Punjab

8 ਨੂੰ ਅਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੋਸ ਮਾਰਚ ‘ਚ ਹੋਵੇਗੀ ਭਰਵੀਂ ਸਮੂਲੀਅਤ: ਚਾਹਲ, ਸਸਕੌਰ

ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਝੰਡੇ ਥੱਲੇ ਸਿੱਖਿਆ ਮੰਤਰੀ ਦੇ ਹਲਕੇ ਵਿੱਚ 08 ਮਾਰਚ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੋਸ ਮਾਰਚ ਕੀਤਾ ਜਾ ਰਿਹਾ ਹੈ।

ਜਲੰਧਰ, (ਪਰਮਿੰਦਰ ਸਿੰਘ) – ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਮੀਟੰਗ ਉੱਤਰੀ ਰੇਲਵੇ ਦੇ ਦਫ਼ਤਰ ਲੁਧਿਆਣਾ ਵਿਖੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਗੁਰਬਿੰਦਰ ਸਿੰਘ ਸਸਕੌਰ, ਵਿੱਤ ਸਕੱਤਰ ਅਮਨਦੀਪ ਸ਼ਰਮਾ, ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਅਮੀਵਾਲ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਪੱਧਰੀ ਮੀਟਿੰਗ ‘ਚ ਸਿੱਖਿਆ ਮੰਤਰੀ ਪੰਜਾਬ ਵੱਲੋਂ ਸਾਂਝੇ ਅਧਿਆਪਕ ਮੋਰਚੇ ਵਲੋਂ ਮੀਟਿੰਗ ਬੁਲਾ ਕੇ ਅਤੇ ਮੀਟਿੰਗ ਵਿੱਚ ਮੰਨੀਆਂ ਹੋਈਆਂ ਮੰਗਾਂ ਤੋਂ ਆਨਾਕਾਨੀ ਕਰਨ ਅਤੇ ਅਧਿਆਪਕ ਮੰਗਾਂ ਮਸਲਿਆਂ ਨੂੰ ਹੱਲ ਨਾ ਕਰਨ ਦੇ ਵਿਰੋਧ ‘ਚ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਝੰਡੇ ਥੱਲੇ ਸਿੱਖਿਆ ਮੰਤਰੀ ਦੇ ਹਲਕੇ ਵਿੱਚ 08 ਮਾਰਚ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੋਸ ਮਾਰਚ ਕੀਤਾ ਜਾ ਰਿਹਾ ਹੈ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਵਲੋਂ ਇਸ ਪ੍ਰੋਗਰਾਮ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ। ਇਸ ਮੀਟਿੰਗ ‘ਚ 5178 ਅਤੇ ਕੰਪਿਊਟਰ ਅਧਿਆਪਕਾ ਦੇ ਹੱਕ ‘ਚ ਕੋਰਟ ਦੇ ਆਏ ਫੈਸਲੇ ਦਾ ਸਵਾਗਤ ਕੀਤਾ ਗਿਆ |ਇਸ ਸਬੰਧੀ ਪੰਜਾਬ ਭਰ ਦੇ ਆਗੂਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ। ਅਧਿਆਪਕ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਅਧਿਆਪਕਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਦੇ ਲਈ ਤਿਆਰ ਨਹੀਂ ਹੈ। ਇਸ ਦੇ ਲਈ ਉਹਨਾਂ ਨੂੰ ਸੰਘਰਸ਼ ਦੇ ਰਾਹ ਪੈਣਾ ਪੈ ਰਿਹਾ ਹੈ।

