India

27 ਸਤੰਬਰ ਨੂੰ ਦੇਸ਼ ਭਰ ‘ਚ ਕਿਸਾਨਾਂ ਦਾ ‘ਭਾਰਤ ਬੰਦ

ਨਵੀਂ ਦਿੱਲੀ – ਦੇਸ਼ ਭਰ ਵਿਚ ਇਕ ਵਾਰ ਫਿਰ ਕਿਸਾਨਾਂਦਾ ਭਾਰਤ ਬੰਦ ਹੋਣ ਜਾ ਰਿਹਾ ਹੈ। 27 ਸਤੰਬਰ ਨੂੰ ਦੇਸ਼ ਭਰ ਦੇ ਕਿਸਾਨਾਂ ਨੇ ਭਾਰਤ ਬੰਦ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਇਹ ਬਾਰਤ ਬੰਦ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਹੈ। ਤਿੰਨਾਂ ਨਵੇਂ ਖੇਤੀ ਕਾਨੂੰਨਾਂ ਨੂੰ ਪਾਸ ਹੋਏ ਇਕ ਸਾਲ ਤੋਂ ਉੱਪਰ ਹੋ ਗਿਆ ਹੈ। ਕਿਸਾਨ ਇਨ੍ਹਾਂ ਕਾਨੂੰਨਾਂ ਖਿਲਾਫ਼ ਦਿੱਲੀ ਨਾਲ ਲਗਦੀਆਂ ਹੱਦਾਂ ‘ਤੇਕ ਰੀਬ ਇਕ ਸਾਲ ਤੋਂ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਦੀਆਂ ਹੱਦਾਂ ‘ਤੇ ਦੇਸ਼ ਭਰ ਦੇ ਕਿਸਾਨਾਂ ਨੇ ਡੇਰਾ ਲਾਇਆ ਹੋਇਆ ਹੈ। ਉੱਥੇ ਹੀ ਦੇਸ਼ ਦੇ ਅਲੱਗ-ਅਲੱਗ ਸੂਬਿਆਂ ‘ਚ ਵੀ ਕਿਸਾਨ ਜਗ੍ਹਾ-ਜਗ੍ਹਾ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

ਸੰਯੁਕਤ ਕਿਸਾਨ ਮੋਰਚਾ ਨੇ 27 ਸਤੰਬਰ ਨੂੰ ਦੇਸ਼ ਭਰ ਵਿਚ ਭਾਰਤ ਬੰਦ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਤੋਂ ਇਲਾਵਾ ਕਈ ਹੋਰ ਕਿਸਾਨ ਸੰਗਠਨ ਵੀ ਇਸ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਣਗੇ। ਕਿਸਾਨ ਸੰਗਠਨ ਨੇ ਕਿਹਾ ਕਿ ਭਾਰਤ ਬੰਦ ਸ਼ਾਂਤੀਪੂਰਨ ਹੋਵੇਗਾ। 27 ਸਤੰਬਰ ਨੂੰ ਭਾਰਤ ਬੰਦ ਸਵੇਰੇ 6 ਵਜੇ ਤੋਂ ਸ਼ੁਰੂ ਹੋਵੇਗਾ ਤੇ ਇਹ ਸ਼ਾਮ ਚਾਰ ਵਜੇ ਤਕ ਜਾਰੀ ਰਹੇਗਾ। ਇਸ ਦੌਰਾਨ ਕਈ ਤਰ੍ਹਾਂ ਦੀ ਆਵਾਜਾਈ ‘ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਰਹੇਗੀ। ਕੇਂਦਰ ਅਤੇ ਸੂਬਾ ਸਰਕਾਰ ਦੇ ਦਫ਼ਤਰਾਂ, ਬਾਜ਼ਾਰਾਂ, ਦੁਕਾਨਾਂ, ਕਾਰਖਾਨਿਆਂ, ਸਕੂਲਾਂ, ਕਾਲਜਾਂ ਤੇ ਹੋਰ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਾਰਤ ਬੰਦ ਦੌਰਾਨ ਐਂਬੂਲੈਂਸ ਤੇ ਫਾਇਰ ਬ੍ਰਿਗੇਡ ਸੇਵਾਵਾਂ ਸਮੇਤ ਐਮਰਜੈਂਸੀ ਸੇਵਾਵਾਂ ਦੀ ਇਜਾਜ਼ਤ ਹੋਵੇਗੀ।

