Punjab

7 ਮੈਂਬਰੀ ਕਮੇਟੀ ਕਰੇਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬੇਅਦਬੀ ਮਾਮਲਿਆਂ ਦੀ ਜਾਂਚ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਿਛਲੇ ਦਿਨੀਂ ਸਰੋਵਰ ਵਿਚ ਗੁਰਬਾਣੀ ਦਾ ਗੁਟਕਾ ਸਾਹਿਬ ਸੁੱਟਣ ਅਤੇ ਇਕ ਵਿਅਕਤੀ ਵੱਲੋਂ ਜੰਗਲਾ ਟੱਪ ਕੇ ਬੇਅਦਬੀ ਦੀ ਕੀਤੀ ਕੋਸ਼ਿਸ਼ ਦੀਆਂ ਘਟਨਾਵਾਂ ਦੀ ਜਾਂਚ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਕਮੇਟੀ ਗਠਿਤ ਕੀਤੀ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਕਮੇਟੀ ਦੇ ਗਠਨ ਸਬੰਧੀ ਦਫ਼ਤਰੀ ਆਦੇਸ਼ ਜਾਰੀ ਕੀਤੇ ਹਨ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਮੇਟੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਉੱਘੇ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੂੰ ਸ਼ਾਮਲ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੂੰ ਇਸ ਕਮੇਟੀ ਦੇ ਕੋਆਰਡੀਨੇਟਰ ਲਗਾਇਆ ਹੈ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin