Punjab

75 ਸਾਲਾਂ ’ਚ ਪੰਜਾਬ ਦਾ ਜਿਹੜਾ ਬੇੜਾ ਗਰਕ ਹੋਇਐ, ਉਹ ਮੈਂ ਸੁਧਾਰਾਂਗਾ: ਮਾਨ

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ (ਫੋਟੋ: ਏ ਐਨ ਆਈ)

ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੰਤਰੀ ਮੰਡਲ ਦਾ ਵਿਸਤਾਰ ਕੀਤਾ ਗਿਆ ਹੈ, ਜਿਸ ਵਿੱਚ ਕਈ ਦੂਜੀ ਵਾਰ ਚੁਣੇ ਗਏ ਵਿਧਾਇਕਾਂ ਨੂੰ ਵੀ ਆਸ ਸੀ, ਪਰੰਤੂ ਮਾਨ ਸਰਕਾਰ ਵੱਲੋਂ ਅਨਮੋਲ ਗਗਨ ਮਾਨ, ਅਮਨ ਅਰੋੜਾ, ਫੌਜਾ ਸਿੰਘ, ਨਿੱਝਰ ਤੇ ਚੇਤਨ ਸਿੰਘ ਜੌੜੇਮਾਜਰਾ ਨੂੰ ਮੰਤਰੀ ਬਣਾਇਆ ਗਿਆ ਹੈ। ਇਸ ਮੌਕੇ ਪੰਜਾਬ ਭਵਨ ਵਿਚੋਂ ਰਵਾਨਾ ਹੋਣ ਉਪਰੰਤ ਮੁੱਖ ਮੰਤਰੀ ਮਾਨ ਨੇ ਗੱਲਬਾਤ ਦੌਰਾਨ ਕਿਹਾ ਕਿ ਚੁਣੇ ਗਏ ਸਾਰੇ ਮੰਤਰੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਗੇ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਚੁਣੇ ਗਏ ਵਿਧਾਇਕਾਂ ਨੂੰ 1-2 ਦਿਨਾਂ ਵਿੱਚ ਮਹਿਕਮਿਆਂ ਦੀ ਵੰਡ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਦਾ ਵਿਸਤਾਰ ਹੋਣ ਨਾਲ ਹੁਣ ਆਉਣ ਵਾਲੇ ਦਿਨਾਂ ਵਿੱਚ ਕਈ ਵੱਡੇ ਘਪਲਿਆਂ ਦਾ ਵੀ ਪਰਦਾਫਾਸ਼ ਹੋਵੇਗਾ, ਜਿਨ੍ਹਾਂ ਨੂੰ ਵੇਖ ਕੇ ਲੋਕ ਵੀ ਹੈਰਾਨ ਰਹਿ ਜਾਣਗੇ। ਮੰਤਰੀ ਮੰਡਲ ’ਚ ਥਾਂ ਨਾ ਮਿਲਣ ਕਾਰਨ ਪਾਰਟੀ ਤੋਂ ਨਾਰਾਜ਼ ਹੋਣ ਵਾਲੇ ਵਿਧਾਇਕਾਂ ਬਾਰੇ ਮੁੱਖ ਮੰਤਰੀ ਨਿੇ ਕਿਹਾ ਕਿ ਪਾਰਟੀ ਕੋਲ 92 ਵਿਧਾਇਕ ਹਨ ਅਤੇ ਉਨ੍ਹਾਂ ਨੂੰ ਵੀ ਕੋਈ ਨਾ ਕੋਈ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੇਰੇ ਕੋਲ ਕਈ ਵਿਭਵਾਗ ਹਨ ਅਤੇ ਨਵੇਂ ਮੰਤਰੀਆਂ ਨੂੰ ਵੀ 1-2 ਦਿਨਾਂ ’ਚ ਪੋਰਟਫੋਲੀਓ ਦਿੱਤੇ ਜਾਣਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਨਵੇਂ ਮੰਤਰੀ ਨੂੰ ਦਿੱਤੇ ਜਾਣ ਵਾਲੇ ਵਿਭਾਗਾਂ ਨਾਲ ਸਰਕਾਰ ਲੋਕਾਂ ਦੇ ਜੀਵਨ ’ਚ ਤਬਦੀਲੀ ਲਿਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਜੋ 75 ਸਾਲਾਂ ਵਿੱਚ ਬੇੜਾ ਗਰਕ ਹੋਇਆ ਹੈ ਉਸ ਨੂੰ ਉਹ ਸੁਧਾਰਨਗੇ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਹੜਕੰਬ ਮਚ ਗਿਆ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin