Punjab

541 ਸ਼ਰਧਾਲੂਆਂ ਦਾ ਜਥਾ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ‘ਚ ਗੁਰਧਾਮਾਂ ਦੇ ਦਰਸ਼ਨ ਕਰਨ ਜਾਵੇਗਾ

ਗੁਰਦੁਆਰਾ ਡੇਹਰਾ ਸਾਹਿਬ ਲਹੌਰ, ਪਾਕਿਸਤਾਨ।

ਅੰਮ੍ਰਿਤਸਰ – ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਅਤੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ 541 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ ਹੋਵੇਗਾ। ਇਸ ਸਬੰਧੀ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਇਹ ਜੱਥਾ 10 ਜੂਨ ਨੂੰ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਇਸ ਯਾਤਰਾ ਲਈ ਕੁੱਲ 561 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਕੋਲ ਵੀਜ਼ਾ ਜਾਰੀ ਕਰਨ ਲਈ ਭੇਜੇ ਗਏ ਸਨ।ਇਨ੍ਹਾਂ ਵਿੱਚੋਂ 541 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕਰ ਦਿੱਤਾ ਗਿਆ ਹੈ, ਜਦਕਿ 20 ਸ਼ਰਧਾਲੂਆਂ ਨੂੰ ਇਸ ਵਾਰ ਵੀਜ਼ਾ ਨਹੀਂ ਮਿਲ ਸਕਿਆ। ਸ਼੍ਰੋਮਣੀ ਕਮੇਟੀ ਨੇ ਵੀਜ਼ਾ ਨਾ ਮਿਲਣ ਵਾਲੇ ਸ਼ਰਧਾਲੂਆਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਹੈ।ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ਾ ਮਿਲ ਚੁੱਕਾ ਹੈ, ਉਹ 9 ਜੂਨ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰ ਸਕਦੇ ਹਨ। ਕਮੇਟੀ ਵੱਲੋਂ ਯਾਤਰਾ ਨਾਲ ਸਬੰਧਤ ਹੋਰ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਪਾਕਿਸਤਾਨ ਵਿੱਚ 18 ਜੂਨ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਮੁੱਖ ਧਾਰਮਿਕ ਸਮਾਗਮ ਕਰਵਾਏ ਜਾਣਗੇ। ਇਸ ਦੌਰਾਨ ਜਥਾ ਪਾਕਿਸਤਾਨ ਵਿੱਚ ਸਥਿਤ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰੇਗਾ ਅਤੇ ਧਾਰਮਿਕ ਸਮਾਗਮਾਂ ਵਿੱਚ ਸ਼ਮੂਲੀਅਤ ਕਰੇਗਾ। ਯਾਤਰਾ ਪੂਰੀ ਕਰਨ ਤੋਂ ਬਾਅਦ ਜਥਾ 19 ਜੂਨ ਨੂੰ ਵਾਪਸ ਭਾਰਤ ਪਰਤੇਗਾ।

Related posts

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦਵਿੰਦਰ ਯਾਦਵ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਬੜਿੰਗ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ

Bunty

‘ਹਮ ਆਹ ਭੀ ਭਰਤੇ ਹੈਂ ਤੋ ਹੋ ਜਾਤੇ ਹੈਂ ਬਦਨਾਮ . . . !

Bunty

ਪ੍ਰਚਾਰ ਦੇ ਆਖ਼ਰੀ ਦਿਨ ਮੁੱਖ ਮੰਤਰੀ ਨੇ ਮਹਿੰਦਰ ਭਗਤ ਲਈ ਮੰਗੀਆਂ ਵੋਟਾਂ

Bunty