  • ਕੇਂਦਰ ਅਤੇ ਸੂਬਾ ਸਰਕਾਰ ਦੇ ਸਾਰੇ ਦਫ਼ਤਰ ਤੇ ਸੰਸਥਾਵਾਂ।
  • ਬਾਜ਼ਾਰ, ਦੁਕਾਨਾਂ ਤੇ ਉਦਯੋਗ- ਸਕੂਲ, ਕਾਲਜ, ਯੂਨੀਵਰਸਿਟੀ ਤੇ ਹਰ ਤਰ੍ਹੇ ਦੇ ਵਿਦਿਅਕ ਅਦਾਰੇ।
  • ਹਰ ਤਰ੍ਹਾਂ ਦਾ ਜਨਤਕ ਆਵਾਜਾਈ ਤੇ ਨਿੱਜੀ ਵਾਹਨ।
  • ਕਿਸੇ ਵੀ ਤਰ੍ਹਾਂ ਦਾ ਸਰਕਾਰੀ ਜਾਂ ਗ਼ੈਰ-ਸਰਕਾਰੀ ਜਨਤਕ ਪ੍ਰੋਗਰਾਮ।
  • ਹਸਪਤਾਲ, ਮੈਡੀਕਲ ਸਟੋਰ, ਐਂਬੂਲੈਂਸ ਤੇ ਕੋਈ ਵੀ ਮੈਡੀਕਲ ਸੇਵਾ।
  • ਕਿਸੇ ਵੀ ਤਰ੍ਹਾਂ ਦੀ ਜਨਤਕ (ਫਾਇਰ ਬ੍ਰਿਗੇਡ, ਆਫ਼ਤ ਰਾਹਤ ਆਦਿ) ਜਾਂ ਨਿੱਜੀ ਐਮਰਜੈਂਸੀ (ਮੌਤ, ਬਿਮਾਰੀ, ਵਿਆਹ ਆਦਿ)।
  • ਸਥਾਨਕ ਸੰਗਠਨਾਂ ਵੱਲੋਂ ਦਿੱਤੀ ਗਈ ਹੋਰ ਕੋਈ ਵੀ ਛੋਟ।

ਸੰਯੁਕਤ ਕਿਸਾਨ ਮੋਰਚੇ ਨੇ ਆਪਣੇ ਦਫ਼ਤਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਮੋਰਚੇ ਨੇ ਕਿਹਾ ਹੈ ਕਿ ਬੰਦ ਦੌਰਾਨ ਲੋਕਾਂ ਨੂੰ ਸਵੈ-ਇੱਛਾ ਨਾਲ ਸਭ ਕੁਝ ਬੰਦਲ ਕਰਨ ਦੀ ਅਪੀਲ ਕੀਤੀ ਜਾਵੇ। ਕਿਸੇ ਤਰ੍ਹਾਂ ਦੀ ਜ਼ਬਰਦਸਤੀ ਨਾ ਕੀਤੀ ਜਾਵੇ। ਇਸੇ ਅੰਦੋਲਤ ‘ਚ ਕਿਸੇ ਵੀ ਤਰ੍ਹਾਂ ਦੀ ਹਿੰਸਾਂ ਜਾਂ ਭੰਨਤੋੜ ਨਾ ਹੋਵੇ। ਨਾਲ ਹੀ ਕਿਹਾ ਗਿਆ ਹੈ ਕਿ ਇਹ ਬੰਦ ਸਰਕਾਰ ਖਿਲਾਫ਼ ਹੈ, ਜਨਤਾ ਖਿਲਾਫ਼ ਨਹੀਂ।

Related posts

ਪੰਜਾਬ ਦੇ 23 ਜਿਲ੍ਹੇ ਹੜ੍ਹਾਂ ਦੀ ਮਾਰ ਹੇਠ : ਦਿੱਲੀ ਵਿੱਚ ਵੀ ਹਾਲਾਤ ਗੰਭੀਰ !

admin

INDIA’S GLOBAL SUPERSTAR BRINGS EPIC NEW TOUR, AURA 2025 TO AUSTRALIA & NEW ZEALAND FIRST EVER INDIAN ARTIST TO HEADLINE AUSTRALIAN STADIUMS

admin

ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਨੇ 2040 ਦੀ ਚੰਦਰਮਾ ‘ਤੇ ਲੈਂਡਿੰਗ ਦਾ ਸੁਨੇਹਾ ਦਿੱਤਾ !

admin