India

ਮੱਧ ਪ੍ਰਦੇਸ਼ ’ਚ ਖੇਤੀਬਾੜੀ, ਪਸ਼ੂ ਪਾਲਣ ਅਤੇ ਸਹਿਕਾਰੀ ਖੇਤਰਾਂ ’ਚ ਬਹੁਤ ਸੰਭਾਵਨਾਵਾਂ: ਅਮਿਤ ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਐਤਵਾਰ ਨੂੰ ਭੋਪਾਲ ਦੇ ਰਵਿੰਦਰ ਭਵਨ ਵਿਖੇ ਰਾਜ ਪੱਧਰੀ ਸਹਿਕਾਰੀ ਸੰਮੇਲਨ ਦੌਰਾਨ ਇੱਕ ਲਾਭਪਾਤਰੀ ਨੂੰ ਕਿਸਾਨ ਕਾਰਡ ਵੰਡਦੇ ਹੋਏ। (ਫੋਟੋ: ਏ ਐਨ ਆਈ)

ਕੇਂਦਰੀ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਕਿਹਾ ਕਿ ਦੇਸ਼ ’ਚ ਸਹਿਕਾਰੀ ਅੰਦੋਲਨ ਲੱਗਭਗ ਖਤਮ ਹੋ ਗਿਆ ਸੀ, ਕਿਉਂਕਿ ਸਮੇਂ ਦੇ ਨਾਲ ਕਾਨੂੰਨਾਂ ’ਚ ਬਦਲਾਅ ਨਹੀਂ ਕੀਤਾ ਗਿਆ।

ਅਮਿਤ ਸ਼ਾਹ ਨੇ ਭੋਪਾਲ ’ਚ ਸੂਬਾ ਪੱਧਰੀ ਸਹਿਕਾਰੀ ਸੰਮੇਲਨ ’ਚ ਕਿਹਾ ਕਿ ਮੱਧ ਪ੍ਰਦੇਸ਼ ’ਚ ਖੇਤੀਬਾੜੀ, ਪਸ਼ੂ ਪਾਲਣ ਅਤੇ ਸਹਿਕਾਰੀ ਖੇਤਰਾਂ ’ਚ ਬਹੁਤ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਭਾਵਨਾਵਾਂ ਦਾ ਪੂਰੀ ਤਰ੍ਹਾਂ ਲਾਭ ਉਠਾਉਣ ਲਈ ਬਹੁਤ ਸਾਰਾ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ, ‘‘ਸਹਿਕਾਰੀ ਅੰਦੋਲਨ ਵਿਗੜਦਾ ਰਿਹਾ, ਕਿਉਂਕਿ ਪਹਿਲੇ ਕਾਨੂੰਨਾਂ ’ਚ ਸਮੇਂ ਅਨੁਸਾਰ ਬਦਲਾਅ ਨਹੀਂ ਕੀਤੇ ਗਏ ਪਰ ਆਜ਼ਾਦੀ ਤੋਂ 75 ਸਾਲ ਬਾਅਦ ਸਹਿਕਾਰਤਾ ਅੰਦੋਲਨ ਨੂੰ ਉਤਸ਼ਾਹ ਦੇਣ ਲਈ ਸਹਿਕਾਰਤਾ ਮੰਤਰਾਲਾ ਦਾ ਗਠਨ ਕੀਤਾ ਗਿਆ, ਜਿਸ ਨੇ ਹੁਣ ਜ਼ੋਰ ਫੜ ਲਿਆ ਹੈ।’’

ਕੇਂਦਰੀ ਸਹਿਕਾਰਤਾ ਮੰਤਰੀ ਸ਼ਾਹ ਨੇ ਕਿਹਾ ਕਿ ਸਹਿਕਾਰੀ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਦੀਆਂ ਪਿਛਲੀਆਂ ਸਰਕਾਰਾਂ ਵੱਲੋਂ ਕੋਈ ਵਿਚਾਰ ਨਹੀਂ ਕੀਤਾ ਗਿਆ ਸੀ। ਉਨ੍ਹਾਂ ਕਿਹਾ, ‘‘ਇਸ ਦਾ ਕਾਰਨ ਇਹ ਸੀ ਕਿ ਸਹਿਕਾਰਤਾ ਦੇ ਖੇਤਰ ਲਈ ਦੇਸ਼ ’ਚ ਕੋਈ ਮੰਤਰਾਲਾ ਨਹੀਂ ਸੀ। ਆਜ਼ਾਦੀ ਤੋਂ 75 ਸਾਲ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਹਿਕਾਰਤਾ ਮੰਤਰਾਲਾ ਦੀ ਸਥਾਪਨਾ ਕੀਤੀ। ਉਨ੍ਹਾਂ ਕਿਹਾ, ‘‘ਕੁਝ ਸੂਬਿਆਂ ’ਚ ਇਸ ਅੰਦੋਲਨ ਨੇ ਜ਼ੋਰ ਫੜਿਆ ਜਦੋਂ ਕਿ ਕੁਝ ਥਾਵਾਂ ’ਤੇ ਇਹ ਪੂਰੀ ਤਰ੍ਹਾਂ ਖਤਮ ਕਰ ਹੋ ਗਿਆ ਹੈ। ਇਸ ਦਾ ਮੁੱਖ ਕਾਰਨ ਇਹ ਸੀ ਕਿ ਜੋ ਕਾਨੂੰਨ ਸਮੇਂ ਦੇ ਨਾਲ ਬਦਲਣੇ ਚਾਹੀਦੇ ਸਨ, ਉਹ ਨਹੀਂ ਬਦਲੇ।’’

ਇਸ ਤੋਂ ਪਹਿਲਾਂ ਰਾਸ਼ਟਰੀ ਡੇਅਰੀ ਵਿਕਾਸ ਬੋਰਡ (ਐੱਨ. ਡੀ. ਡੀ. ਬੀ.) ਨੇ ਮੱਧ ਪ੍ਰਦੇਸ਼ ਰਾਜ ਸਹਿਕਾਰੀ ਦੁੱਧ ਫੈੱਡਰੇਸ਼ਨ ਨਾਲ ਸੂਬੇ ’ਚ ਦੁੱਧ ਉਤਪਾਦਨ ਵਧਾਉਣ ਲਈ ਇਕ ਸਮਝੌਤੇ ’ਤੇ ਦਸਤਖ਼ਤ ਕੀਤੇ। ਸਹਿਕਾਰੀ ਸੰਮੇਲਨ ’ਚ ਸ਼ਾਹ ਦੀ ਮੌਜੂਦਗੀ ’ਚ ਸਮਝੌਤੇ ’ਤੇ ਦਸਤਖਤ ਕੀਤੇ ਗਏ।

Related posts

ਭਾਰਤ ਵਲੋਂ 32,000 ਫੁੱਟ ਦੀ ਉਚਾਈ ‘ਤੇ ਸਵਦੇਸ਼ੀ ਫੌਜੀ ਲੜਾਈ ਪੈਰਾਸ਼ੂਟ ਪ੍ਰਣਾਲੀ ਦਾ ਸਫਲਤਾਪੂਰਵਕ ਟੈਸਟ

admin

ਭਾਰਤੀ ਫੌਜ ਨੂੰ ਆਧੁਨਿਕ ਹਥਿਆਰਾਂ ਨਾਲ ਲੈਸ ਕਰਨ ਲਈ ਦੋ ਸੌਦਿਆਂ ਨੂੰ ਅੰਤਿਮ ਰੂਪ ਦਿੱਤਾ

admin

Emirates Illuminates Skies with Diwali Celebrations Onboard and in Lounges

admin