Bollywood

777 ਚਾਰਲੀ ਨੂੰ ਦੇਖ ਕੇ ਰੋ ਪਏ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ

ਨਵੀਂ ਦਿੱਲੀ – ਕੰਨੜ ਫ਼ਿਲਮ 777 ਚਾਰਲੀ ਇਨ੍ਹੀਂ ਦਿਨੀਂ ਕਾਫੀ ਚਰਚਾ ‘ਚ ਹੈ। ਸੋਸ਼ਲ ਮੀਡੀਆ ਤੋਂ ਲੈ ਕੇ ਬਾਕਸ ਆਫਿਸ ਤੱਕ ਫ਼ਿਲਮ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਹੁਣ ਇਸ ਫਿਲਮ ਦੀ ਸਕ੍ਰੀਨਿੰਗ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਵਿਚ ਕਰਨਾਟਕ ਦੇ ਸੀਐੱਮ ਬਸਵਰਾਜ ਬੋਮਈ ਭਾਵੁਕ ਹੁੰਦੇ ਨਜ਼ਰ ਆ ਰਹੇ ਹਨ।

ਇਸ ਵੀਡੀਓ ਨੂੰ ਫਿਲਮ ਦੇ ਨਿਰਮਾਤਾ ਪਰਮਵਾਹ ਸਟੂਡੀਓ ਨੇ ਟਵਿੱਟਰ ‘ਤੇ ਸ਼ੇਅਰ ਕੀਤਾ ਹੈ। 777 ਚਾਰਲੀ 10 ਜੂਨ ਨੂੰ ਤਾਮਿਲ, ਤੇਲਗੂ, ਮਲਿਆਲਮ, ਕੰਨੜ ਦੇ ਨਾਲ-ਨਾਲ ਹਿੰਦੀ ਵਿਚ ਵੀ ਰਿਲੀਜ਼ ਹੋਈ। ਇਸ ਫਿਲਮ ਦੀ ਸੋਸ਼ਲ ਮੀਡੀਆ ‘ਤੇ ਕਾਫੀ ਤਾਰੀਫ ਹੋਈ ਸੀ। ਫਿਲਮ ਦੀ ਸਕਰੀਨਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਫਿਲਮ ਦੀ ਤਾਰੀਫ ਕੀਤੀ ਅਤੇ ਸਾਰਿਆਂ ਨੂੰ ਇਸ ਨੂੰ ਦੇਖਣ ਦੀ ਅਪੀਲ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ- ਫਿਲਮ ਜਜ਼ਬਾਤਾਂ ਅਤੇ ਜਾਨਵਰਾਂ ਨਾਲ ਮੇਲ ਖਾਂਦੀ ਹੈ। ਫਿਲਮ ਵਧੀਆ ਬਣੀ ਹੈ ਅਤੇ ਹਰ ਕਿਸੇ ਨੂੰ ਦੇਖਣੀ ਚਾਹੀਦੀ ਹੈ। ਇਹ ਬਿਨਾਂ ਸ਼ਰਤ ਪਿਆਰ ਦੀ ਗੱਲ ਕਰਦਾ ਹੈ। ਉਨ੍ਹਾਂ ਕਿਹਾ ਕਿ ਫਿਲਮ ਵਿਚ ਚਾਰਲੀ (ਕੁੱਤੇ) ਨੇ ਆਪਣੀਆਂ ਅੱਖਾਂ ਰਾਹੀਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ ਹੈ।

Related posts

ਸੰਨੀ ਦਿਓਲ ਦੀ ‘ਬਾਰਡਰ-2’ ਫਿਲਮ 23 ਜਨਵਰੀ ਨੂੰ ਰਿਲੀਜ਼ ਹੋਣ ਲਈ ਤਿਆਰ !

admin

ਸਟ੍ਰੀਮਿੰਗ ਮਾਮਲੇ ’ਚ ਸਾਈਬਰ ਸੈੱਲ ਸਾਹਮਣੇ ਪੇਸ਼ ਨਹੀਂ ਹੋਈ ਤਮੰਨਾ ਭਾਟੀਆ

Bunty

ਗੜਬੜ ਦੇ ਖ਼ਦਸ਼ੇ ਕਾਰਨ ਸਿਰਜਣਾਤਮਕ ਆਜ਼ਾਦੀ ਨਹੀਂ ਰੋਕੀ ਜਾ ਸਕਦੀ: ਬੰਬੇ ਹਾਈਕੋਰਟ

Bunty