Punjab

ਪ੍ਰੋ-ਚਾਂਸਲਰ ਛੀਨਾ ਅਤੇ ਉਪ-ਕੁਲਪਤੀ ਡਾ. ਮਹਿਲ ਸਿੰਘ 150 ਦੇ ਕਰੀਬ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨਗੇ

ਖ਼ਾਲਸਾ ਕਾਲਜ ਚਵਿੰਡਾ ਦੇਵੀ।

ਅੰਮ੍ਰਿਤਸਰ – ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਪਲੇਠੀ ਕਾਨਵੋਕੇਸ਼ਨ ਮੌਕੇ 150 ਦੇ ਕਰੀਬ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ। ਕਾਲਜ ਵਿਖੇ 22 ਫਰਵਰੀ ਦਿਨ ਸ਼ਨੀਵਾਰ ਨੂੰ ਕਰਵਾਏ ਜਾ ਰਹੇ ਡਿਗਰੀ ਵੰਡ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਪੁੱਜ ਰਹੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ’ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਨਾਲ ਮਿਲ ਕੇ ਐਮ. ਕਾਮ, ਬੀ. ਸੀ. ਏ., ਬੀ. ਕਾਮ, ਬੀ. ਐਸ. ਸੀ. ਅਤੇ ਬੀ. ਏ. ਵਿਸ਼ੇ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਜਾਣਗੀਆਂ। ਉਕਤ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਕਾਲਜ ਦੇ ਪ੍ਰਿੰਸੀਪਲ ਸ: ਗੁਰਦੇਵ ਸਿੰਘ ਵੱਲੋਂ ਕੀਤਾ ਗਿਆ।

ਇਸ ਮੌਕੇ ਪ੍ਰਿੰ: ਗੁਰਦੇਵ ਸਿੰਘ ਨੇ ਕਿਹਾ ਕਿ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਸ. ਰਜਿੰਦਰ ਮੋਹਨ ਸਿੰਘ ਛੀਨਾ ਦੀ ਯੋਗ ਅਗਵਾਈ ਹੇਠ ਇਹ ਕਾਲਜ ਜੋ ਕਿ ਸਾਲ 2011 ’‘ਚ ਪੇਂਡੂ ਖੇਤਰ ’ਚ ਸਥਾਪਿਤ ਕੀਤਾ ਗਿਆ ਸੀ ਅੱਜ ਵਿਦਿਆਰਥੀਆਂ ਨੂੰ ਸ਼ਹਿਰੀ ਪੱਧਰ ਦੀ ਮਿਆਰੀ ਵਿੱਦਿਆ ਪ੍ਰਦਾਨ ਕਰ ਰਿਹਾ ਹੈ ਅਤੇ ਇਲਾਕੇ ਤੋਂ ਇਲਾਵਾ ਨਾਲ ਲੱਗਦੇ ਪਿੰਡਾਂ ’ਚ ਵੀ ਆਪਣੀ ਅਦੁੱਤੀ ਦਿੱਖ ਸਿਰਜ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਨੂੰ ਅੰਧਕਾਰ ਤੋਂ ਮੁਕਤੀ ਦਿਵਾਉਣ ਲਈ ਵਿਦਿਆ ਇਕਲੌਤੀ ਮਿਸ਼ਾਲ ਹੈ। ਉਨ੍ਹਾਂ ਕਿਹਾ ਕਿ ਕਾਲਜ ’ਚ ਬੀ.ਏ, ਬੀ. ਕਾਮ, ਬੀ. ਐਸ. ਸੀ ਬੀ. ਸੀ.ਏ, ਡਿਪਲੋਮਾ ਇਨ ਸਟੀਚਿੰਗ ਐਂਡ ਟੇਲਰਿੰਗ, ਡਿਪਲੋਮਾ ਇਨ ਕੰਪਿਊਟਰ ਐਪਲੀਕੇਸ਼ਨ, ਪੋਸਟ ਗ੍ਰੈਜ਼ੂਏਸ਼ਨ ਡਿਪਲੋਮਾ ਇਨ ਗਾਰਮੈਂਟ ਕੰਨਟ੍ਰਕਸ਼ਨ ਐਂਡ ਫੈਸ਼ਨ ਡਿਜ਼ਾਈਨਿੰਗ ਆਦਿ ਕੋਰਸ ਸਫ਼ਲਤਾਪੂਰਵਕ ਚੱਲ ਰਹੇ ਹਨ। ਇਸ ਤੋਂ ਇਲਾਵਾ ਸਾਇੰਸ, ਆਰਟਸ, ਕਾਮਰਸ ਦੀਆਂ ਕਲਾਸਾਂ ਦੇ ਵਿਦਿਆਰਥੀ ਵੀ ਪੜ੍ਹਾਈ ਦੇ ਨਾਲ ਨਾਲ ਹੋਰਨਾਂ ਗਤੀਵਿਧੀਆਂ ’ਚ ਕੀਰਤੀਮਾਨ ਸਥਾਪਿਤ ਕਰ ਰਹੇ ਹਨ।

ਪ੍ਰਿੰ: ਗੁਰਦੇਵ ਸਿੰਘ ਨੇ ਕਿਹਾ ਕਿ ਕਾਲਜ ਦੇ ਵਿਦਿਆਰਥੀਆਂ ਨੂੰ ਆਪਣੇ ਗੌਰਵਮਈ ਵਿਰਸੇ ਨਾਲ ਜੋੜ ਕੇ ਰੱਖਣ ਲਈ ਸਮੇਂ-ਸਮੇਂ ਤੇ ਧਾਰਮਿਕ ਗੋਸ਼ਟੀਆਂ, ਨੈਤਿਕ ਭਾਸ਼ਣ, ਕੀਰਤਨ ਸਿਖਲਾਈ, ਦਸਤਾਰਬੰਦੀ, ਧਾਰਮਿਕ ਲੇਖ ਮੁਕਾਬਲੇ, ਗੁਰਬਾਣੀ ਕੰਠ ਮੁਕਾਬਲੇ ਆਦਿ ਨਾਲ ਸਬੰਧਿਤ ਵਿਸ਼ੇਸ਼ ਸੈਮੀਨਾਰ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮਾਂ ਖੇਡ ਹਾਕੀ ਨੂੰ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਤੱਕ ਪਹੁੰਚਾਉਣ ਲਈ ਸ: ਛੀਨਾ ਅਣਥੱਕ ਯਤਨ ਕਰ ਰਹੇ ਹਨ।

Related posts

ਭਵਾਨੀਗੜ੍ਹ ਵਿਖੇ ਨਵਾਂ ਬਣਿਆ ਸਬ-ਡਵੀਜ਼ਨਲ ਕੰਪਲੈਕਸ ਲੋਕਾਂ ਨੂੰ ਸਮਰਪਿਤ

admin

ਕੰਪਿਊਟਰ ਅਧਿਆਪਕਾਂ ਵਲੋਂ 2 ਮਾਰਚ ਨੂੰ ‘ਹੱਕ ਬਚਾਓ ਰੈਲੀ’ ਕਰਨ ਦਾ ਐਲਾਨ !

admin

ਮੁੱਖ ਮੰਤਰੀ ਨੇ 216 ਅਤਿ ਆਧੁਨਿਕ ਸਫ਼ਾਈ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ !

admin