰਸੀ ਨੇ ਜੱਜ ਨੂੰ ਦੱਸਿਆ ਕਿ ਦੋਸ਼ੀ ਵਿਧਾਇਕ ਨੂੰ ਹਿਰਾਸਤ ਵਿਚ ਰੱਖ ਕੇ ਪੁੱਛਗਿੱਛ ਕਰਨ ਦੀ ਅਜੇ ਹੋਰ ਜ਼ਰੂਰਤ ਹੈ। ਅਜਿਹੇ ਵਿਚ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਜਾਵੇ। ਈਡੀ ਨੇ ਕੋਰਟ ਨੂੰ ਕਿਹਾ ਕਿ ਜੇਕਰ ਅਮਾਨਤੁੱਲਾ ਖਾਨ ਨੂੰ ਰਿਹਾਅ ਕਰ ਦਿੱਤਾ ਜਾਂਦਾ ਹੈ ਤਾਂ ਉਹ ਮਾਮਲੇ ਦੀ ਜਾਂਚ ਅਤੇ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ।

Related posts

ਡਾ: ਸਤਿਆਵਾਨ ਸੌਰਭ ਤੇ ਪ੍ਰਿਅੰਕਾ ਸੌਰਭ ਨੇ ਹਰਿਆਣਾ ਦੇ ਕੈਬਨਿਟ ਮੰਤਰੀ ਗੰਗਵਾ ਨੂੰ ਆਪਣੀਆਂ ਕਿਤਾਬਾਂ ਭੇਂਟ ਕੀਤੀਆਂ !

admin

ਭਾਰਤ ‘ਚ ਕੰਪਲੈਕਸ ਖਾਦਾਂ ਦੇ ਉਤਪਾਦਨ ਵਿੱਚ 2-4 ਪ੍ਰਤੀਸ਼ਤ ਵਾਧਾ ਹੋਣ ਦੀ ਉਮੀਦ !

admin

ਭਿ੍ਰਸ਼ਟਾਚਾਰੀਆਂ ਨੂੰ ਅਗਲੇ ਪੰਜ ਸਾਲਾਂ ਵਿੱਚ ਕਾਨੂੰਨੀ ਕਾਰਵਾਈ ਦਾ ਕਰਨਾ ਪਵੇਗਾ ਸਾਹਮਣਾ : ਮੋਦੀ

Bunty