Punjab

5 ਮਾਰਚ ਨੂੰ ਚੰਡੀਗੜ੍ਹ ਵਿਖੇ ਧਰਨਾ ਲਾਵਾਂਗੇ: ਐਸਕੇਐਮ

ਚੰਡੀਗੜ੍ਹ – ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨਾਲ ਐਸਕੇਐਮ ਨਾਲ ਮੀਟਿੰਗ ਕੀਤੀ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਐਸਕੇਐਮ ਦੇ ਆਗੂਆਂ ਨੇ ਪ੍ਰੈਸ ਵਾਰਤਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਐਸਕੇਐਮ ਤੇ ਸਰਕਾਰ ਵਿਚਾਲੇ ਸਹਿਮਤੀ ਨਹੀਂ ਬਣੀ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਅਸੀਂ 5 ਮਾਰਚ ਨੂੰ ਚੰਡੀਗੜ੍ਹ ਵਿਖੇ ਧਰਨਾ ਲਾਵਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਇਕ ਮੰਗ ਝੋਨੇ ਦੀ ਲਵਾਈ 1 ਮਾਰਚ ਤੋਂ ਲਵਾਈ ਉੱਤੇ ਸਹਿਮਤੀ ਬਣੀ ਸੀ ਪਰ ਅੰਤ ਵਿੱਚ ਮੀਟਿੰਗ ਵਿਚ ਕੋਈ ਖਾਸ ਹੱਲ ਨਹੀਂ ਨਿਕਲ ਸਕਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਮੀਟਿੰਗ ਬੇਸਿੱਟਾ ਰਹੀ ਹੈ। ਮੀਟਿੰਗ ਦੌਰਾਨ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਧਾਲੀਵਾਲ, ਗ੍ਰਹਿ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਕਈ ਮੰਗਾਂ ‘ਤੇ ਚਰਚਾ ਕੀਤੀ ਗਈ ਹੈ।

ਇਸ ਤੋਂ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਮੀਡੀਆ ਸਾਹਮਣੇ ਦੱਸਿਆ ਕਿ ਮੁੱਖ-ਮੰਤਰੀ ਨੂੰ ਕਿਸੇ ਗੱਲ ਉੱਤੇ ਗ਼ੁੱਸਾ ਆ ਗਿਆ ਅਤੇ ਧਰਨੇ ਦੀ ਗੱਲ ‘ਤੇ ਕਿਹਾ ਕਿ ਜੋ ਕਰਨਾ ਕਰ ਲਵੋ। ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਹੈ ਕਿ ਅਸੀਂ 5 ਮਾਰਚ ਨੂੰ ਚੰਡੀਗੜ੍ਹ ਵਿਖੇ ਧਰਨਾ ਲਵਾਂਗੇ। ਉਨ੍ਹਾਂ ਨੇ ਕਿਹਾ ਹੈ ਕਿ 1 ਮੰਗ ਉੱਤੇ ਸਹਿਮਤੀ ਬਣੀ ਸੀ ਬਆਦ ਵਿੱਚ ਉਹ ਵੀ ਰੱਦ ਹੋ ਗਈ।

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਲਿਖਿਆ ਹੈ ਕਿ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਵਿੱਚ ਮੈਂ ਕਿਸਾਨ ਜਥੇਬੰਦੀਆਂ ਦੇ ਸਾਰੇ ਸਤਿਕਾਰਯੋਗ ਆਗੂਆਂ ਨੂੰ ਅਪੀਲ ਕੀਤੀ ਕਿ ਚੱਕਾ ਜਾਮ ਕਰਨਾ, ਸੜਕਾਂ ਤੇ ਰੇਲਾਂ ਰੋਕਣੀਆਂ ਜਾਂ ਪੰਜਾਬ ਬੰਦ ਕਰਨਾ, ਕਿਸੇ ਮਸਲੇ ਦਾ ਹੱਲ ਨਹੀਂ ਹੈ। ਇਹਨਾਂ ਸਭ ਨਾਲ ਆਮ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈਂਦਾ ਹੈ। ਸਮਾਜ ਦੇ ਬਾਕੀ ਵਰਗਾਂ ਦੇ ਕੰਮਾਂ ਅਤੇ ਕਾਰੋਬਾਰਾਂ ‘ਤੇ ਵੀ ਬਹੁਤ ਅਸਰ ਪੈਂਦਾ ਹੈ, ਇਸਦਾ ਵੀ ਆਪਾਂ ਖਿਆਲ ਕਰੀਏ।

Related posts

ਪਹਿਲਾਂ ਅਸਾਮ, ਫਿਰ ਪੰਜਾਬ, ਹੁਣ ਉੱਤਰਾਖੰਡ… ਕਸਰ ਨਾ ਰਹਿ ਜਾਵੇ, ਕਾਂਗਰਸ ਸਾਂਸਦ ਮਨੀਸ ਤਿਵਾੜੀ ਨੇ ਲਈ ਚੁਟਕੀ

Bunty

ਪਿੰਡਾਂ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀ ਛੱਡਾਗੇ- ਹਰਜੋਤ ਬੈਂਸ 

Bunty

ਦਰਿਆਵਾਂ ਦੇ ਰੁਖ਼ ਬਦਲ ਸਕਦਾ ਹੈ ਮੀਡੀਆ-ਕੁਲਦੀਪ ਸਿੰਘ ਧਾਲੀਵਾਲ

Bunty