ਅਧਿਆਪਕ ਆਗੂਆਂ ਅਮਨਦੀਪ ਸ਼ਰਮਾ, ਕੁਲਦੀਪ ਸਿੰਘ ਦੌੜਕਾ, ਤੀਰਥ ਸਿੰਘ ਬਾਸੀ,ਗੁਰਦੀਪ ਸਿੰਘ ਬਾਜਵਾ ਨੇ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੀ. ਟੀ. ਆਈਜ਼ / ਆਰਟ ਐਂਡ ਕਰਾਫਟ ਟੀਚਰਜ਼ ਦੀ ਤਨਖਾਹ ਕਟੌਤੀ ਦਾ ਪੱਤਰ ਵਾਪਸ ਲੈਣ, ਲੈਕਚਰਾਰਾਂ ਅਤੇ ਮਾਸਟਰ ਕੇਡਰ ਦੀਆਂ ਤਰੱਕੀਆਂ ਵਿੱਚ ਸਾਰੀਆਂ ਖਾਲੀ ਪੋਸਟਾਂ ਦਿਖਾ ਕੇ ਦੁਬਾਰਾ ਸਟੇਸ਼ਨ ਚੋਣ ਕਰਵਾਉਣ, ਕੰਪਿਊਟਰ ਅਧਿਆਪਕਾਂ ਨੂੰ ਪਿਕਟਿਸ ਸੁਸਾਇਟੀ ਦੀ ਬਜਾਏ ਸਿੱਖਿਆ ਵਿਭਾਗ ਵਿੱਚ ਸ਼ਿਫਟ ਕਰਨ ਸਮੇਤ ਤਨਖਾਹ ਦੁਹਰਾਈ ਅਤੇ ਮਹਿੰਗਾਈ ਭੱਤੇ ਦੇ ਪੱਤਰ ਲਾਗੂ ਕਰਨ, 2018 ਦੇ ਅਧਿਆਪਕ ਵਿਰੋਧੀ ਨਿਯਮ ਰੱਦ ਕਰਨ,, ਸਿੱਖਿਆ ਨੀਤੀ 2020 ਰੱਦ ਕਰਕੇ ਪੰਜਾਬ ਦੀ ਸਿੱਖਿਆ ਨੀਤੀ ਬਣਾਉਣ, 16 ਫਰਵਰੀ 2024 ਦੀ ਕੌਮੀ ਹੜਤਾਲ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ਦੀ ਤਨਖਾਹ ਕਟੌਤੀ ਦਾ ਪੱਤਰ ਵਾਪਸ ਲੈਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਬੀ.ਐਲ.ਓ. ਸਮੇਤ ਅਧਿਆਪਕਾਂ ਤੋਂ ਵੱਖ-ਵੱਖ ਗੈਰ ਵਿੱਦਿਅਕ ਕੰਮ ਲੈਣੇ ਤੁਰੰਤ ਬੰਦ ਕੀਤੇ ਜਾਣ, ਬਦਲੀਆਂ ਦਾ ਕੰਮ ਨਵੇਂ ਸੈਸ਼ਨ ਤੋਂ ਪਹਿਲਾਂ ਪਹਿਲਾਂ ਮੁਕੰਮਲ ਕੀਤਾ ਜਾਵੇ, ਆਪਣੇ ਵਾਅਦੇ ਅਨੁਸਾਰ ਵਿਸ਼ੇਸ਼ ਕੈਟਾਗਰੀਆਂ ਲਈ ਬਦਲੀ ਦਾ ਪੋਰਟਲ ਹਰ ਮਹੀਨੇ ਖੋਲਿਆ ਜਾਵੇ। ਐਸ ਐਲ ਏ ਦੀ ਪੋਸਟ ਦਾ ਨਾਂ ਬਦਲਣ, ਪ੍ਰਾਇਮਰੀ ਸਕੂਲਾਂ ਵਿੱਚ ਜਮਾਤਵਾਰ ਅਤੇ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਸ਼ਾਵਾਰ ਅਧਿਆਪਕਾਂ ਦੀ ਨਿਯੁਕਤੀ ਕਰਨ, ਦਫਤਰੀ ਕਾਮਿਆਂ ਸਮੇਤ ਹਰ ਤਰ੍ਹਾਂ ਦੇ ਰਹਿੰਦੇ ਕੱਚੇ ਅਧਿਆਪਕ ਪੂਰੇ ਗ੍ਰੇਡ ‘ਤੇ ਪੱਕੇ ਕਰਨ, ਮੈਰੀਟੋਰੀਅਸ ਅਤੇ ਆਦਰਸ਼ ਸਕੂਲਾਂ ਦੇ ਸਟਾਫ ਨੂੰ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ, ਮਿਡਲ ਸਕੂਲਾਂ ਦੀ ਮਰਜਿੰਗ ਰੱਦ ਕਰਨ, ਹਰ ਵਰਗ ਦੀਆਂ ਰਹਿੰਦੀਆਂ ਤਰੱਕੀਆਂ ਕਰਨ, ਬੀ ਪੀ ਓ, ਹੈੱਡਮਾਸਟਰ ,ਪ੍ਰਿੰਸੀਪਲ ਤੇ ਈਟੀਟੀ ਤੋਂ ਮਾਸਟਰ ਕਾਡਰ ਦੀਆਂ ਪਰਮੋਸ਼ਨਾਂ ਕਰਨ,ਸੀ ਈ ਪੀ ਤਹਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਿੱਖਿਆ ਤੋਂ ਹਟਾ ਕੇ ਫਰਜ਼ੀ ਰਿਕਾਰਡ ਬਣਵਾਉਣਾ ਬੰਦ ਕਰਨ, ਹਰ ਤਰ੍ਹਾਂ ਦੇ ਗੈਰ ਵਿਦਿਅਕ ਕੰਮ ਅਧਿਆਪਕਾਂ ਤੋਂ ਲੈਣੇ ਬੰਦ ਕਰਨ, ਉਚੇਰੀ ਗ੍ਰੇਡ ਪੇਅ ਬਹਾਲ ਰੱਖਦਿਆਂ ਜਨਵਰੀ 2016 ਤੋਂ 125% ਮਹਿੰਗਾਈ ਭੱਤੇ ‘ਤੇ ਤਨਖਾਹ ਦੁਹਰਾਈ ਕਰਨ, ਤਨਖਾਹ ਕਮਿਸ਼ਨ ਦੀ ਰਹਿੰਦੀ ਰਿਪੋਰਟ ਜਾਰੀ ਕਰਨ ਅਤੇ ਤਰੁਟੀਆਂ ਦੂਰ ਕਰਨ, ਸੋਧ ਦੇ ਨਾਂ ਤੇ ਬੰਦ ਕੀਤੇ ਪੇਂਡੂ ਭੱਤੇ ਸਮੇਤ ਸਮੁੱਚੇ ਭੱਤੇ ਬਹਾਲ ਕਰਨ, ਤਨਖਾਹ ਦੁਹਰਾਈ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇ ਬਕਾਏ ਤੁਰੰਤ ਜਾਰੀ ਕਰਨ ਅਤੇ 5994 ਈ ਟੀ ਟੀ ਅਧਿਆਪੱਕਾ ਨੂੰ ਤੁਰੰਤ ਸਟੇਸ਼ਨ ਜਾਰੀ ਕੀਤੇ ਜਾਣ ਸਮੇਤ ਅਧਿਆਪਕਾਂ ਦੇ ਸਮੁੱਚੇ ਮਸਲੇ ਹੱਲ ਕਰਨ ਦੀ ਮੰਗ ਕੀਤੀ।
