Australia & New Zealand

21 ਤੋਂ ਸੈਲਾਨੀਆਂ ਨੂੰ ਆਸਟ੍ਰੇਲੀਆ ਆਉਣ ਦੀ ਇਜਾਜ਼ਤ

ਕੈਨਬਰਾ – ਆਸਟ੍ਰੇਲੀਆ ਵੱਲੋਂ ਦੇਸ਼ ਦੀ ਸਰਹੱਦ ਨੂੰ 21 ਫਰਵਰੀ 2022 ਤੋਂ ਸੈਲਾਨੀਆਂ ਲਈ ਖੋਲ੍ਹਿਆ ਜਾ ਰਿਹਾ ਹੈ। ਹਾਲਾਂਕਿ, ਸਿਰਫ ਕੋਵਿਡ ਟੀਕਾਕਰਨ ਕਰਵਾਉਣ ਵਾਲੇ ਸੈਲਾਨੀਆਂ ਨੂੰ ਆਸਟ੍ਰੇਲੀਆ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਡਬਲ ਟੀਕਾਕਰਨ ਨਾ ਕਰਵਾਉਣ ਵਾਲੇ ਲੋਕਾਂ ਨੂੰ ਸਰਕਾਰ ਦੇਸ਼ ਵਿੱਚ ਐਂਟਰੀ ਨਹੀਂ ਦੇਵੇਗੀ।

ਪ੍ਰਧਾਨ ਮੰਤਰੀ ਸਕੌਟ ਮੌਰਿਸਨ ਨੇ ਕਿਹਾ ਹੈ ਕਿ ਆਸਟ੍ਰੇਲੀਆ ਵਿੱਚ ਐਂਟਰੀ ਲਈ ਲੋਕਾਂ ਨੂੰ ਇੱਕ ਸ਼ਰਤ ਪੂਰੀ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਆਉਣ ਲਈ ਲੋਕਾਂ ਨੂੰ ਡਬਲ ਟੀਕਾਕਰਨ ਕਰਵਾਉਣ ਦੀ ਸ਼ਰਤ ਨੂੰ ਪੂਰਾ ਕਰਨਾ ਪਵੇਗਾ । ਅਸੀਂ ਹਰ ਕਿਸੇ ਤੋਂ ਇਸ ਦੀ ਪਾਲਣਾ ਕਰਨ ਦੀ ਉਮੀਦ ਕਰਦੇ ਹਾਂ। ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈ ਲਈਆਂ ਹਨ, ਤਾਂ ਅਸੀਂ ਆਸਟ੍ਰੇਲੀਆ ਵਿੱਚ ਤੁਹਾਡਾ ਸੁਆਗਤ ਕਰਨ ਲਈ ਉਤਸੁਕ ਹਾਂ।

ਸਕੌਟ ਮੌਰਿਸਨ ਨੇ ਕਿਹਾ ਕਿ ਕੋਵਿਡ ਦਾ ਓਮੀਕ੍ਰੋਨ ਵੇਰੀਐਂਟ ਅਜੇ ਵੀ ਆਸਟ੍ਰੇਲੀਆ ਵਿੱਚ ਮੌਜੂਦ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੋ ਅੰਤਰਰਾਸ਼ਟਰੀ ਸੈਲਾਨੀ ਕੋਰੋਨਾ ਵੈਕਸੀਨ ਦੀਆਂ ਡਬਲ ਡੋਜ਼ ਲੈ ਕੇ ਆ ਰਹੇ ਹਨ, ਉਨ੍ਹਾਂ ਨੂੰ ਆਸਟ੍ਰੇਲੀਆ ਵਿੱਚ ਪਹਿਲਾਂ ਤੋਂ ਮੌਜੂਦ ਲੋਕਾਂ ਨਾਲੋਂ ਜ਼ਿਆਦਾ ਖ਼ਤਰਾ ਨਹੀਂ ਹੈ।  ਵੈਸਟਰਨ ਆਸਟ੍ਰੇਲੀਆ ਅਜੇ ਵੀ ਕੋਵਿਡ-ਜ਼ੀਰੋ ਰਣਨੀਤੀ ਦਾ ਪਾਲਣ ਕਰ ਰਿਹਾ ਹੈ। ਇਸ ਤਰ੍ਹਾਂ ਰਾਜ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਆਪਣੇ ਆਗਮਨ ਕੈਪ ਅਤੇ 14 ਦਿਨਾਂ ਦੇ ਕੁਆਰੰਟੀਨ ਨਿਯਮਾਂ ਨੂੰ ਕਾਇਮ ਰੱਖੇਗਾ ਜੋ ਵੱਡੀ ਗਿਣਤੀ ਵਿੱਚ ਅੰਤਰਰਾਸ਼ਟਰੀ ਸੈਲਾਨੀਆਂ ਨੂੰ ਰਾਜ ਵਿੱਚ ਦਾਖਲ ਹੋਣ ਤੋਂ ਰੋਕ ਸਕਦਾ ਹੈ।

ਵਰਨਣਯੋਗ ਹੈ ਕਿ ਹੈ ਕਿ ਆਸਟ੍ਰੇਲੀਆ ਨੇ ਮਾਰਚ 2020 ਤੋਂ ਸਿਰਫ ਆਸਟ੍ਰੇਲੀਅਨ ਤੇ ਸਥਾਈ ਨਾਗਰਿਕਾਂ ਨੂੰ ਆਗਿਆ ਦੇਣ ਤੋਂ ਬਾਅਦ ਪੜਾਅਵਾਰ ਆਪਣੇ ਬਾਰਡਰ ਖੋਲ੍ਹੇ ਹਨ । ਇਸ ਤੋਂ ਇਲਾਵਾ ਨਵੰਬਰ 2021 ਵਿੱਚ ਸਰਕਾਰ ਵੱਲੋਂ ਸਿਰਫ ਉਨ੍ਹਾਂ ਹੁਨਰਮੰਦ ਪ੍ਰਵਾਸੀਆਂ ਅਤੇ ਵਿਦਿਆਰਥੀਆਂ ਨੂੰ ਆਗਿਆ ਦਿੱਤੀ ਗਈ ਸੀ, ਜਿਨ੍ਹਾਂ ਨੇ ਕਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਈਆਂ ਸਨ।

Related posts

Supporting Safer And Stronger Multicultural Spaces

admin

NZ GDP Grew Staggering 2.8% in Quarter

admin

Prime Minister – Opinion – Australia Day 2022

admin