ਨਵੀਂ ਦਿੱਲੀ – ਕੋਰੋਨਾ ਵਾਇਰਸ ਨੇ ਦੇਸ਼ ’ਚ ਤੀਸਰੀ ਲਹਿਰ ਨੇ ਦਸਤਕ ਦੇ ਦਿੱਤੀ ਹੈ। ਇਕ ਹੀ ਦਿਨ ’ਚ ਕੋਰੋਨਾ ਦੇ ਮਾਮਲਿਆਂ ’ਚ ਵੱਡਾ ਉਛਾਲ ਦੇਖਣ ਨੂੰ ਮਿਲਿਆ ਹੈ। ਬੀਤੇ 24 ਘੰਟਿਆਂ ’ਚ ਕੋਰੋਨਾ ਦੇ 58 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਨੇ ਬੁੱਧਵਾਰ ਸਵੇਰੇ ਦੱਸਿਆ ਹੈ ਕਿ 24 ਘੰਟੇ ’ਚ ਦੇਸ਼ ’ਚ ਕੋਰੋਨਾ ਦੇ 58,097 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 15,389 ਠੀਕ ਵੀ ਹੋਏ ਹਨ ਤੇ 534 ਮਰੀਜ਼ਾਂ ਦੀ ਮੌਤ ਵੀ ਹੋਈ ਹੈ। ਦੇਸ਼ ’ਚ ਐਕਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 2,14,004 ਹੋ ਗਈ ਹੈ। ਮੰਤਰਾਲੇ ਨੇ ਦੱਸਿਆ ਕਿ ਹੁਣ ਤਕ ਕੋਰੋਨਾ ਨਾਲ 3 ਕਰੋੜ 43 ਲੱਖ 21 ਹਜ਼ਾਰ 803 ਲੋਕ ਠੀਕ ਹੋ ਚੁੱਕੇ ਹਨ। ਇਸ ਤੋਂ ਇਲਾਵਾ ਕੁੱਲ 4 ਲੱਖ 82 ਹਜ਼ਾਰ 551 ਮਰੀਜ਼ ਆਪਣੀ ਜਾਨ ਗਵਾ ਚੁੱਕੇ ਹਨ। ਕੋਰੋਨਾ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ ’ਚ ਕਾਫ਼ੀ ਵਾਧਾ ਦੇਖਣ ਨੂੰ ਮਿਲਿਆ ਹੈ। ਸੋਮਵਾਰ ਦੇ ਮੁਕਾਬਲੇ ਮੰਗਲਵਾਰ ਨੂੰ ਮ੍ਰਿਤਕਾਂ ਦੀ ਗਿਣਤੀ ਦੁੱਗਣੀ ਹੋ ਗਈ ਹੈ। ਸੋਮਵਾਰ ਨੂੰ ਜਿੱਥੇ ਕੋਰੋਨਾ ਦੇ ਕਾਰਨ 247 ਮਰੀਜ਼ਾਂ ਦੀ ਮੌਤ ਹੋਈ ਸੀ ਉੱਥੇ ਹੀ ਮੰਗਲਵਾਰ ਨੂੰ 534 ਮਰੀਜ਼ਾਂ ਦੀ ਮੌਤ ਹੋਈ ਹੈ।