ਅਧਿਆਪਕ ਆਗੂਆਂ ਨੇ ਪੰਜਾਬ ਭਰ ਦੇ ਅਧਿਆਪਕਾਂ ਨੂੰ ਇਹਨਾਂ ਪ੍ਰਦਰਸ਼ਨਾਂ ਵਿੱਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੀਟਿੰਗ ਵਿੱਚ ਹੁਸ਼ਿਆਰਪੁਰ ਤੋਂ ਅਮਨਦੀਪ ਸ਼ਰਮਾ ਤੇ ਸੁਨੀਲ ਕੁਮਾਰ , ਗੁਰਦਾਸਪੁਰ ਤੋਂ ਮੰਗਲਦੀਪ ਨਵਾਂਸ਼ਹਿਰ ਤੋਂ ਕੁਲਦੀਪ ਸਿੰਘ ਦੌੜਕਾ, ਮੋਗਾ ਤੋਂ ਜੱਜਪਾਲ ਸਿੰਘ ਬਾਜੇ ਕੇ ਅਤੇ ਗੁਰਪ੍ਰੀਤ ਸਿੰਘ ਅਮੀਵਾਲ ,ਮੁਕਤਸਰ ਤੋਂ ਮਨੋਹਰ ਲਾਲ ਸ਼ਰਮਾ, ਸੰਗਰੂਰ ਤੋਂ ਸਰਬਜੀਤ ਸਿੰਘ, ਪਟਿਆਲਾ ਤੋਂ ਜਗਪ੍ਰੀਤ ਸਿੰਘ ਭਾਟੀਆ ਫਤਹਿਗੜ੍ਹ ਸਾਹਿਬ ਤੋਂ ਰਾਜੇਸ਼ ਕੁਮਾਰ, ਫਿਰੋਜਪੁਰ ਤੋਂ ਬਲਵਿੰਦਰ ਸਿੰਘ ਭੁੱਟੋ ,ਜਸਵਿੰਦਰ ਸਿੰਘ,ਰੋਪੜ ਤੋਂ ਗੁਰਬਿੰਦਰ ਸਸਕੌਰ ਪਠਾਨਕੋਟ ਤੋਂ ਸੁਭਾਸ਼ ਕੁਮਾਰ, ਅੰਮ੍ਰਿਤਪਾਲ,ਮਾਨਸਾ ਤੋਂ ਨਰਿੰਦਰ ਸਿੰਘ ਮਾਖਾ,ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮੋਹਾਲੀ ਤੋਂ ਮਨਪ੍ਰੀਤ ਸਿੰਘ,ਪ੍ਰਸੋਤਮ ਲਾਲ,ਸ੍ਰੀ ਅੰਮ੍ਰਿਤਸਰ ਤੋਂ ਸੁੱਚਾ ਸਿੰਘ ਟਰਪਈ, ਲੁਧਿਆਣਾ ਤੋਂ ਜਗਜੀਤ ਸਿੰਘ ਮਾਨ, ਬਰਨਾਲਾ ਤੋਂ ਹਰਿੰਦਰ ਮਲੀਆ ਤਰਨਤਾਰਨ ਤੋਂ ਸਰਬਜੀਤ ਸਿੰਘ ਜਲੰਧਰ ਤੋਂ ਤੀਰਥ ਸਿੰਘ ਬਾਸੀ ਅਤੇ ਨਿਰਮੋਲਕ ਸਿੰਘ ਹੀਰਾ ਆਦਿ ਅਧਿਆਪਕ ਆਗੂ ਸ਼ਾਮਿਲ ਸਨ।

Related posts

ਪਾਣੀ ਲਈ ਪੰਜਾਬ-ਹਰਿਆਣਾ ਆਹਮੋ-ਸ੍ਹਾਮਣੇ: ਮਾਮਲਾ ਕੇਂਦਰ ਦਰਬਾਰ ਵਿੱਚ ਪੁੱਜਾ !

admin

ਕੈਨੇਡੀਅਨ ਚੋਣਾਂ ਦੇ ਵਿੱਚ ਖਾਲਸਾ ਕਾਲਜ ਦੇ ਸਾਬਕਾ ਵਿਦਿਆਰਥੀਆਂ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ

admin

ਕੈਨੇਡਾ ‘ਚ ਆਮ ਆਦਮੀ ਪਾਰਟੀ ਦੇ ਆਗੂ ਦੀ ਧੀ ਦੀ ਸ਼ੱਕੀ ਹਲਾਤਾਂ ’ਚ ਮੌਤ

admin