India

16 ਅਕਤੂਬਰ ਨੂੰ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ (CWC) ਦੀ ਬੈਠਕ

ਨਵੀਂ ਦਿੱਲੀ – ਦੇਸ਼ ਦੀ ਮੁੱਖ ਵਿਰੋਧੀ ਪਾਰਟੀ ਕਾਂਗਰਸ (Congress) ਨੇ ਨਵੇਂ ਪ੍ਰਧਾਨ ਦੀ ਚੋਣ, ਵਰਤਮਾਨ ਸਿਆਸੀ ਸਥਿਤੀ ਅਤੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਤੇ ਮੰਥਨ ਲਈ 16 ਅਕਤੂਬਰ ਨੂੰ ਕਾਂਗਰਸ ਵਰਕਿੰਗ ਕਮੇਟੀ (CWC) ਦੀ ਬੈਠਕ ਬੁਲਾਈ ਹੈ। ਪਾਰਟੀ ਨੇ ਅੱਜ ਦੁਪਹਿਰ ਇਕ ਬਿਆਨ ਜਾਰੀ ਕਰਕੇ ਇਸਦੀ ਸੂਚਨਾ ਦਿੱਤੀ ਹੈ।

ਇਕ ਬਿਆਨ ’ਚ ਰਿਹਾ ਗਿਆ ਹੈ, ‘ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ਨੀਵਾਰ, 16 ਅਕਤੂਬਰ ਨੂੰ ਸਵੇਰੇ 10 ਵਜੇ ਹੋਵੇਗੀ। ‘ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੁਗੋਪਾਲ ਨੇ ਟਵੀਟ ਕਰਕੇ ਕਿਹਾ ਕਿ ਇਸ ਬੈਠਕ ਦੇ ਏਜੰਡੇ ’ਚ ਦੇਸ਼ ਦੀ ‘ਵਰਤਮਾਨ ਸਿਆਸੀ ਸਤਿਥੀ’, ‘ਆਉਣ ਵਾਲੀਆਂ ਵਿਧਾਨ ਸਭਾ ਚੋਣਾਂ’ ਅਤੇ ਪਾਰਟੀ ਦੀਆਂ ਸੰਗਠਨਾਤਮਕ ਚੋਣਾਂ ਸ਼ਾਮਿਲ ਹੋਣਗੀਆਂ।’

Related posts

ਜੀਨਸ ਅਤੇ ਟੀ-ਸ਼ਰਟਾਂ ਪਾਉਣ ‘ਤੇ ਪਾਬੰਦੀ : ਪੰਜਾਬ ਦੇ ਗੁਆਂਢੀ ਸੂਬੇ ਵਲੋਂ ਮੁਲਾਜ਼ਮ ਨੂੰ ਹੁਕਮ

admin

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin