India

80 ਦੇ ਦਹਾਕੇ ’ਚ ਪੰਜਾਬ ’ਚ ਜੋ ਕੁਝ ਵੀ ਹੋਇਆ, ਕਮਲਨਾਥ ਉਸ ਲਈ ਜ਼ਿੰਮੇਵਾਰ : ਆਰ.ਪੀ. ਸਿੰਘ

ਨਵੀਂ ਦਿੱਲੀ –  ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਮੌਕੇ 80 ਦੇ ਦਹਾਕੇ ’ਚ ਪੰਜਾਬ ’ਚ ਜੋ ਕੁਝ ਹੋਇਆ ਅਤੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੀਆਂ ਯਾਦਾਂ ਤਾਜ਼ਾ ਹੋ ਗਈਆਂ। ਇਸ ਨੂੰ ਲੈ ਕੇ ਸਿਆਸਤ ਵੀ ਗਰਮ ਹੋ ਗਈ ਹੈ। ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਸਿੱਖ ਦੰਗਿਆਂ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਨੇਤਾ ਕਮਲਨਾਥ ’ਤੇ ਸਿੱਧੇ ਤੌਰ ’ਤੇ ਦੋਸ਼ ਲਗਾਉਾਂਦੇਰਹੇ ਹਨ। ਉਨ੍ਹਾਂ ਪੰਜਾਬ ਵਿੱਚ ਜੋ ਕੁਝ ਵਾਪਰਿਆ ਉਸ ਲਈ ਕਮਲਨਾਥ ਨੂੰ ਜ਼ਿੰਮੇਵਾਰ ਠਹਿਰਾਇਆ ਹੈ।ਉਨ੍ਹਾਂ ਦਾਅਵਾ ਕੀਤਾ ਕਿ 80 ਦੇ ਦਹਾਕੇ ਵਿੱਚ ਪੰਜਾਬ ਵਿੱਚ ਜੋ ਕੁਝ ਵੀ ਹੋਇਆ, ਉਸ ਦੇ ਮੁੱਖ ਸਾਜ਼ਿਸ਼ਕਾਰਾਂ ਵਿੱਚੋਂ ਇੱਕ ਕਮਲਨਾਥ ਸੀ। ਇਹ ਪਹਿਲੀ ਵਾਰ ਸੀ ਜਦੋਂ ਕਾਂਗਰਸ ਪਾਰਟੀ ਨੇ ਚੋਣਾਂ ਜਿੱਤਣ ਲਈ ਬਹੁਮਤ ਦਾ ਕਾਰਡ ਖੇਡਿਆ ਅਤੇ ਸਭ ਤੋਂ ਵੱਧ ਰਾਸ਼ਟਰਵਾਦੀ ਘੱਟ ਗਿਣਤੀ ਸਿੱਖਾਂ ਨੂੰ ਰਾਸ਼ਟਰ ਵਿਰੋਧੀ ਵਜੋਂ ਦਰਸਾਇਆ। ਆਰ.ਪੀ. ਸਿੰਘ ਨੇ ਕਿਹਾ ਕਿ ਕਮਲਨਾਥ ਨੇ ਪੰਜਾਬ ਜਾ ਕੇ ਭਿੰਡਰਾਂਵਾਲੇ ਨੂੰ ਪੈਸੇ ਪਹੁੰਚਾਏ। ਪ੍ਰਸਿੱਧ ਪੱਤਰਕਾਰ ਕੁਲਦੀਪ ਨਈਅਰ ਨੇ ਆਪਣੀ ਕਿਤਾਬ ‘ਬਿਓਂਡ ਦਿ ਲਾਈਨਜ਼, ਐਨ ਆਟੋਬਾਇਓਗ੍ਰਾਫੀ’ ਵਿੱਚ ਇਸ ਦਾ ਜ਼ਿਕਰ ਕੀਤਾ ਹੈ। ਇਸ ਵਿੱਚ ਕਮਲਨਾਥ ਨੂੰ ਸੰਜੇ ਗਾਂਧੀ ਦੇ ਦੋਸਤ ਵਜੋਂ ਦਿਖਾਇਆ ਗਿਆ ਸੀ, ਜਿਸ ਨੇ ਪੰਜਾਬ ਵਿੱਚ ਬਹੁਤ ਵਧੀਆ ਕੰਮ ਕੀਤਾ ਸੀ। ਸਵਰਨ ਸਿੰਘ, ਸਾਬਕਾ ਰਾਅ ਅਫਸਰ ਅਤੇ ਇੰਦਰਾ ਗਾਂਧੀ ਸਰਕਾਰ ਵਿੱਚ ਕੈਬਨਿਟ ਮੰਤਰੀ ਦੇ ਪੁੱਤਰ ਜੀ.ਬੀ.ਐੱਸ. ਸਿੱਧੂ ਦੀ ਕਿਤਾਬ ’ਖਾਲਿਸਤਾਨ ਕਾਂਸਪੀਰੇਸੀ’ ਵਿੱਚ ਇਸ ਦਾ ਜ਼ਿਕਰ ਕੀਤਾ ਗਿਆ ਹੈ।

Related posts

ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਯੋਜਨ ਲਈ 18000 ਕਰੋੜ ਰੁਪਏ ਦੀ ਕਿਸ਼ਤ ਜਾਰੀ ਕੀਤੀ, ਕਾਂਗਰਸ ਨੇ ਕੀਤਾ ਸੁਆਲ

Bunty

ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 19 ਨੂੰ

Bunty

ਔਰੰਗਜ਼ੇਬ ਨੂੰ ਜਿਊਂਦਾ ਕਰਨ ਦਾ ਯਤਨ !

admin