Punjab

8 ਮਾਰਚ ਤੱਕ ਜੇਲ੍ਹ ਭੇਜੇ ਗਏ ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ – ਮੋਹਾਲੀ ਅਦਾਲਤ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ 8 ਮਾਰਚ ਤੱਕ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ| ਇਸ ਦੌਰਾਨ ਐੱਸ.ਆਈ.ਟੀ. ਨੇ ਮਜੀਠੀਆ ਤੋਂ ਪੁੱਛਗਿੱਛ ਕੀਤੀ। ਇਸਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵਧੀਕ ਸੈਸ਼ਨ ਜੱਜ ਐਸਕੇ ਸਿੰਗਲਾ ਦੀ ਅਦਾਲਤ ਵਿੱਚ ਆਤਮ-ਸਮਰਪਣ ਕਰ ਦਿੱਤਾ ਸੀ।

ਮਜੀਠੀਆ ਵੀਰਵਾਰ ਨੂੰ ਆਪਣੇ ਵਕੀਲਾਂ ਨਾਲ ਅਦਾਲਤ ਪਹੁੰਚੇ। ਇਸ ਮੌਕੇ ਡੇਰਾਬੱਸੀ ਦੇ ਵਿਧਾਇਕ ਐਨ.ਕੇ.ਸ਼ਰਮਾ, ਮੁਹਾਲੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸੋਹਾਣਾ ਸਮੇਤ ਸੈਂਕੜੇ ਅਕਾਲੀ ਸਮਰਥਕ ਵੀ ਉਨ੍ਹਾਂ ਦੇ ਨਾਲ ਸਨ। ਬਚਾਅ ਪੱਖ ਅਤੇ ਸਰਕਾਰੀ ਵਕੀਲਾਂ ਵਿਚਕਾਰ ਬਹਿਸ ਸ਼ੁਰੂ ਹੋ ਗਈ ਹੈ। ਮੀਡੀਆ ਨੂੰ ਦਾਖਲ ਹੋਣ ਤੋਂ ਰੋਕਿਆ ਗਿਆ। ਮਜੀਠੀਆ ਨੇ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਹੈ। ਇਸ ਤੋਂ ਬਾਅਦ ਹੀ ਉਹ ਨਿਯਮਤ ਜ਼ਮਾਨਤ ਲਈ ਅਰਜ਼ੀ ਦੇ ਸਕਦਾ ਹੈ। ਮੋਹਾਲੀ ਅਦਾਲਤ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ 8 ਮਾਰਚ ਤੱਕ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ| ਬਿਕਰਮ ਮਜੀਠੀਆ ਨੂੰ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਲਿਆਂਦਾ ਗਿਆ। ਪਹਿਲਾਂ ਤੋਂ ਹੀ ਜੇਲ੍ਹ ਦੇ ਬਾਹਰ ਖੜ੍ਹੇ ਮਜੀਠੀਆ ਦੇ ਸਮਰਥਕਾਂ ਵਲੋਂ ਨਾਅਰੇਬਾਜੀ ਕੀਤੀ ਗਈ। ਮਜੀਠੀਆ ਨੂੰ ਭਾਰੀ ਪੁਲਿਸ ਸੁਰੱਖਿਆ ਪ੍ਰਬੰਧਾਂ ਹੇਠ ਜੇਲ੍ਹ ਤੱਕ ਲਿਆਂਦਾ ਗਿਆ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਮਜੀਠੀਆ ਨੂੰ 23 ਫਰਵਰੀ ਤਕ ਰਾਹਤ ਦਿੰਦਿਆਂ ਉਸ ਤੋਂ ਬਾਅਦ ਆਤਮ-ਸਮਰਪਣ ਕਰਨ ਦੇ ਹੁਕਮ ਦਿੱਤੇ ਸਨ। ਬਿਊਰੋ ਆਫ਼ ਇਨਵੈਸਟੀਗੇਸ਼ਨ ਵੱਲੋਂ ਮਜੀਠੀਆ ਖ਼ਿਲਾਫ਼ 20 ਦਸੰਬਰ ਨੂੰ ਮੋਹਾਲੀ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਮਾਮਲਾ ਦਰਜ ਹੋਣ ਤੋਂ ਬਾਅਦ ਉਹ ਰੂਪੋਸ਼ ਹੋ ਗਿਆ। ਮਜੀਠੀਆ ਨੇ ਪਹਿਲਾਂ ਮੋਹਾਲੀ ਦੀ ਅਦਾਲਤ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਪਰ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਮਜੀਠੀਆ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ, ਪਰ ਹਾਈਕੋਰਟ ਨੇ 24 ਜਨਵਰੀ ਨੂੰ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਇਸ ਤੋਂ ਬਾਅਦ ਮਜੀਠੀਆ ਸੁਪਰੀਮ ਕੋਰਟ ਪਹੁੰਚੇ ਸਨ।
ਮਜੀਠੀਆ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਸਨ। ਇਸ ਸੀਟ ‘ਤੇ ਉਨ੍ਹਾਂ ਦਾ ਮੁਕਾਬਲਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਹੈ।

Related posts

HAPPY DIWALI 2025 !

admin

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin