ਨਵੀਂ ਦਿੱਲੀ – ਦੁਨੀਆ ’ਚ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਸਬੰਧੀ ਫੈਲੀ ਦਹਿਸ਼ਤ ਵਿਚਾਲੇ ਦੇਸ਼ ’ਚ ਹਾਲਾਤ ਬਿਹਤਰ ਹੁੰਦੇ ਨਜ਼ਰ ਆ ਰਹੇ ਹਨ। ਕੋਰੋਨਾ ਇਨਫੈਕਸ਼ਨ ਦੇ ਸਰਗਰਮ ਮਾਮਲੇ ਘੱਟ ਕੇ ਇਕ ਲੱਖ ਰਹਿ ਗਏ ਹਨ। ਇਨਫੈਕਸ਼ਨ ਦੇ ਨਵੇਂ ਮਾਮਲੇ ਵੀ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ 10 ਹਜ਼ਾਰ ਤੋਂ ਘੱਟ ਹਨ। ਮਿ੍ਰਤਕਾਂ ਦੀ ਗਿਣਤੀ ਵੀ 200 ਤੋਂ ਘੱਟ ਹੈ ਤੇ ਮਰੀਜ਼ਾਂ ਦੇ ਉਭਰਨ ਦੀ ਦਰ ਵੀ ਵੱਧ ਗਈ ਹੈ।ਕੇਂਦਰੀ ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਸਵੇਰੇ ਅੱਠ ਵਜੇ ਅਪਡੇਟ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ’ਚ ਸਰਗਰਮ ਮਾਮਲੇ 3316 ਘੱਟ ਹੋਏ ਹਨ ਤੇ ਮੌਜੂਦਾ ਸਮੇਂ ਇਨ੍ਹਾਂ ਦੀ ਗਿਣਤੀ 100543 ਰਹਿ ਗਈ ਹੈ ਜੋ ਕੁੱਲ ਮਾਮਲਿਆਂ ਦਾ 0.29 ਫ਼ੀਸਦੀ ਹੈ। ਇਸ ਦੌਰਾਨ 6990 ਨਵੇਂ ਮਾਮਲੇ ਮਿਲੇ ਹਨ ਜੋ 551 ਦਿਨਾਂ ’ਚ ਸਭ ਤੋਂ ਘੱਟ ਹਨ ਤੇ 190 ਲੋਕਾਂ ਦੀ ਮੌਤ ਹੋਈ ਹੈ।ਕਰਨਾਟਕ ਦੇ ਹਾਸਨ ਜ਼ਿਲ੍ਹੇ ਦੇ ਇਕ ਸਰਕਾਰੀ ਹੋਸਟਲ ’ਚ 13 ਲੜਕੇ ਕੋਰੋਨਾ ਪੀੜਤ ਪਾਏ ਗਏ ਹਨ। ਚਾਮਰਾਜਨਗਰ ਮੈਡੀਕਲ ਸਾਇੰਸ ਇੰਸਟੀਚਿਊਟ ’ਚ ਵੀ ਮੈਡੀਕਲ ਦੇ ਸੱਤ ਵਿਦਿਆਰਥੀ ਮਿਲੇ ਹਨ। ਸਾਰੇ ਮਰੀਜ਼ਾਂ ਨੂੰ ਕੋਰੋਨਾ ਕੇਅਰ ਸੈਂਟਰ ’ਚ ਰੱਖਿਆ ਗਿਆ ਹੈ ਤੇ ਸੰਸਥਾ ਨੂੰ ਸੀਲ ਕਰ ਦਿੱਤਾ ਗਿਆ ਹੈ।ਕੋਵਿਨ ਪੋਰਟਲ ਦੇ ਸ਼ਾਮ ਛੇ ਵਜੇ ਦੇ ਅੰਕੜਿਆਂ ਮੁਤਾਬਕ ਹੁਣ ਤਕ ਕੋਰੋਨਾ ਰੋਕੂ ਵੈਕਸੀਨ ਦੀਆਂ ਕੁੱਲ 124.05 ਕਰੋੜ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ’ਚ 79.02 ਕਰੋੜ ਪਹਿਲੀ ਤੇ 45.03 ਕਰੋੜ ਦੂਜੀ ਡੋਜ਼ ਸ਼ਾਮਲ ਹੈ।
previous post