India

8 ਅਗਸਤ ਨੂੰ ਪ੍ਰਯਾਗਰਾਜ ਜ਼ਰੂਰ ਜਾਵਾਂਗਾ, ਪ੍ਰਸ਼ਾਸਨ ਮੈਨੂੰ ਰੋਕਣ ਦੀ ਕੋਸ਼ਿਸ਼ ਕਰ ਰਿਹਾ ਹੈ: ਰਾਹੁਲ ਗਾਂਧੀ

ਕਾਂਗਰਸ ਨੇਤਾ ਰਾਹੁਲ ਗਾਂਧੀ।

ਨਵੀਂ ਦਿੱਲੀ – ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਉਹ 8 ਅਗਸਤ ਨੂੰ ਪ੍ਰਯਾਗਰਾਜ ਵਿੱਚ ਹੋਣ ਵਾਲੇ “ਛਾਤਰੋਂ ਕੀ ਗੂੰਜ” ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ, ਹਾਲਾਂਕਿ ਉਨ੍ਹਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਉਨ੍ਹਾਂ ਦੇ ਦੌਰੇ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ।

ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦਿਆਂ ਕਿਹਾ ਕਿ ਇਲਾਹਾਬਾਦ ਯੂਨੀਵਰਸਿਟੀ ਦੇ ਵਿਦਿਆਰਥੀ ਫੀਸਾਂ ਵਿੱਚ ਵਾਧੇ ਅਤੇ ਸੀਟਾਂ ਦੀ ਕਟੌਤੀ ਦੇ ਵਿਰੋਧ ਵਿੱਚ ਆਪਣੇ ਭਵਿੱਖ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਦੀਆਂ ਮੰਗਾਂ ਸੁਣਨ ਦੀ ਬਜਾਏ ਉਨ੍ਹਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਨੀਤੀ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਵਾਲ ਪੁੱਛਣ ਵਾਲਿਆਂ ‘ਤੇ ਲਾਠੀਚਾਰਜ ਕੀਤਾ ਜਾਂਦਾ ਹੈ, ਵਿਰੋਧ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕੀਤੇ ਜਾਂਦੇ ਹਨ ਅਤੇ ਆਵਾਜ਼ ਉਠਾਉਣ ਵਾਲਿਆਂ ‘ਤੇ ਪੈਲੇਟ ਗਨ ਵਰਤੀ ਜਾਂਦੀ ਹੈ।

ਕਾਂਗਰਸ ਨੇਤਾ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ 8 ਅਗਸਤ ਨੂੰ ਪ੍ਰਯਾਗਰਾਜ ਜਾ ਕੇ ਵਿਦਿਆਰਥੀਆਂ ਨਾਲ ਮਿਲਣ ਦਾ ਐਲਾਨ ਕੀਤਾ ਹੈ, ਉਸ ਤੋਂ ਬਾਅਦ ਪ੍ਰਸ਼ਾਸਨ ਉਨ੍ਹਾਂ ਦੇ ਪ੍ਰੋਗਰਾਮ ਨੂੰ ਰੋਕਣ ਲਈ ਹਰ ਤਰ੍ਹਾਂ ਦੇ ਯਤਨ ਕਰ ਰਿਹਾ ਹੈ। ਉਨ੍ਹਾਂ ਦੇ ਅਨੁਸਾਰ ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਵਿਦਿਆਰਥੀਆਂ ਦੀ ਆਵਾਜ਼ ਤੋਂ ਡਰਦੀ ਹੈ। ਰਾਹੁਲ ਗਾਂਧੀ ਨੇ ਕਿਹਾ, “ਮੈਂ ਵਿਦਿਆਰਥੀਆਂ ਦੇ ਨਾਲ ਖੜ੍ਹਾ ਹਾਂ। ਸਰਕਾਰ ਕਿੰਨੀ ਵੀ ਕੋਸ਼ਿਸ਼ ਕਰ ਲਵੇ, ਉਹ ਮੈਨੂੰ ਵਿਦਿਆਰਥੀਆਂ ਦੀ ਆਵਾਜ਼ ਬੁਲੰਦ ਕਰਨ ਤੋਂ ਨਹੀਂ ਰੋਕ ਸਕਦੀ। 8 ਅਗਸਤ ਨੂੰ ਮੈਂ ਪ੍ਰਯਾਗਰਾਜ ਵਿੱਚ ਵਿਦਿਆਰਥੀਆਂ ਦੇ ਵਿਚਕਾਰ ਹੋਵਾਂਗਾ ਅਤੇ ਉਨ੍ਹਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਵਾਂਗਾ।”

ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੇ ਕੋਟਾ (ਰਾਜਸਥਾਨ) ਤੋਂ “ਵਿਦਿਆਰਥੀਆਂ ਦੀ ਗੂੰਜ” ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਇਸ ਦਾ ਦੂਜਾ ਪ੍ਰੋਗਰਾਮ ਦੇਹਰਾਦੂਨ ਵਿੱਚ ਹੋਇਆ ਸੀ, ਜਦਕਿ 8 ਅਗਸਤ ਨੂੰ ਪ੍ਰਯਾਗਰਾਜ ਵਿੱਚ ਹੋਣ ਵਾਲਾ ਸਮਾਗਮ ਇਸ ਮੁਹਿੰਮ ਦਾ ਤੀਜਾ ਪ੍ਰੋਗਰਾਮ ਹੋਵੇਗਾ। ਇਸ ਦੌਰਾਨ ਰਾਹੁਲ ਗਾਂਧੀ ਇਲਾਹਾਬਾਦ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕਰਨਗੇ।

Related posts

DSGMC ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਤਾ ਅਸਤੀਫ਼ਾ, ਭਾਜਪਾ ‘ਚ ਹੋਏ ਸ਼ਾਮਲ

Bunty

ਸਰਕਾਰਾਂ ਤੇ ਵਿਸ਼ਵ ਬੈਂਕ ਕੋਲ ਖਜ਼ਾਨਾ ਨਹੀਂ, ਸਮੱਸਿਆਵਾਂ ਨਾਲ ਨਜਿੱਠਣ ਲਈ ਨਿੱਜੀ ਖੇਤਰ ਦੀ ਲੋੜ: ਬੰਗਾ

Bunty

ਜੋਤੀ ਮਲਹੋਤਰਾ ਦਾ ਚਾਰ ਹੋਰ ਦਿਨਾਂ ਲਈ ਪੁਲਿਸ ਰਿਮਾਂਡ !

admin