International

29 ਸਤੰਬਰ ਤੋਂ ਨਿਊਜ਼ੀਲੈਂਡ ਦੀਆਂ ਘੜੀਆਂ ਇਕ ਘੰਟਾ ਅੱਗੇ ਹੋ ਜਾਣਗੀਆਂ

ਵੈਲਿੰਗਟਨ – ਨਿਊਜ਼ੀਲੈਂਡ ਵਿਚ ਡੇਅ ਲਾਈਟ ਸੇਵਿੰਗ ਤਹਿਤ ਘੜੀਆਂ ਦਾ ਸਮਾਂ ਇਸ ਮਹੀਨੇ 29 ਸਤੰਬਰ ਦਿਨ ਐਤਵਾਰ ਨੂੰ ਤੜਕੇ ਸਵੇਰੇ 2 ਵਜੇ ਇਕ ਘੰਟਾ ਅੱਗੇ ਕਰ ਦਿਤਾ ਜਾਵੇਗਾ। ਇਸ ਦੇ ਨਾਲ ਹੀ ਛੇ ਕੁ ਮਹੀਨਿਆਂ ਦੀ ਚੱਲ ਰਹੀ ਡੇਅ ਲਾਈਟ ਸੇਵਿੰਗ ਸ਼ੁਰੂ ਹੋ ਜਾਵੇਗੀ।ਇਹ ਸਮਾਂ ਇਸੇ ਤਰ੍ਹਾਂ 06 ਅਪ੍ਰੈਲ 2025 ਤਕ ਜਾਰੀ ਰਹੇਗਾ ਅਤੇ ਫਿਰ ਘੜੀਆਂ ਇਕ ਘੰਟਾ ਪਿੱਛੇ ਕਰ ਦਿਤੀਆਂ ਜਾਣਗੀਆਂ ਤੇ ਡੇਅ ਲਾਈਟ ਸੇਵਿੰਗ ਖ਼ਤਮ ਹੋਵੇਗੀ। ਆਮ ਤੌਰ ’ਤੇ ਲੋਕਾਂ ਨੂੰ ਸਲਾਹ ਦਿਤੀ ਜਾਂਦੀ ਹੈ ਕਿ ਉਹ ਇਕ ਦਿਨ ਪਹਿਲਾਂ ਯਾਨਿ ਕਿ ਸਨਿਚਰਵਾਰ (28 ਸਤੰਬਰ) ਨੂੰ ਸੌਣ ਤੋਂ ਪਹਿਲਾਂ ਅਪਣੀਆਂ ਚਾਬੀ ਵਾਲੀਆਂ ਘੜੀਆਂ ਤੇ ਕੰਧ ਘੜੀਆਂ (ਟਾਈਮਪੀਸ) ਇਕ ਘੰਟਾ ਅੱਗੇ ਕਰ ਲੈਣ ਤਾਂ ਕਿ ਉਨ੍ਹਾਂ ਨੂੰ ਸਵੇਰੇ ਉਠਣ ਸਾਰ ਬਦਲਿਆ ਹੋਇਆ ਸਮਾਂ ਮਿਲ ਸਕੇ।ਸਮਾਰਟਫ਼ੋਨਾਂ ਉਤੇ ਇਹ ਸਮਾਂ ਅਕਸਰ ਅਪਣੇ ਆਪ ਬਦਲ ਜਾਂਦਾ ਹੈ। 29 ਸਤੰਬਰ ਨੂੰ ਸੂਰਜ ਸਵੇਰੇ 6.01 ਵਜੇ ਦੀ ਥਾਂ 6.59 ਉਤੇ ਚੜ੍ਹੇਗਾ ਅਤੇ ਸ਼ਾਮ 7.23 ਮਿੰਟ ਉਤੇ ਮਿਟੇਗਾ।

Related posts

HAPPY DIWALI 2025 !

admin

ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਹਰੀਨੀ ਅਮਰਾਸੂਰੀਆ ਦਾ ਭਾਰਤ ਦਾ ਪਹਿਲਾ ਦੌਰਾ ਅੱਜ ਤੋਂ

admin

ਭਾਰਤ-ਕੈਨੇਡਾ ਆਪਸੀ ਸਾਂਝ ਨੂੰ ਅੱਗੇ ਵਧਾਉਣ ਲਈ ‘ਰੀਸੈਟ ਅਤੇ ਪੁਨਰ ਸੁਰਜੀਤ’ ਪ੍ਰੋਸੈਸ ਲਈ ਸਹਿਮਤ !

admin