Punjab

7 ਰੋਜ਼ਾ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ !

ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ. ਟੀ. ਰੋਡ ਵਿਖੇ ਕਰਵਾਏ ਗਏ ਫੈਕਲਟੀ ਪ੍ਰੋਗਰਾਮ ਦੌਰਾਨ ਡਾ. ਖੁਸ਼ਵਿੰਦਰ ਕੁਮਾਰ ਆਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਦੇ ਹੋਏ ਨਾਲ ਹੋਰ ਸਟਾਫ਼।

ਅੰਮ੍ਰਿਤਸਰ – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ. ਟੀ. ਰੋਡ ਵਿਖੇ ਸਕੂਲ ਅਤੇ ਉੱਚ ਸਿੱਖਿਆ ਦੇ ਪਾਠਕ੍ਰਮ ਅਤੇ ਸਿੱਖਿਆ ਸ਼ਾਸਤਰ ’ਚ ਆ ਰਹੇ ਬਦਲਾਅ ਦੇ ਅਨੁਕੂਲ ਅਧਿਆਪਕ ਸਿੱਖਿਅਕਾ ਦੀ ਤਿਆਰੀ ਦੇ ਵਿਸ਼ੇ ’ਤੇ 7 ਰੋਜ਼ਾ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ। ਖ਼ਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਦੇ ਸਹਿਯੋਗ ਨਾਲ ਕਰਵਾਏ ਉਕਤ ਪ੍ਰੋਗਰਾਮ ਦਾ ਉਦਘਾਟਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਿੱਖਿਆ ਵਿਭਾਗ ਮੁੱਖੀ ਲੈਕਚਰ ਪ੍ਰੋਫੈਸਰ (ਡਾ.) ਅਮਿਤ ਕੌਟਸ ਵੱਲੋਂ ਕੀਤਾ ਗਿਆ।

ਇਸ ਮੌਕੇ ਡਾ. ਕੁਮਾਰ ਨੇ ਸਵਾਗਤੀ ਭਾਸ਼ਣ ’ਚ ਜਿੱਥੇ ਨਵੀਂ ਸਿੱਖਿਆ ਨੀਤੀ-2020 ਦੇ ਨਾਲ ਸਿੱਖਿਆ ਦੇ ਖੇਤਰ ’ਚ ਆ ਰਹੇ ਬਦਲਾਵਾਂ ਸਬੰਧੀ ਚਰਚਾ ਕੀਤੀ, ਉੱਥੇ ਸਮੂਹ ਅਧਿਆਪਕਾਂ ਨੂੰ ਭਵਿੱਖ ’ਚ ਆਉਣ ਵਾਲੀਆਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਵਿਸ਼ੇਸ਼ ਤਿਆਰੀ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਉਕਤ ਪ੍ਰੋਗਰਾਮ ਦੌਰਾਨ ਸਮੂਹ ਰਿਸੋਰਸ ਪਰਸਨ ਨੇ ਸਕੂਲੀ ਅਤੇ ਉੱਚ ਸਿੱਖਿਆ ’ਤੇ ਨਵੀਂ ਸਿੱਖਿਆ ਨੀਤੀ-2020 ਅਤੇ ਰਾਸ਼ਟਰੀ ਪਾਠਕ੍ਰਮ-2023 ਦੇ ਪੈਣ ਵਾਲੇ ਪ੍ਰਭਾਵਾਂ ਬਾਰੇ ਚਰਚਾ ਕਰਦਿਆਂ ਹੋਇਆ ਮੁੱਖ ਵਿਸ਼ੇ ‘ਸਕੂਲ ਕੁਆਲਟੀ ਐਡ ਐਸ਼ੋਰੈਂਸ ਫਰੇਮਵਰਕ, ਕੌਸ਼ਲ ਅਧਾਰਿਤ ਮੁਲਾਂਕਣ ਆਨਲਾਈਨ ਸਿੱਖਿਆ, ਵਿਦਿਆਰਥੀਆਂ ਦੀ ਯੋਗ ਅਗਵਾਈ ਅਤੇ ਸਕੂਲੀ ਸਿੱਖਿਆ ’ਚ ਵਰਤੀਆਂ ਜਾਣ ਵਾਲੀਆਂ ਅਧਿਆਪਨ ਵਿਧੀਆਂ’ ਸਬੰਧੀ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਨੇ ਸਿੱਖਿਆ ਦੇ ਖੇਤਰ ’ਚ ਆ ਰਹੀਆਂ ਚੁਣੌਤੀਆਂ ਅਤੇ ਦਰਪੇਸ਼ ਸਮੱਸਿਆਵਾਂ ਬਾਰੇ ਚਰਚਾ ਕਰਕੇ ਉਨ੍ਹਾਂ ਦੇ ਹੱਲ ਲੱਭਣ ਦਾ ਯਤਨ ਕੀਤਾ। ਪ੍ਰੋਗਰਾਮ ਦੇ ਅੰਤਿਮ ਦਿਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ ਤੋਂ ਬਿਜ਼ਨਸ ਅਤੇ ਮੈਨੇਜ਼ਮੈਂਟ ਵਿਭਾਗ ਦੇ ਡਾ. ਪਵਨ ਕੁਮਾਰ ਨੇ ਆਪਣੇ ਵਿਚਾਰ ਪੇਸ਼ ਕਰਕੇ ਪ੍ਰੋਗਰਾਮ ਨੂੰ ਸੰਪੂਰਨ ਕੀਤਾ।

