Punjab

15 ਨੂੰ ਚੰਡੀਗੜ੍ਹ ਵਿੱਚ ਅੰਦੋਲਨ ਲਈ ਰਣਨੀਤੀ ਘੜੀ ਜਾਵੇਗੀ !

ਕਿਸਾਨ ਆਗੂਆਂ ਨੇ ਦੇਸ਼-ਵਿਆਪੀ ਐਲਾਨ ਕਰਦਿਆਂ ਮੁੱਖ-ਮੰਤਰੀ ਮਾਨ ਦਾ ਦੇਸ਼ ਭਰ 'ਚ ਜ਼ਿਲ੍ਹਾ ਪੱਧਰਾਂ 'ਤੇ 3 ਜੂਨ ਨੂੰ ਪੁਤਲੇ ਫੂਕਣ ਦਾ ਫੈਸਲਾ ਲਿਆ ਹੈ। (ਫੋਟੋ: ਏ ਐਨ ਆਈ)

ਚੰਡੀਗੜ੍ਹ – ਸੰਯੁਕਤ ਕਿਸਾਨ ਮੋਰਚੇ ਦੀ ਚੰਡੀਗੜ੍ਹ ਵਿਖੇ ਮੀਟਿੰਗ ਹੋਈ । ਇਸ ਮੀਟਿੰਗ ਵਿੱਚ ਮੋਰਚੇ ਦੇ ਵੱਡੇ ਆਗੂ ਸਾਮਿਲ ਹੋਏ। ਮੀਟਿੰਗ ਤੋਂ ਬਾਅਦ ਕਿਸਾਨਾਂ ਵੱਲੋਂ ਪ੍ਰੈਸ ਵਾਰਤਾ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਹਰਿੰਦਰ ਸਿੰਘ ਲਖੋਵਾਲ ਨੇ ਕਿਹਾ ਹੈ ਕਿ ਇਕ ਗੈਰ ਰਸਮੀ ਮੀਟਿੰਗ ਹੋਈ। ਦਿੱਲੀ ਵਾਲੀ ਮੀਟਿੰਗ ਦੇ ਫੈਸਲੇ ਦੱਸੇ ਗਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਖੇਤੀਬਾੜੀ ਨੀਤੀ ਖਰੜਾ ਨੂੰ ਰੱਦ ਕਰਨ ਲਈ 9 ਫਰਵਰੀ ਨੂੰ ਸਾਰੇ ਸਾਂਸਦਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਉਨ੍ਹਾਂ ਨੇ ਕਿਹਾ ਹੈ ਕਿ 15 ਫਰਵਰੀ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਮੀਟਿੰਗ ਹੋਵੇਗੀ ਅਤੇ ਅੰਦੋਲਨ ਲਈ ਰਣਨੀਤੀ ਘੜੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ 5 ਮਾਰਚ ਨੂੰ ਦੇਸ਼ ਦੀਆਣ ਵਿਧਾਨ ਸਭਾਵਾਂ ਦੇ ਬਾਹਰ ਰੋਸ ਪ੍ਰਦਰਸ਼ਨ ਹੋਵੇਗਾ। ਉਨ੍ਹਾਂ ਨੇ ਕਿਹਾ ਹੈਕਿ ਐਮਐਸਪੀ ਅਤੇ ਕਰਜਾ ਮੁਆਫੀ ਲਈ ਵੱਡੇ ਅੰਦੋਲਨ ਦੀ ਚਿਤਾਵਨੀ ਦਿੱਤੀ ਜਾਵੇਗੀ।

ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਵਿਧਾਨ ਸਭਾ ‘ਚ ਖੇਤੀ ਨੀਤੀ ਖਰੜਾ ਰੱਦ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨੀ ਬਚਾਉਣ ਲਈ ਦੇਸ਼ ਭਰ ਦੇ ਕਿਸਾਨਾਂ ਨੂੰ ਇੱਕਠੇ ਹੋਣ ਦੀ ਅਪੀਲ ਕਰਦੇ ਹਾਂ।

Related posts

ਬੰਦੀ ਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸਿੱਖ ਪੰਥ ਦੇ ਨਾਂ ਸੰਦੇਸ਼ !

admin

ਸਪੈਸ਼ਲ ਟਾਸਕ ਫੋਰਸ ਦਾ ਕੰਮ ਹੁਣ ਵਧੇਰੇ ਪਾਰਦਰਸ਼ੀ ਹੋਵੇਗਾ

admin

ਜੂਆਲੋਜਿਕਲ ਸੋਸਾਇਟੀ ਨੇ ‘ਸੇਵਾ ਪਾਰਵ ਅਤੇ ਵਿਸ਼ਵ ਓਜ਼ੋਨ ਦਿਵਸ’ ਮਨਾਇਆ

admin