India

185 ਲੋਕਾਂ ਨੂੰ ਲੈ ਕੇ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ’ਚ ਲੱਗੀ ਅੱਗ, ਮਚ ਗਈ ਭਗਦੜ

ਬੈਂਗਲੁਰੂ – ਕਰਨਾਟਕ ਵਿਚ ਇਕ ਵੱਡੀ ਘਟਨਾ ਵਾਪਰਨ ਤੋਂ ਟਲ ਗਈ। ਇੱਥੇ ਬੈਂਗਲੁਰੂ ਤੋਂ ਕੋਚੀ ਜਾ ਰਹੇ ਏਅਰ ਇੰਡੀਆ ਐਕਸਪ੍ਰੈਸ ਦੇ ਜਹਾਜ਼ ਨੂੰ ਅੱਗ ਲੱਗ ਗਈ। ਫਲਾਈਟ ਦੇ ਇਕ ਇੰਜਣ ਵਿਚ ਅੱਗ ਲੱਗ ਗਈ। ਕੁਝ ਦੇਰ ਵਿਚ ਹੀ ਅੱਗ ਭੜਕ ਉੱਠੀ। ਯਾਤਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ। ਬੈਂਗਲੁਰੂ ਇੰਟਰਨੈਸ਼ਨਲ ਏਅਰਪੋਰਟ ਲਿਮਿਟੇਡ (291L) ਨੇ ਕਿਹਾ ਕਿ ਜਹਾਜ਼ ਦੇ ਸਾਰੇ ਯਾਤਰੀ ਅਤੇ ਚਾਲਕ ਦਲ ਸੁਰੱਖਿਅਤ ਹਨ।
ਏਅਰ ਇੰਡੀਆ ਐਕਸਪ੍ਰੈਸ ਨੇ ਘਟਨਾ ਦੇ ਸਬੰਧ ਵਿੱਚ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਸਾਰੇ ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਨੂੰ ਜਹਾਜ਼ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਕੋਈ ਵੀ ਜ਼ਖ਼ਮੀ ਨਹੀਂ ਹੋਇਆ। ਸੂਤਰਾਂ ਮੁਤਾਬਕ ਜਹਾਜ਼ ਦੇ ਉਡਾਣ ਭਰਨ ਦੇ ਕੁਝ ਮਿੰਟਾਂ ਬਾਅਦ ਹੀ ਇੰਜਣ ’ਚ ਅੱਗ ਲੱਗ ਗਈ। ਇਸ ਤੋਂ ਬਾਅਦ ਜਹਾਜ਼ ਨੇ ਇੱਥੇ ਕੇਮਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ (ਕੇਆਈਏ) ’ਤੇ ਐਮਰਜੈਂਸੀ ਲੈਂਡਿੰਗ ਕੀਤੀ ਅਤੇ ਅੱਗ ’ਤੇ ਕਾਬੂ ਪਾ ਲਿਆ ਗਿਆ।
ਜਹਾਜ਼ ਵਿੱਚ 185 ਲੋਕ ਸਵਾਰ ਸਨ।
ਜਾਣਕਾਰੀ ਅਨੁਸਾਰ ਦੱਸਿਆ ਕਿ ਪੂਰੇ ਪੈਮਾਨੇ ’ਤੇ ਐਮਰਜੈਂਸੀ ਘੋਸ਼ਿਤ ਕੀਤੀ ਗਈ ਅਤੇ ਅੱਗ ’ਤੇ ਤੁਰੰਤ ਕਾਬੂ ਪਾ ਲਿਆ ਗਿਆ। ਸਾਰੇ 179 ਯਾਤਰੀਆਂ ਅਤੇ ਚਾਲਕ ਦਲ ਦੇ ਛੇ ਮੈਂਬਰਾਂ ਨੂੰ ਜਹਾਜ਼ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਏਅਰ ਇੰਡੀਆ ਐਕਸਪ੍ਰੈਸ ਦੇ ਬੁਲਾਰੇ ਨੇ ਕਿਹਾ, ‘ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਰੈਗੂਲੇਟਰਾਂ ਨਾਲ ਪੂਰੀ ਜਾਂਚ ਕੀਤੀ ਜਾਵੇਗੀ।’

Related posts

AI ਸਾਧਨ ਇੱਕ ਹੈ ਇਹ ਮਨੁੱਖੀ ਸਮਝ ਦੀ ਥਾਂ ਨਹੀਂ ਲੈ ਸਕਦਾ – ਚੀਫ਼ ਜਸਟਿਸ

admin

‘PARAM-2’ ‘AI ਇਮਪੈਕਟ ਸਮਿਟ 2026’ ਦੌਰਾਨ ਲਾਂਚ ਹੋਵੇਗਾ

admin

ਟੀ-20 ਵਿਸ਼ਵ ਕੱਪ : ਭਾਰਤ ਦੀ ਪਾਕਿਸਤਾਨ ‘ਤੇ ਇਤਿਹਾਸਕ ਜਿੱਤ

admin