ਪ੍ਰੋਗਰਾਮ ’ਚ ਸਕੂਲੀ ਅਤੇ ਉਚੇਰੀ ਸਿੱਖਿਆ ਦੇ ਖੇਤਰ ਨਾਲ ਸਬੰਧਿਤ ਉੱਘੀਆਂ ਹਸਤੀਆਂ ਵਿਕਾਸ ਅਤੇ ਸਿਖਲਾਈ, ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ, ਨਵੀਂ ਦਿੱਲੀ ਐਸੋਸੀਏਟ ਡਾਇਰੈਕਟਰ ਡਾ. ਅਸ਼ੀਸ਼ ਕੁਮਾਰ ਅਵਧਿਆ, ਜੀ. ਐਚ. ਜੀ. ਖਾਲਸਾ ਕਾਲਜ ਆਫ ਐਜੂਕੇਸ਼ਨ, ਗੁਰੂਸਰ ਸਧਾਰ, ਲੁਧਿਆਣਾ ਪਿ੍ਰੰਸੀਪਲ ਡਾ. ਪ੍ਰਗਟ ਸਿੰਘ ਗਰਚਾ, ਪੰਜਾਬੀ ਯੂਨੀਵਰਸਿਟੀ, ਤਲਵੰਡੀ ਕੈਂਪਸ ਐਸੋਸੀਏਟ ਪ੍ਰੋਫੈਸਰ ਡਾ. ਵਿਕਾਸਦੀਪ, ਪੀ. ਜੀ. ਟੀ. ਭਵਨ ਐਸ. ਐਲ਼ ਸਕੂਲ, ਅੰਮ੍ਰਿਤਸਰ ਸ੍ਰੀਮਤੀ ਹਰਪ੍ਰੀਤ ਕੌਰ ਨੇ ਰਿਸੋਰਸ ਪਰਸਨ ਦੇ ਤੌਰ ’ਤੇ ਭੂਮਿਕਾ ਨਿਭਾਈ। ਇਸ ਮੌਕੇ ਡਾ. ਕੁਮਾਰ ਵੱਲੋਂ ਸ਼ਿਰਕਤ ਕਰਨ ਵਾਲੇ ਹਰੇਕ ਰਿਸੋਰਸ ਪਰਸਨ ਦਾ ਸਵਾਗਤ ਕੀਤਾ ਗਿਆ।

ਇਸ ਪ੍ਰੋਗਰਾਮ ਦਾ ਆਯੋਜਨ ਡਾ. ਦੀਪਿਕਾ ਕੋਹਲੀ, ਡਾ. ਰਾਜਵਿੰਦਰ ਕੌਰ, ਡਾ. ਜਸਪ੍ਰੀਤ ਕੌਰ, ਡਾ. ਅਰਵਿੰਦਰ ਕੌਰ ਅਤੇ ਸ੍ਰੀਮਤੀ ਅਮਨਪ੍ਰੀਤ ਕੌਰ (ਸਾਰੇ ਅਸਿਸਟੈਂਟ ਪ੍ਰੋਫੈਸਰ) ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਸਮੂਹ ਸ਼ਿਰਕਤ ਕਰਨ ਵਾਲੀਆਂ ਸਖ਼ਸ਼ੀਅਤਾਂ ਨੂੰ ਡਾ. ਕੁਮਾਰ ਵੱਲੋਂ ਵਾਈਸ ਪ੍ਰਿੰਸੀਪਲ ਡਾ. ਨਿਰਮਲਜੀਤ ਕੌਰ ਅਤੇ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਸਮੂਹ ਅਧਿਆਪਕਾਂ ਨੇ ਸ਼ਿਰਕਤ ਕੀਤੀ।

Related posts

ਪ੍ਰੋ. ਭਾਈ ਰਾਮ ਸਿੰਘ ਦੇ ਖਾਲਸਾ ਕਾਲਜ ਦੀ ਇਮਾਰਤਕਲਾ ’ਚ ਯੋਗਦਾਨ ਨੂੰ ਯਾਦ ਕੀਤਾ !

admin

ਖਾਲਸਾ ਕਾਲਜ ਇੰਜੀਨੀਅਰਿੰਗ ਦਾ ਨਾਮ ਭਾਰਤ ਦੇ ਚੋਟੀ ਦੇ ਕਾਲਜਾਂ ‘ਚ ਸ਼ੁਮਾਰ !

admin

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ’ਤੇ ‘ਅਰਦਾਸ ਦਿਵਸ’ ਕਰਵਾਇਆ !

admin